Jeremiah 7:10 in Panjabi 10 ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁੱਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ ?
Other Translations King James Version (KJV) And come and stand before me in this house, which is called by my name, and say, We are delivered to do all these abominations?
American Standard Version (ASV) and come and stand before me in this house, which is called by my name, and say, We are delivered; that ye may do all these abominations?
Bible in Basic English (BBE) And come and take your place before me in this house, which is named by my name, and say, We have been made safe; so that you may do all these disgusting things?
Darby English Bible (DBY) then ye come and stand before me, in this house which is called by my name, and say, We are delivered, -- in order to do all these abominations!
World English Bible (WEB) and come and stand before me in this house, which is called by my name, and say, We are delivered; that you may do all these abominations?
Young's Literal Translation (YLT) And ye have come in and stood before Me, In this house on which My name is called, And have said, `We have been delivered,' In order to do all these abominations.
Cross Reference 2 Kings 21:4 in Panjabi 4 ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ ।
2 Chronicles 33:4 in Panjabi 4 ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ
2 Chronicles 33:7 in Panjabi 7 ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾ ਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਆਪਣਾ ਨਾਮ ਸਦਾ ਤੱਕ ਰੱਖਾਂਗਾ
Proverbs 7:14 in Panjabi 14 ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ ।
Proverbs 15:8 in Panjabi 8 ਦੁਸ਼ਟ ਦੀ ਭੇਂਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ ।
Isaiah 1:10 in Panjabi 10 ਹੇ ਸਦੂਮ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ !
Isaiah 48:2 in Panjabi 2 ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ ।
Isaiah 58:2 in Panjabi 2 ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ ।
Jeremiah 7:11 in Panjabi 11 ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ ।
Jeremiah 7:14 in Panjabi 14 ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ
Jeremiah 7:30 in Panjabi 30 ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ । ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
Jeremiah 32:34 in Panjabi 34 ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
Jeremiah 34:15 in Panjabi 15 ਹੁਣ ਤੁਸੀਂ ਫਿਰੇ ਸਾਓ ਅਤੇ ਉਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸੀਂ ਇਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁੱਖ ਮੇਰੇ ਨਾਲ ਨੇਮ ਬੰਨ੍ਹਿਆ
Ezekiel 20:39 in Panjabi 39 ਤੈਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਾਓ ਅਤੇ ਆਪਣੀ ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਭੇਟਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ ।
Ezekiel 23:29 in Panjabi 29 ਉਹ ਤੇਰੇ ਨਾਲ ਘਿਰਣਾ ਦਾ ਵਰਤਾਓ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ ।
Ezekiel 23:37 in Panjabi 37 ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ । ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ !
Ezekiel 23:39 in Panjabi 39 ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ !
Ezekiel 33:31 in Panjabi 31 ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
John 13:18 in Panjabi 18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ । ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸ ਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ ।’
John 13:26 in Panjabi 26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ ।
John 18:28 in Panjabi 28 ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ । ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ । ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ ।