Jeremiah 6:19 in Panjabi 19 ਹੇ ਧਰਤੀ ਸੁਣ ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ । ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ ।
Other Translations King James Version (KJV) Hear, O earth: behold, I will bring evil upon this people, even the fruit of their thoughts, because they have not hearkened unto my words, nor to my law, but rejected it.
American Standard Version (ASV) Hear, O earth: behold, I will bring evil upon this people, even the fruit of their thoughts, because they have not hearkened unto my words; and as for my law, they have rejected it.
Bible in Basic English (BBE) Give ear, O earth: see, I will make evil come on this people, even the fruit of their thoughts, because they have not given attention to my words, and they would have nothing to do with my law.
Darby English Bible (DBY) Hear, O earth: behold, I will bring evil upon this people, the fruit of their thoughts; for they have not hearkened unto my words, and as to my law, they have rejected it.
World English Bible (WEB) Hear, earth: behold, I will bring evil on this people, even the fruit of their thoughts, because they have not listened to my words; and as for my law, they have rejected it.
Young's Literal Translation (YLT) Hear, O earth, lo, I am bringing evil on this people, The fruit of their devices, For to My words they gave no attention, And My law -- they kick against it.
Cross Reference Deuteronomy 4:26 in Panjabi 26 ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ਼ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ । ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ਼ ਹੋ ਜਾਵੇਗਾ ।
Deuteronomy 30:19 in Panjabi 19 ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ । ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ ।
Deuteronomy 32:1 in Panjabi 1 ਹੇ ਅਕਾਸ਼, ਕੰਨ ਲਾ ਅਤੇ ਮੈਂ ਬੋਲਾਂਗਾ, ਹੇ ਧਰਤੀ, ਮੇਰੇ ਮੂੰਹ ਦੇ ਬਚਨ ਸੁਣ ।
1 Samuel 15:23 in Panjabi 23 ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ । ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ ।
1 Samuel 15:26 in Panjabi 26 ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ ।
Proverbs 1:24 in Panjabi 24 ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
Proverbs 15:26 in Panjabi 26 ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸੁੱਧ ਹਨ ।
Proverbs 28:9 in Panjabi 9 ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ ।
Isaiah 1:2 in Panjabi 2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਆਕੀ ਹੋ ਗਏ ।
Isaiah 59:7 in Panjabi 7 ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ । ਉਹਨਾਂ ਦੇ ਖ਼ਿਆਲ ਬਦੀ ਦੇ ਖ਼ਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ ।
Isaiah 66:18 in Panjabi 18 ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ ।
Jeremiah 4:4 in Panjabi 4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ।
Jeremiah 6:10 in Panjabi 10 ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਉਹ ਸੁਣਨ ? ਵੇਖੋ, ਉਹਨਾਂ ਦੇ ਕੰਨ ਬੇਸੁੰਨਤੇ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ ।
Jeremiah 8:9 in Panjabi 9 ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਾਬਰ ਜਾਣਗੇ ਅਤੇ ਫੜੇ ਜਾਣਗੇ । ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ ?
Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Jeremiah 19:15 in Panjabi 15 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਉੱਤੇ ਅਤੇ ਇਸ ਦੀਆਂ ਸਾਰੀਆਂ ਬਸਤੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਇਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆਂ ਹਨ ਭਈ ਮੇਰੀ ਗੱਲ ਨਾ ਸੁਣਨ ।
Jeremiah 22:29 in Panjabi 29 ਹੇ ਧਰਤੀ, ਹੇ ਧਰਤੀ, ਹੇ ਧਰਤੀ ! ਯਹੋਵਾਹ ਦਾ ਬਚਨ ਸੁਣ !
Hosea 4:6 in Panjabi 6 ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ਼ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ ।
Hosea 10:13 in Panjabi 13 ਤੁਸੀਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸੀਂ ਝੂਠ ਦਾ ਫਲ ਖਾਧਾ, ਕਿਉਂ ਜੋ ਤੂੰ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ ।
Micah 6:2 in Panjabi 2 ਹੇ ਪਹਾੜੋ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ ।
John 3:19 in Panjabi 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।
John 12:48 in Panjabi 48 ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ । ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ ।
Acts 8:22 in Panjabi 22 ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ ।