Jeremiah 6:26 in Panjabi 26 ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟ ਰਹੁ । ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ ।
Other Translations King James Version (KJV) O daughter of my people, gird thee with sackcloth, and wallow thyself in ashes: make thee mourning, as for an only son, most bitter lamentation: for the spoiler shall suddenly come upon us.
American Standard Version (ASV) O daughter of my people, gird thee with sackcloth, and wallow thyself in ashes: make thee mourning, as for an only son, most bitter lamentation; for the destroyer shall suddenly come upon us.
Bible in Basic English (BBE) O daughter of my people, put on haircloth, rolling yourself in the dust: give yourself to sorrow, as for an only son, with most bitter cries of grief; for he who makes waste will come on us suddenly.
Darby English Bible (DBY) Daughter of my people, gird thee with sackcloth, and roll thyself in ashes: make mourning, [as] for an only son -- bitter lamentation; for the spoiler cometh suddenly upon us.
World English Bible (WEB) Daughter of my people, gird you with sackcloth, and wallow yourself in ashes: make you mourning, as for an only son, most bitter lamentation; for the destroyer shall suddenly come on us.
Young's Literal Translation (YLT) O daughter of My people, Gird on sackcloth, and roll thyself in ashes, The mourning of an only one make for thee, A lamentation most bitter, For suddenly come doth the spoiler against us.
Cross Reference Isaiah 22:4 in Panjabi 4 ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਫੁੱਟ-ਫੁੱਟ ਕੇ ਰੋਵਾਂਗਾ । ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸੱਲੀ ਦੇਣ ਦਾ ਯਤਨ ਨਾ ਕਰੋ ।
Isaiah 22:12 in Panjabi 12 ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,
Isaiah 30:13 in Panjabi 13 ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ ।
Isaiah 32:11 in Panjabi 11 ਹੇ ਲਾਪਰਵਾਹੋ, ਕੰਬੋ ! ਹੇ ਨਿਸਚਿੰਤਣੀਓ, ਘਬਰਾ ਜਾਓ ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ !
Jeremiah 4:8 in Panjabi 8 ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ ।
Jeremiah 4:11 in Panjabi 11 ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, - ਉਡਾਉਣ ਜਾਂ ਸਾਫ ਕਰਨ ਲਈ ਨਹੀਂ,
Jeremiah 4:20 in Panjabi 20 ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਲੁੱਟਿਆ ਗਿਆ, - ਅਚਾਨਕ ਤੇਰੇ ਤੰਬੂ ਲੁੱਟੇ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ ।
Jeremiah 6:14 in Panjabi 14 ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ ! ਪਰ ਸ਼ਾਂਤੀ ਹੈ ਨਹੀਂ ।
Jeremiah 8:19 in Panjabi 19 ਵੇਖੋ, ਮੇਰੀ ਪਰਜਾ ਦੀ ਧੀ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ । ਕੀ ਯਹੋਵਾਹ ਸੀਯੋਨ ਵਿੱਚ ਨਹੀਂ ? ਕੀ ਉਸ ਦਾ ਰਾਜਾ ਉਸ ਵਿੱਚ ਨਹੀਂ ? ਉਹਨਾਂ ਕਿਉਂ ਆਪਣੀਆਂ ਘੜੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ ?
Jeremiah 8:21 in Panjabi 21 ਮੇਰੀ ਪਰਜਾ ਦੀ ਧੀ ਦੇ ਫੱਟਾਂ ਦੇ ਕਾਰਨ ਮੈਂ ਫੱਟੜ ਹਾਂ, ਮੈਂ ਉਦਾਸ ਹਾਂ, ਘਬਰਾਹਟ ਨੇ ਮੈਨੂੰ ਆ ਫੜਿਆ ਹੈ ।
Jeremiah 9:10 in Panjabi 10 ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਰਾਂਦਾਂ ਲਈ ਸਿਆਪਾ ਕਰਾਂਗਾ, ਉਹ ਤਾਂ ਸੜ ਗਏ ਹਨ ਸੋ ਉਹਨਾਂ ਦੇ ਵਿੱਚ ਵੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ । ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੱਕ ਉਹ ਨੱਠ ਗਏ ਹਨ, ਉਹ ਚੱਲੇ ਗਏ ਹਨ ।
Jeremiah 9:17 in Panjabi 17 ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਭਈ ਉਹ ਆਉਣ ।
Jeremiah 12:12 in Panjabi 12 ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ ।
Jeremiah 13:17 in Panjabi 17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ ।
Jeremiah 14:17 in Panjabi 17 ਤੂੰ ਉਹਨਾਂ ਨੂੰ ਇਹ ਗੱਲ ਆਖ,- ਮੇਰੀਆਂ ਅੱਖਾਂ ਰਾਤ-ਦਿਨ ਅੰਝੂ ਵਹਾਉਣਗੀਆਂ, ਉਹ ਨਾ ਥੰਮ੍ਹਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ ।
Jeremiah 15:8 in Panjabi 8 ਉਹਨਾਂ ਦੀਆਂ ਵਿੱਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ । ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ ।
Jeremiah 25:33 in Panjabi 33 ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ । ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ ।
Lamentations 1:2 in Panjabi 2 ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ ।
Lamentations 1:16 in Panjabi 16 ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤੱਸਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ । ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ ।
Lamentations 2:11 in Panjabi 11 ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ ।
Lamentations 3:48 in Panjabi 48 ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ ।
Lamentations 4:3 in Panjabi 3 ਗਿੱਦੜੀਆਂ ਵੀ ਆਪਣੀਆਂ ਛਾਤੀ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰ-ਮੁਰਗਾਂ ਵਾਂਗੂੰ ਨਿਰਦਈ ਹੋ ਗਈ ਹੈ !
Lamentations 4:6 in Panjabi 6 ਮੇਰੀ ਪਰਜਾ ਦੀ ਧੀ ਦੀ ਬੁਰਿਆਈ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਬਿਨ੍ਹਾਂ ਕਿਸੇ ਦੇ ਹੱਥ ਲਾਏ ਇੱਕ ਪਲ ਵਿੱਚ ਢਾਹਿਆ ਗਿਆ ।
Lamentations 4:10 in Panjabi 10 ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ !
Ezekiel 7:16 in Panjabi 16 ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ ।
Ezekiel 27:30 in Panjabi 30 ਅਤੇ ਆਪਣੀ ਅਵਾਜ਼ ਉੱਚੀ ਕਰ ਕੇ ਤੇਰੇ ਕਾਰਨ ਚੀਕਣਗੇ, ਅਤੇ ਧਾਹ ਮਾਰ ਕੇ ਰੋਣਗੇ, ਆਪਣੇ ਸਿਰਾਂ ਤੇ ਮਿੱਟੀ ਪਾਉਣਗੇ, ਅਤੇ ਸੁਆਹ ਵਿੱਚ ਲੇਟਣਗੇ ।
Amos 8:10 in Panjabi 10 ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵਿਰਲਾਪ ਵਿੱਚ ਬਦਲ ਦਿਆਂਗਾ । ਮੈਂ ਸਾਰਿਆਂ ਲੱਕਾਂ ਉੱਤੇ ਟਾਟ ਬੰਨ੍ਹਾਵਾਂਗਾ ਅਤੇ ਹਰੇਕ ਸਿਰ ਨੂੰ ਗੰਜਾ ਕਰਾਂਗਾ । ਮੈਂ ਉਸ ਦਿਨ ਅਜਿਹਾ ਵਿਰਲਾਪ ਕਰਾਵਾਂਗਾ ਜਿਵੇਂ ਇਕਲੌਤੇ ਲਈ ਹੁੰਦਾ ਹੈ ਅਤੇ ਉਸ ਦਾ ਅੰਤ ਭੈੜੇ ਦਿਨ ਜਿਹਾ ਹੋਵੇਗਾ ।”
Micah 1:8 in Panjabi 8 ਇਸ ਦੇ ਕਾਰਨ ਮੈਂ ਵਿਰਲਾਪ ਕਰਾਂਗਾ ਅਤੇ ਧਾਹਾਂ ਮਾਰਾਂਗਾ, ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, ਮੈਂ ਗਿੱਦੜਾਂ ਵਾਂਗੂੰ ਸਿਆਪਾ ਕਰਾਂਗਾ ਅਤੇ ਸ਼ੁਤਰ-ਮੁਰਗਾਂ ਵਾਂਗੂੰ ਸੋਗ ਕਰਾਂਗਾ ।
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
Luke 7:12 in Panjabi 12 ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ ।
James 4:9 in Panjabi 9 ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ । ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ ।
James 5:1 in Panjabi 1 ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ !