Jeremiah 7:6 in Panjabi 6 ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ
Other Translations King James Version (KJV) If ye oppress not the stranger, the fatherless, and the widow, and shed not innocent blood in this place, neither walk after other gods to your hurt:
American Standard Version (ASV) if ye oppress not the sojourner, the fatherless, and the widow, and shed not innocent blood in this place, neither walk after other gods to your own hurt:
Bible in Basic English (BBE) If you are not cruel to the man from a strange country, and to the child without a father, and to the widow, and do not put the upright to death in this place, or go after other gods, causing damage to yourselves:
Darby English Bible (DBY) [if] ye oppress not the stranger, the fatherless, and the widow, and shed no innocent blood in this place, neither walk after other gods to your hurt;
World English Bible (WEB) if you don't oppress the foreigner, the fatherless, and the widow, and don't shed innocent blood in this place, neither walk after other gods to your own hurt:
Young's Literal Translation (YLT) Sojourner, fatherless, and widow, ye oppress not, And innocent blood do not shed in this place, And after other gods do not walk, for evil to yourselves,
Cross Reference Exodus 22:21 in Panjabi 21 ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ ।
Deuteronomy 6:14 in Panjabi 14 ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ-ਦੁਆਲੇ ਹਨ,
Deuteronomy 8:19 in Panjabi 19 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਸੱਚ-ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਚੱਲੋ, ਉਹਨਾਂ ਦੀ ਪੂਜਾ ਕਰੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ, ਤਾਂ ਮੈਂ ਅੱਜ ਤੁਹਾਡੇ ਵਿਰੁੱਧ ਸਾਖੀ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਨਾਸ਼ ਹੋ ਜਾਓਗੇ ।
Deuteronomy 11:28 in Panjabi 28 ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ।
Deuteronomy 24:17 in Panjabi 17 ਤੂੰ ਪਰਦੇਸੀ ਅਤੇ ਯਤੀਮ ਦਾ ਨਿਆਂ ਨਾ ਵਿਗਾੜੀਂ, ਨਾ ਕਿਸੇ ਵਿਧਵਾ ਦਾ ਕੱਪੜਾ ਗਿਰਵੀ ਰੱਖੀਂ ।
Deuteronomy 27:19 in Panjabi 19 'ਸਰਾਪੀ ਹੋਵੇ ਉਹ ਜਿਹੜਾ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਿਆਂ ਵਿਗਾੜੇ । ' ਤਦ ਸਾਰੀ ਪਰਜਾ ਆਖੇ, ਆਮੀਨ ।
2 Kings 21:6 in Panjabi 6 ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਤੇ ਟੂਣੇ ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ ।
2 Kings 24:4 in Panjabi 4 ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਭੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ ।
Job 31:13 in Panjabi 13 ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,
Psalm 82:3 in Panjabi 3 ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ ।
Psalm 106:38 in Panjabi 38 ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ,
Isaiah 59:7 in Panjabi 7 ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ । ਉਹਨਾਂ ਦੇ ਖ਼ਿਆਲ ਬਦੀ ਦੇ ਖ਼ਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ ।
Jeremiah 2:30 in Panjabi 30 ਮੈਂ ਐਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਗੂੰ ਖਾ ਗਈ ।
Jeremiah 2:34 in Panjabi 34 ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੈ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,
Jeremiah 7:5 in Panjabi 5 ਜੇ ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਪੱਕੀ ਤਰ੍ਹਾਂ ਨਾਲ ਠੀਕ ਕਰੋ ਅਤੇ ਜੇ ਤੁਸੀਂ ਪੱਕੀ ਤਰ੍ਹਾਂ ਨਾਲ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਇਨਸਾਫ਼ ਕਰੋ
Jeremiah 13:10 in Panjabi 10 ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ
Jeremiah 19:4 in Panjabi 4 ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ । ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ
Jeremiah 22:3 in Panjabi 3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਵਹਾਓ
Jeremiah 22:15 in Panjabi 15 ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਉ ਹੈ ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ ? ਤਦ ਹੀ ਉਹ ਦਾ ਭਲਾ ਹੋਇਆ ।
Jeremiah 26:15 in Panjabi 15 ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ
Jeremiah 26:23 in Panjabi 23 ਉਹ ਊਰੀਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ । ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁਟਵਾ ਦਿੱਤੀ
Lamentations 4:13 in Panjabi 13 ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ ।
Ezekiel 18:6 in Panjabi 6 ਜਿਸ ਨੇ ਪਹਾੜਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਪਤਨੀ ਨੂੰ ਭ੍ਰਿਸ਼ਟ ਕੀਤਾ, ਨਾ ਮਾਸਿਕ ਧਰਮ ਵਾਲੀ ਔਰਤ ਦੇ ਨੇੜੇ ਗਿਆ,
Ezekiel 22:3 in Panjabi 3 ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਸ਼ਹਿਰ ਜਿਹ ਦੇ ਅੰਦਰ ਖੂਨ ਵਹਾਏ ਜਾਂਦੇ ਹਨ, ਤਾਂ ਜੋ ਉਹ ਦਾ ਅੰਤ ਆ ਜਾਵੇ ਅਤੇ ਜੋ ਆਪਣੇ ਆਪ ਨੂੰ ਭ੍ਰਿਸ਼ਟ ਕਰਨ ਲਈ ਆਪਣੇ ਲਈ ਮੂਰਤੀਆਂ ਬਣਾਉਂਦਾ ਹੈ !
Zechariah 7:9 in Panjabi 9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 23:35 in Panjabi 35 ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ।
Matthew 27:4 in Panjabi 4 ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ । ਪਰ ਉਹ ਬੋਲੇ, ਸਾਨੂੰ ਕੀ ? ਤੂੰ ਹੀ ਜਾਣ ।
Matthew 27:25 in Panjabi 25 ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ !
James 1:27 in Panjabi 27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ ।