Jeremiah 7:14 in Panjabi 14 ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ
Other Translations King James Version (KJV) Therefore will I do unto this house, which is called by my name, wherein ye trust, and unto the place which I gave to you and to your fathers, as I have done to Shiloh.
American Standard Version (ASV) therefore will I do unto the house which is called by my name, wherein ye trust, and unto the place which I gave to you and to your fathers, as I did to Shiloh.
Bible in Basic English (BBE) For this reason I will do to the house which is named by my name, and in which you have put your faith, and to the place which I gave to you and to your fathers, as I have done to Shiloh.
Darby English Bible (DBY) I will even do unto the house which is called by my name, wherein ye trust, and unto the place which I gave to you and to your fathers, as I have done to Shiloh;
World English Bible (WEB) therefore will I do to the house which is called by my name, in which you trust, and to the place which I gave to you and to your fathers, as I did to Shiloh.
Young's Literal Translation (YLT) I also to the house on which My name is called, In which ye are trusting, And to the place that I gave to you, and to your fathers, Have done, as I have done to Shiloh.
Cross Reference Deuteronomy 12:5 in Panjabi 5 ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ ।
Deuteronomy 28:52 in Panjabi 52 ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ, ਜਦ ਤੱਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਢਾਹੀਆਂ ਨਾ ਜਾਣ, ਜਿਨ੍ਹਾਂ ਉੱਤੇ ਤੁਸੀਂ ਆਪਣੇ ਦੇਸ਼ ਵਿੱਚ ਭਰੋਸਾ ਰੱਖੀ ਬੈਠੇ ਸੀ । ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ਼ ਦੇ ਅੰਦਰ ਘੇਰ ਲਵੇਗੀ, ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ ।
1 Samuel 4:10 in Panjabi 10 ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜ੍ਹਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ,
1 Kings 9:7 in Panjabi 7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।
2 Kings 25:9 in Panjabi 9 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ ।
2 Chronicles 7:21 in Panjabi 21 ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋ ਕੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਇਹੋ ਜਿਹਾ ਕਿਉਂ ਕੀਤਾ ?
2 Chronicles 36:18 in Panjabi 18 ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ
Psalm 74:6 in Panjabi 6 ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ !
Psalm 78:60 in Panjabi 60 ਉਸ ਨੇ ਸ਼ੀਲੋਹ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ ।
Isaiah 64:11 in Panjabi 11 ਸਾਡਾ ਪਵਿੱਤਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪਿਉ-ਦਾਦੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਾਰੇ ਮਨਭਾਉਂਦੇ ਸਥਾਨ ਬਰਬਾਦ ਹੋ ਗਏ ।
Jeremiah 7:4 in Panjabi 4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ !
Jeremiah 7:10 in Panjabi 10 ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁੱਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ ?
Jeremiah 7:12 in Panjabi 12 ਪਰ ਹੁਣ ਤੁਸੀਂ ਉਸ ਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ !
Jeremiah 26:6 in Panjabi 6 ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
Jeremiah 26:18 in Panjabi 18 ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ । ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਦਾ ਹੈ, - ਸੀਯੋਨ ਖੇਤ ਵਾਂਘ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਇਸ ਭਵਨ ਦਾ ਪਹਾੜ ਬਣ ਦੀ ਉਚਿਆਈ ਹੋਵੇਗਾ ।
Jeremiah 52:13 in Panjabi 13 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
Lamentations 2:7 in Panjabi 7 ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ, ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਘਿਰਣਾ ਕਰਕੇ ਛੱਡ ਦਿੱਤਾ, ਉਸ ਨੇ ਉਹ ਦੇ ਮਹਿਲਾਂ ਦੀਆਂ ਕੰਧਾਂ ਨੂੰ ਵੈਰੀਆਂ ਦੇ ਹੱਥ ਕਰ ਦਿੱਤਾ, ਉਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜਿਹਾ ਰੌਲਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ ਹੈ !
Lamentations 4:1 in Panjabi 1 ਸੋਨਾ ਕਿਵੇਂ ਫਿੱਕਾ ਹੋ ਗਿਆ ! ਖ਼ਰਾ ਸੋਨਾ ਕਿਵੇਂ ਬਦਲ ਗਿਆ ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ ।
Ezekiel 7:20 in Panjabi 20 ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ ।
Ezekiel 9:5 in Panjabi 5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ ।
Ezekiel 24:21 in Panjabi 21 ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭ੍ਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ ।
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Matthew 24:1 in Panjabi 1 ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ ।
Acts 6:13 in Panjabi 13 ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ ।