Jeremiah 6:10 in Panjabi 10 ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਉਹ ਸੁਣਨ ? ਵੇਖੋ, ਉਹਨਾਂ ਦੇ ਕੰਨ ਬੇਸੁੰਨਤੇ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ ।
Other Translations King James Version (KJV) To whom shall I speak, and give warning, that they may hear? behold, their ear is uncircumcised, and they cannot hearken: behold, the word of the LORD is unto them a reproach; they have no delight in it.
American Standard Version (ASV) To whom shall I speak and testify, that they may hear? behold, their ear is uncircumcised, and they cannot hearken: behold, the word of Jehovah is become unto them a reproach; they have no delight in it.
Bible in Basic English (BBE) To whom am I to give word, witnessing so that they may take note? see, their ears are stopped, and they are not able to give attention: see, the word of the Lord has been a cause of shame to them, they have no delight in it.
Darby English Bible (DBY) To whom shall I speak and testify, that they may hear? Behold, their ear is uncircumcised, and they cannot hearken: behold, the word of Jehovah is unto them a reproach; they have no delight in it.
World English Bible (WEB) To whom shall I speak and testify, that they may hear? behold, their ear is uncircumcised, and they can't listen: behold, the word of Yahweh is become to them a reproach; they have no delight in it.
Young's Literal Translation (YLT) To whom do I speak, and testify, and they hear? Lo, their ear `is' uncircumcised, And they are not able to attend. Lo, a word of Jehovah hath been to them for a reproach, They delight not in it.
Cross Reference Exodus 6:12 in Panjabi 12 ਤਦ ਮੂਸਾ ਨੇ ਯਹੋਵਾਹ ਦੇ ਸਨਮੁਖ ਇਸ ਤਰ੍ਹਾਂ ਗੱਲ ਕੀਤੀ, ਵੇਖ, ਇਸਰਾਏਲੀਆਂ ਨੇ ਤਾਂ ਮੇਰੀ ਨਾ ਸੁਣੀ, ਤਦ ਫ਼ਿਰਊਨ ਕਿਵੇਂ ਮੇਰੀ ਸੁਣੇਗਾ, ਮੈਂ ਜਿਹੜਾ ਅਟਕ-ਅਟਕ ਕੇ ਬੋਲਣ ਵਾਲਾ ਹਾਂ ?
Deuteronomy 29:4 in Panjabi 4 ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ ।
2 Chronicles 36:15 in Panjabi 15 ਅਤੇ ਯਹੋਵਾਹ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
Psalm 1:2 in Panjabi 2 ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ ।
Psalm 40:8 in Panjabi 8 ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ ।
Psalm 119:16 in Panjabi 16 ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ ।
Psalm 119:24 in Panjabi 24 ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ ।
Psalm 119:35 in Panjabi 35 ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ !
Psalm 119:70 in Panjabi 70 ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ,ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ ।
Psalm 119:77 in Panjabi 77 ਤੇਰੀਆਂ ਦਿਆਲਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ,ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ !
Psalm 119:174 in Panjabi 174 ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ !
Isaiah 6:9 in Panjabi 9 ਉਸ ਨੇ ਆਖਿਆ, ਜਾਹ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
Isaiah 28:9 in Panjabi 9 ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ ?
Isaiah 42:23 in Panjabi 23 ਤੁਹਾਡੇ ਵਿੱਚੋਂ ਕੌਣ ਇਸ ਉੱਤੇ ਕੰਨ ਲਾਵੇਗਾ, ਅਤੇ ਧਿਆਨ ਦੇਵੇਗਾ ਅਤੇ ਆਉਣ ਵਾਲੇ ਸਮੇਂ ਲਈ ਸੁਣੇਗਾ ?
Isaiah 53:1 in Panjabi 1 ਸਾਡੇ ਪਰਚਾਰ ਦੀ ਕਿਸ ਨੇ ਪਰਤੀਤ ਕੀਤੀ ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ ?
Jeremiah 4:4 in Panjabi 4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ।
Jeremiah 5:4 in Panjabi 4 ਤਦ ਮੈਂ ਆਖਿਆ, ਇਹ ਸੱਚ-ਮੁੱਚ ਗਰੀਬ ਹਨ, ਇਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ।
Jeremiah 7:26 in Panjabi 26 ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪਿਉ-ਦਾਦਿਆਂ ਨਾਲੋਂ ਵਧ ਕੇ ਬਦੀ ਕੀਤੀ ।
Jeremiah 20:8 in Panjabi 8 ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ ਜੁਲਮ ਅਤੇ ਬਰਬਾਦੀ !” ਪੁਕਾਰਦਾ ਹਾਂ । ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮੇਹਣਾ ਅਤੇ ਠੱਠਾ ਬਣ ਗਿਆ ਹੈ ।
Ezekiel 3:18 in Panjabi 18 ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
Ezekiel 33:3 in Panjabi 3 ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ ।
Ezekiel 33:9 in Panjabi 9 ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ ।
Amos 7:10 in Panjabi 10 ਤਦ ਬੈਤਏਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਰਾਜਾ ਯਾਰਾਬੁਆਮ ਨੂੰ ਸੰਦੇਸ਼ ਭੇਜਿਆ, “ਆਮੋਸ ਨੇ ਇਸਰਾਏਲ ਦੇ ਘਰਾਣੇ ਦੇ ਵਿੱਚ ਤੇਰੇ ਵਿਰੁੱਧ ਸਾਜ਼ਿਸ਼ ਕੀਤੀ ਹੈ, ਦੇਸ਼ ਉਸ ਦੇ ਸਾਰੇ ਬਚਨਾਂ ਨੂੰ ਨਹੀਂ ਝੱਲ ਸਕਦਾ,
Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Luke 11:45 in Panjabi 45 ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ ।
Luke 20:19 in Panjabi 19 ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ ।
John 7:7 in Panjabi 7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ । ਪਰ ਇਹ ਮੇਰੇ ਨਾਲ ਵੈਰ ਕਰਦਾ ਹੈ । ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ ।
John 9:40 in Panjabi 40 ਕੁੱਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ ? ”
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Acts 7:60 in Panjabi 60 ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
Romans 7:22 in Panjabi 22 ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ ।
Colossians 1:28 in Panjabi 28 ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ ।
2 Timothy 4:3 in Panjabi 3 ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ ।
Hebrews 11:7 in Panjabi 7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ । ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ ।