Jeremiah 51:53 in Panjabi 53 ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉੱਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ ।
Other Translations King James Version (KJV) Though Babylon should mount up to heaven, and though she should fortify the height of her strength, yet from me shall spoilers come unto her, saith the LORD.
American Standard Version (ASV) Though Babylon should mount up to heaven, and though she should fortify the height of her strength, yet from me shall destroyers come unto her, saith Jehovah.
Bible in Basic English (BBE) Even if Babylon was lifted up to heaven, even if she had the high places of her strength shut in with walls, still I would send against her those who will make her waste, says the Lord.
Darby English Bible (DBY) Though Babylon should mount up to the heavens, and though she should fortify the height of her strength, yet from me shall spoilers come unto her, saith Jehovah.
World English Bible (WEB) Though Babylon should mount up to the sky, and though she should fortify the height of her strength, yet from me shall destroyers come to her, says Yahweh.
Young's Literal Translation (YLT) Because Babylon goeth up to the heavens, And because it fenceth the high place of its strength, From Me come into it do spoilers, An affirmation of Jehovah.
Cross Reference Genesis 11:4 in Panjabi 4 ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ ।
Psalm 139:8 in Panjabi 8 ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ !
Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Isaiah 13:2 in Panjabi 2 ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ !
Isaiah 13:17 in Panjabi 17 ਵੇਖੋ, ਮੈਂ ਉਨ੍ਹਾਂ ਦੇ ਵਿਰੁੱਧ ਮਾਦੀਆਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ ।
Isaiah 14:12 in Panjabi 12 ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ !
Isaiah 41:25 in Panjabi 25 ਮੈਂ ਇੱਕ ਮਨੁੱਖ ਨੂੰ ਉੱਤਰ ਵੱਲੋਂ ਉਕਸਾਇਆ ਅਤੇ ਉਹ ਆ ਗਿਆ ਹੈ, ਸੂਰਜ ਦੇ ਚੜ੍ਹਨ ਵੱਲੋਂ ਅਤੇ ਉਹ ਮੇਰਾ ਨਾਮ ਲਵੇਗਾ, ਉਹ ਹਾਕਮਾਂ ਉੱਤੇ ਇਸ ਤਰ੍ਹਾਂ ਆ ਪਵੇਗਾ ਜਿਵੇਂ ਗਾਰੇ ਉੱਤੇ, ਅਤੇ ਜਿਵੇਂ ਘੁਮਿਆਰ ਮਿੱਟੀ ਨੂੰ ਲਤਾੜਦਾ ਹੈ ।
Isaiah 45:1 in Panjabi 1 ਯਹੋਵਾਹ ਆਪਣੇ ਮਸਹ ਕੀਤੇ ਹੋਏ ਖੋਰੁਸ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ ।
Isaiah 47:5 in Panjabi 5 ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ ! ਅਤੇ ਹਨੇਰੇ ਵਿੱਚ ਜਾ ਪੈ, ਕਿਉਂ ਜੋ ਤੂੰ ਅੱਗੇ ਨੂੰ ਰਾਜਾਂ ਦੀ ਮਲਕਾ ਨਾ ਸਦਾਵੇਂਗੀ !
Isaiah 47:7 in Panjabi 7 ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ ।
Jeremiah 49:16 in Panjabi 16 ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਤੇੜਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਮੈਂ ਤੈਨੂੰ ਉੱਥੋਂ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ ।
Jeremiah 50:9 in Panjabi 9 ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ । ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ । ਉਹਨਾਂ ਦੇ ਬਾਣ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀ ਮੁੜਦਾ
Jeremiah 50:21 in Panjabi 21 ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾਹ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਉਹਨਾਂ ਨੂੰ ਵਿਰਾਨ ਕਰ ਅਤੇ ਉਹਨਾਂ ਦੇ ਪਿੱਛੇ ਪੈ ਕੇ ਉਹਨਾਂ ਦਾ ਸੱਤਿਆਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ।
Jeremiah 50:25 in Panjabi 25 ਯਹੋਵਾਹ ਨੇ ਆਪਣਾ ਸ਼ਸਤਰ ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾ ਦੇ ਪ੍ਰਭੂ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ ।
Jeremiah 50:31 in Panjabi 31 ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾ ।
Jeremiah 50:45 in Panjabi 45 ਇਸ ਲਈ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਦੇ ਬਾਬਲ ਦੇ ਬਾਰੇ ਸੋਚੀ ਹੈ ਅਤੇ ਉਹ ਦੀਆਂ ਵਿਚਾਰਾਂ ਜਿਹੜੀਆਂ ਉਸ ਕਸਦੀਆਂ ਦੇ ਦੇਸ ਦੇ ਬਾਰੇ ਕੀਤੀਆਂ ਹਨ । ਸੱਚ-ਮੁੱਚ ਉਹ ਉਹਨਾਂ ਦੇ ਇਜੱੜ ਦੇ ਨਿੱਕੇ ਨਿੱਕੇ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਰਾਂਦਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ
Jeremiah 51:1 in Panjabi 1 ਯਹੋਵਾਹ ਇਸ ਤਰ੍ਹਾਂ ਆਖਦਾ ਹੈ, -ਵੇਖ, ਮੈਂ ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ, ਬਾਬਲ ਦੇ ਵਿਰੁੱਧ, ਲੇਬ-ਕਾਮਾਈ ਦੇ ਵਿਰੁੱਧ ।
Jeremiah 51:11 in Panjabi 11 ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ !
Jeremiah 51:25 in Panjabi 25 ਵੇਖ, ਹੇ ਨਾਸ ਕਰਨ ਵਾਲੇ ਪਹਾੜ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਹਾੜ ਬਣਾ ਦਿਆਂਗਾ ।
Jeremiah 51:48 in Panjabi 48 ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ, ਯਹੋਵਾਹ ਦਾ ਵਾਕ ਹੈ ।
Jeremiah 51:58 in Panjabi 58 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬਾਬਲ ਦੀ ਚੌੜੀ ਸਫ਼ੀਲ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ ।
Ezekiel 31:9 in Panjabi 9 ਮੈਂ ਉਹ ਨੂੰ ਬਹੁਤੀਆਂ ਡਾਲੀਆਂ ਦੇ ਕੇ ਸੁੰਦਰਤਾ ਬਖ਼ਸ਼ੀ, ਇੱਥੋਂ ਤੱਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ੁਰ ਦੇ ਬਾਗ਼ ਵਿੱਚ ਸਨ, ਉਸ ਨਾਲ ਖਾਰ ਕਰਦੇ ਸਨ ।
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Amos 9:4 in Panjabi 4 ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ ।”
Obadiah 1:3 in Panjabi 3 ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ ! ਜਿਸ ਦਾ ਠਿਕਾਣਾ ਉੱਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ ?