Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Other Translations King James Version (KJV) For from the least of them even unto the greatest of them every one is given to covetousness; and from the prophet even unto the priest every one dealeth falsely.
American Standard Version (ASV) For from the least of them even unto the greatest of them every one is given to covetousness; and from the prophet even unto the priest every one dealeth falsely.
Bible in Basic English (BBE) For from the least of them even to the greatest, everyone is given up to getting money; from the prophet even to the priest, everyone is working deceit.
Darby English Bible (DBY) For from the least of them even unto the greatest of them, every one is given to covetousness; and from the prophet even unto the priest, every one dealeth falsely.
World English Bible (WEB) For from the least of them even to the greatest of them everyone is given to covetousness; and from the prophet even to the priest everyone deals falsely.
Young's Literal Translation (YLT) For from their least unto their greatest, Every one is gaining dishonest gain, And from prophet even unto priest, Every one is dealing falsely,
Cross Reference Isaiah 28:7 in Panjabi 7 ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ !
Isaiah 56:9 in Panjabi 9 ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ ! ਖਾਣ ਲਈ ਆ ਜਾਓ !
Isaiah 57:17 in Panjabi 17 ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ ।
Jeremiah 2:8 in Panjabi 8 ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ ।
Jeremiah 2:26 in Panjabi 26 ਜਿਵੇਂ ਚੋਰ ਜਦ ਫੜਿਆ ਗਿਆ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਉਹ, ਉਹਨਾਂ ਦੇ ਪਾਤਸ਼ਾਹ, ਉਹਨਾਂ ਦੇ ਸਰਦਾਰ, ਉਹਨਾਂ ਦੇ ਜਾਜਕ, ਅਤੇ ਉਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ ।
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 14:18 in Panjabi 18 ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ ।
Jeremiah 22:17 in Panjabi 17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ ! ।
Jeremiah 23:11 in Panjabi 11 ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ ।
Jeremiah 23:14 in Panjabi 14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇਕੱ ਡਰਾਉਣੀ ਗੱਲ ਵੇਖੀ ! ਉਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ । ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ । ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ ।
Jeremiah 26:7 in Panjabi 7 ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਇਹ ਗੱਲਾਂ ਕਰਦੇ ਸੁਣਿਆ
Jeremiah 32:32 in Panjabi 32 ਨਾਲੇ ਉਹ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਉਹਨਾਂ ਨੇ ਅਤੇ ਉਹਨਾਂ ਦੇ ਰਾਜਿਆਂ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ
Lamentations 4:13 in Panjabi 13 ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 22:25 in Panjabi 25 ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡ ਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ ।
Ezekiel 33:31 in Panjabi 31 ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ ।
Micah 2:1 in Panjabi 1 ਹਾਇ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ ।
Micah 3:2 in Panjabi 2 ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਤੁਸੀਂ ਜੋ ਉਹਨਾਂ ਦੇ ਸਰੀਰਾਂ ਤੋਂ ਉਹਨਾਂ ਦੀ ਖੱਲ, ਅਤੇ ਉਹਨਾਂ ਦੀ ਹੱਡੀਆਂ ਤੋਂ ਉਹਨਾਂ ਦਾ ਮਾਸ ਨੋਚਦੇ ਹੋ,
Micah 3:5 in Panjabi 5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ ''ਸ਼ਾਂਤੀ'' ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Zephaniah 3:3 in Panjabi 3 ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ !
Luke 16:14 in Panjabi 14 ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖੌਲ ਕਰਨ ਲੱਗੇ ।
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !