Jeremiah 51:51 in Panjabi 51 ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸੀਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤਰ ਸਥਾਨਾਂ ਉੱਤੇ ਪਰਾਏ ਆ ਗਏ ਹਨ !
Other Translations King James Version (KJV) We are confounded, because we have heard reproach: shame hath covered our faces: for strangers are come into the sanctuaries of the LORD's house.
American Standard Version (ASV) We are confounded, because we have heard reproach; confusion hath covered our faces: for strangers are come into the sanctuaries of Jehovah's house.
Bible in Basic English (BBE) We are shamed because bitter words have come to our ears; our faces are covered with shame: for men from strange lands have come into the holy places of the Lord's house.
Darby English Bible (DBY) -- We are put to shame, for we have heard reproach; confusion hath covered our face: for strangers are come into the sanctuaries of Jehovah's house.
World English Bible (WEB) We are confounded, because we have heard reproach; confusion has covered our faces: for strangers are come into the sanctuaries of Yahweh's house.
Young's Literal Translation (YLT) We have been ashamed, for we heard reproach, Covered hath shame our faces, For come in have strangers, against the sanctuaries of the house of Jehovah.
Cross Reference Psalm 44:13 in Panjabi 13 ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ ।
Psalm 69:7 in Panjabi 7 ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ ।
Psalm 71:13 in Panjabi 13 ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ !
Psalm 74:3 in Panjabi 3 ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ ।
Psalm 74:18 in Panjabi 18 ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ !
Psalm 79:1 in Panjabi 1 ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ ।
Psalm 79:4 in Panjabi 4 ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖੌਲ ਤੇ ਹਾਸਾ ਬਣੇ ਹੋਏ ਹਾਂ ।
Psalm 79:12 in Panjabi 12 ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪ !
Psalm 109:29 in Panjabi 29 ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ !
Psalm 123:3 in Panjabi 3 ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ !
Psalm 137:1 in Panjabi 1 ਉੱਥੇ ਬਾਬੁਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ ।
Jeremiah 3:22 in Panjabi 22 ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ ਦਾਰੂ ਕਰਾਂਗਾ । ਵੇਖ,ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ ।
Jeremiah 14:3 in Panjabi 3 ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ । ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ ।
Jeremiah 31:19 in Panjabi 19 ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪੱਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ ।
Jeremiah 52:13 in Panjabi 13 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
Lamentations 1:10 in Panjabi 10 ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ ।
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Lamentations 2:20 in Panjabi 20 ਹੇ ਯਹੋਵਾਹ, ਵੇਖ ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ ? ਹੇ ਪ੍ਰਭੂ ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ ?
Lamentations 5:1 in Panjabi 1 ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ !
Ezekiel 7:18 in Panjabi 18 ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈ ਉਹਨਾਂ ਉੱਤੇ ਛਾ ਜਾਏਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ ।
Ezekiel 7:21 in Panjabi 21 ਮੈਂ ਉਹਨਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ, ਉਹ ਉਹਨਾਂ ਨੂੰ ਭ੍ਰਿਸ਼ਟ ਕਰਨਗੇ ।
Ezekiel 9:7 in Panjabi 7 ਉਸ ਨੇ ਉਹਨਾਂ ਨੂੰ ਆਖਿਆ ਕਿ ਭਵਨ ਨੂੰ ਭ੍ਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆ ਹੋਇਆਂ ਨਾਲ ਭਰ ਦਿਓ ! ਅੱਗੇ ਵਧੋ ! ਇਸ ਲਈ ਉਹ ਤੁਰ ਪਏ ਅਤੇ ਸ਼ਹਿਰ ਉੱਤੇ ਹਮਲਾ ਕੀਤਾ ।
Ezekiel 24:21 in Panjabi 21 ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭ੍ਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ ।
Ezekiel 36:30 in Panjabi 30 ਮੈਂ ਰੁੱਖਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬਖ਼ਸ਼ਾਂਗਾ, ਇੱਥੋਂ ਤੱਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ ।
Daniel 8:11 in Panjabi 11 ਸਗੋਂ ਉਸ ਨੇ ਸੈਨਾ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿਤਰ ਸਥਾਨ ਢਾਇਆ ਗਿਆ ।
Daniel 9:26 in Panjabi 26 ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ । ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ ।
Daniel 11:31 in Panjabi 31 ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ ।
Micah 7:10 in Panjabi 10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ !
Revelation 11:1 in Panjabi 1 ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਕਿ ਉੱਠ, ਪਰਮੇਸ਼ੁਰ ਦੀ ਹੈਕਲ, ਜਗਵੇਦੀ ਅਤੇ ਉਹਨਾਂ ਨੂੰ ਜਿਹੜੇ ਉੱਥੇ ਬੰਦਗੀ ਕਰਦੇ ਹਨ ਮਿਣ ਲੈ ।