Jeremiah 6:12 in Panjabi 12 ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ ।
Other Translations King James Version (KJV) And their houses shall be turned unto others, with their fields and wives together: for I will stretch out my hand upon the inhabitants of the land, saith the LORD.
American Standard Version (ASV) And their houses shall be turned unto others, their fields and their wives together; for I will stretch out my hand upon the inhabitants of the land, saith Jehovah.
Bible in Basic English (BBE) And their houses will be handed over to others, their fields and their wives together: for my hand will be stretched out against the people of the land, says the Lord.
Darby English Bible (DBY) And their houses shall be turned unto others, [their] fields and wives together; for I will stretch out my hand upon the inhabitants of the land, saith Jehovah.
World English Bible (WEB) Their houses shall be turned to others, their fields and their wives together; for I will stretch out my hand on the inhabitants of the land, says Yahweh.
Young's Literal Translation (YLT) And their houses have been turned to others, Fields and wives together, For I stretch out My hand against the inhabitants of the land, An affirmation of Jehovah.
Cross Reference Deuteronomy 28:30 in Panjabi 30 ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਦੂਜਾ ਪੁਰਖ ਉਸ ਦੇ ਨਾਲ ਲੇਟੇਗਾ । ਘਰ ਤੁਸੀਂ ਬਣਾਓਗੇ, ਪਰ ਉਸ ਵਿੱਚ ਵੱਸੋਗੇ ਨਹੀਂ, ਅੰਗੂਰੀ ਬਾਗ ਤੁਸੀਂ ਲਾਓਗੇ, ਪਰ ਤੁਸੀਂ ਉਸ ਦਾ ਫਲ ਨਾ ਖਾਓਗੇ ।
Deuteronomy 28:39 in Panjabi 39 ਤੁਸੀਂ ਅੰਗੂਰੀ ਬਾਗ ਲਾ ਕੇ ਉਸ ਵਿੱਚ ਕੰਮ ਤਾਂ ਕਰੋਗੇ, ਪਰ ਨਾ ਤਾਂ ਤੁਸੀਂ ਉਸ ਦੀ ਮਧ ਪੀਓਗੇ ਅਤੇ ਨਾ ਹੀ ਗੁੱਛੇ ਇਕੱਠੇ ਕਰੋਗੇ, ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ ।
1 Chronicles 21:16 in Panjabi 16 ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਂਹ ਕਰ ਕੇ ਕੀ ਦੇਖਿਆ, ਕਿ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਸੀ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ ।
Isaiah 5:25 in Panjabi 25 ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਹਾੜ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:12 in Panjabi 12 ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:17 in Panjabi 17 ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:21 in Panjabi 21 ਮਨੱਸ਼ਹ ਇਫ਼ਰਾਈਮ ਨੂੰ ਅਤੇ ਇਫ਼ਰਾਈਮ ਮਨੱਸ਼ਹ ਨੂੰ ਖਾਂਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ । ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 10:4 in Panjabi 4 ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ । ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 65:21 in Panjabi 21 ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 38:22 in Panjabi 22 ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ । ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ ।
Lamentations 2:4 in Panjabi 4 ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ ।
Lamentations 2:8 in Panjabi 8 ਯਹੋਵਾਹ ਨੇ ਸੀਯੋਨ ਦੀ ਧੀ ਦੀ ਸ਼ਹਿਰਪਨਾਹ ਨੂੰ ਢਾਹੁਣਾ ਠਾਣ ਲਿਆ, ਉਸ ਨੇ ਮਾਪ ਦੀ ਡੋਰੀ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਸ ਨੇ ਕਿਲ੍ਹੇ ਅਤੇ ਸ਼ਹਿਰਪਨਾਹ ਦੋਵਾਂ ਤੋਂ ਵਿਰਲਾਪ ਕਰਾਇਆ, ਉਹ ਦੋਵੇਂ ਇੱਕਠੇ ਬਰਬਾਦ ਹੋ ਗਏ ।
Lamentations 3:3 in Panjabi 3 ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ !
Lamentations 5:3 in Panjabi 3 ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ ।
Lamentations 5:11 in Panjabi 11 ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭ੍ਰਿਸ਼ਟ ਕੀਤੀਆਂ ਗਈਆਂ ।
Zephaniah 1:13 in Panjabi 13 ਉਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਉਹਨਾਂ ਦੇ ਘਰ ਵਿਰਾਨ ਹੋ ਜਾਣਗੇ । ਉਹ ਘਰ ਤਾਂ ਉਸਾਰਨਗੇ ਪਰ ਉਨ੍ਹਾਂ ਵਿੱਚ ਵੱਸਣਗੇ ਨਹੀਂ, ਉਹ ਅੰਗੂਰੀ ਬਾਗ ਲਾਉਣਗੇ ਪਰ ਉਨ੍ਹਾਂ ਦਾ ਦਾਖਰਸ ਨਾ ਪੀਣਗੇ ।