Jeremiah 7:9 in Panjabi 9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ ?
Other Translations King James Version (KJV) Will ye steal, murder, and commit adultery, and swear falsely, and burn incense unto Baal, and walk after other gods whom ye know not;
American Standard Version (ASV) Will ye steal, murder, and commit adultery, and swear falsely, and burn incense unto Baal, and walk after other gods that ye have not known,
Bible in Basic English (BBE) Will you take the goods of others, put men to death, and be untrue to your wives, and take false oaths, and have perfumes burned to the Baal, and go after other gods which are strange to you;
Darby English Bible (DBY) What? steal, murder, and commit adultery, and swear falsely, and burn incense unto Baal, and walk after other gods whom ye know not ...
World English Bible (WEB) Will you steal, murder, and commit adultery, and swear falsely, and burn incense to Baal, and walk after other gods that you have not known,
Young's Literal Translation (YLT) Stealing, murdering, and committing adultery, And swearing to falsehood, and giving perfume to Baal, And going after other gods whom ye knew not.
Cross Reference Exodus 20:3 in Panjabi 3 ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ ।
Deuteronomy 32:17 in Panjabi 17 ਉਨ੍ਹਾਂ ਨੇ ਭ੍ਰਿਸ਼ਟ ਆਤਮਾਂ ਅੱਗੇ, ਜਿਹੜੇ ਦੇਵਤੇ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ ।
Judges 5:8 in Panjabi 8 ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ । ਭਲਾ, ਇਸਰਾਏਲ ਦੇ ਚਾਲੀ ਹਜ਼ਾਰਾਂ ਵਿੱਚ ਇੱਕ ਢਾਲ ਜਾਂ ਇੱਕ ਬਰਛੀ ਵੀ ਦਿੱਸੀ ?
1 Kings 18:21 in Panjabi 21 ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ ।
Psalm 50:16 in Panjabi 16 ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ ?
Isaiah 59:1 in Panjabi 1 ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ ।
Jeremiah 7:6 in Panjabi 6 ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ
Jeremiah 9:2 in Panjabi 2 ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਉਹ ਬੇਈਮਾਨਾਂ ਦੀ ਟੋਲੀ ਹਨ ।
Jeremiah 11:13 in Panjabi 13 ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਉੱਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ ।
Jeremiah 11:17 in Panjabi 17 ਸੈਨਾ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ ।
Jeremiah 13:10 in Panjabi 10 ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ
Jeremiah 32:29 in Panjabi 29 ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਹਲੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ
Jeremiah 44:3 in Panjabi 3 ਉਸ ਬੁਰਿਆਈ ਦੇ ਕਾਰਨ ਜਿਹੜੀ ਉਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਉਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਜਿਹਨਾਂ ਨੂੰ ਨਾ ਉਹ, ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਾਓ
Ezekiel 18:10 in Panjabi 10 ਪਰ ਜੇਕਰ ਉਸ ਦੇ ਘਰ ਪੁੱਤਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਹਨਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ
Ezekiel 18:18 in Panjabi 18 ਪਰ ਉਸ ਦਾ ਪਿਉ ਆਪਣੀ ਬਦੀ ਦੇ ਕਾਰਨ ਮਰੇਗਾ, ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ੁਲਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ ।
Ezekiel 33:25 in Panjabi 25 ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ ! ਕੀ ਤੁਸੀਂ ਦੇਸ ਤੇ ਕਬਜਾ ਕਰੋਗੇ ?
Hosea 4:1 in Panjabi 1 ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ !
Micah 3:8 in Panjabi 8 ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ ।
Zephaniah 1:5 in Panjabi 5 ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,
Zechariah 5:3 in Panjabi 3 ਫੇਰ ਉਸ ਮੈਨੂੰ ਕਿਹਾ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਦੀ ਪਰਤ ਉੱਤੇ ਆਉਣ ਵਾਲਾ ਹੈ, ਕਿਉਂ ਜੋ ਹਰੇਕ ਚੋਰੀ ਕਰਦਾ ਹੈ, ਹੁਣ ਤੋਂ ਉਹ ਇਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਜੋ ਸਹੁੰ ਖਾਂਦਾ ਹੈ, ਉਹ ਇਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Romans 2:2 in Panjabi 2 ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ ।
Romans 2:17 in Panjabi 17 ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 5:5 in Panjabi 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ ।
2 Timothy 3:2 in Panjabi 2 ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ ।
James 4:1 in Panjabi 1 ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ ?
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।