Jeremiah 6:21 in Panjabi 21 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ ।
Other Translations King James Version (KJV) Therefore thus saith the LORD, Behold, I will lay stumblingblocks before this people, and the fathers and the sons together shall fall upon them; the neighbour and his friend shall perish.
American Standard Version (ASV) Therefore thus saith Jehovah, Behold, I will lay stumbling-blocks before this people; and the fathers and the sons together shall stumble against them; the neighbor and his friend shall perish.
Bible in Basic English (BBE) For this reason the Lord has said, See, I will put stones in the way of this people: and the fathers and the sons together will go falling over them; the neighbour and his friend will come to destruction.
Darby English Bible (DBY) Therefore thus saith Jehovah: Behold, I will lay stumbling-blocks before this people, and the fathers and the sons together shall fall over them; the neighbour and his friend shall perish.
World English Bible (WEB) Therefore thus says Yahweh, Behold, I will lay stumbling-blocks before this people; and the fathers and the sons together shall stumble against them; the neighbor and his friend shall perish.
Young's Literal Translation (YLT) Therefore thus said Jehovah: Lo, I do give to this people stumbling blocks, And stumbled against them have fathers and sons together, The neighbour and his friend do perish.
Cross Reference 2 Chronicles 36:17 in Panjabi 17 ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ
Isaiah 8:14 in Panjabi 14 ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਦੋਹਾਂ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ ।
Isaiah 9:14 in Panjabi 14 ਇਸ ਕਾਰਨ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਤੇ ਪੂਛ, ਖਜ਼ੂਰ ਦੀ ਟਹਿਣੀ ਅਤੇ ਕਾਨਾ ਇੱਕੋ ਦਿਨ ਵੱਢ ਸੁੱਟਿਆ,
Isaiah 24:2 in Panjabi 2 ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ ।
Jeremiah 9:21 in Panjabi 21 ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ ।
Jeremiah 13:16 in Panjabi 16 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਹਾੜ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ ।
Jeremiah 15:2 in Panjabi 2 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ ।
Jeremiah 16:3 in Panjabi 3 ਕਿਉਂ ਜੋ ਯਹੋਵਾਹ ਉਹਨਾਂ ਪੁੱਤਰਾਂ ਬਾਰੇ ਅਤੇ ਉਹਨਾਂ ਧੀਆਂ ਬਾਰੇ ਜਿਹੜੇ ਇਸ ਸਥਾਨ ਵਿੱਚ ਜੰਮੇ ਉਹਨਾਂ ਦੀਆਂ ਮਾਵਾਂ ਲਈ ਜਿਹਨਾਂ ਨੇ ਉਹਨਾਂ ਨੂੰ ਜਣਿਆ ਅਤੇ ਉਹਨਾਂ ਦੇ ਪੇਵਾਂ ਲਈ ਜਿਹਨਾਂ ਤੋਂ ਉਹ ਜੰਮੇ ਇਸ ਤਰ੍ਹਾਂ ਆਖਦਾ ਹੈ,
Jeremiah 18:21 in Panjabi 21 ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ !
Jeremiah 19:7 in Panjabi 7 ਅਤੇ ਮੈਂ ਇਸੇ ਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ । ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ
Jeremiah 21:7 in Panjabi 7 ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ । ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ । ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ ।
Lamentations 2:20 in Panjabi 20 ਹੇ ਯਹੋਵਾਹ, ਵੇਖ ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ ? ਹੇ ਪ੍ਰਭੂ ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ ?
Ezekiel 3:20 in Panjabi 20 ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ । ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
Ezekiel 5:10 in Panjabi 10 ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ । ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ।
Ezekiel 9:5 in Panjabi 5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ ।
Romans 9:33 in Panjabi 33 ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ ।
Romans 11:9 in Panjabi 9 ਅਤੇ ਦਾਊਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ ।
1 Peter 2:8 in Panjabi 8 ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ । ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ