Jeremiah 9:16 in Panjabi 16 ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪਿਉ-ਦਾਦੇ ਜਾਣਦੇ ਸਨ ਖੇਰੂੰ ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾ ਚਿਰ ਉਹਨਾਂ ਦਾ ਨਾਸ ਨਾ ਕਰ ਦੇ ।
Other Translations King James Version (KJV) I will scatter them also among the heathen, whom neither they nor their fathers have known: and I will send a sword after them, till I have consumed them.
American Standard Version (ASV) I will scatter them also among the nations, whom neither they nor their fathers have known; and I will send the sword after them, till I have consumed them.
Bible in Basic English (BBE) And I will send them wandering among the nations, among people strange to them and to their fathers: and I will send the sword after them till I have put an end to them.
Darby English Bible (DBY) and will scatter them among the nations, whom neither they nor their fathers have known; and I will send the sword after them, till I have consumed them.
World English Bible (WEB) I will scatter them also among the nations, whom neither they nor their fathers have known; and I will send the sword after them, until I have consumed them.
Young's Literal Translation (YLT) And I have scattered them among nations Which they knew not, they and their fathers, And have sent after them the sword, Till I have consumed them.
Cross Reference Leviticus 26:33 in Panjabi 33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ ।
Deuteronomy 4:27 in Panjabi 27 ਯਹੋਵਾਹ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦੇਵੇਗਾ ਅਤੇ ਜਿਨ੍ਹਾਂ ਲੋਕਾਂ ਦੇ ਵਿੱਚ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਉੱਥੇ ਤੁਸੀਂ ਥੋੜ੍ਹੇ ਜਿਹੇ ਰਹਿ ਜਾਓਗੇ ।
Deuteronomy 28:25 in Panjabi 25 ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ । ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਉਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ ।
Deuteronomy 28:36 in Panjabi 36 ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਆਪਣੇ ਉੱਤੇ ਠਹਿਰਾਓਗੇ, ਇੱਕ ਕੌਮ ਵਿੱਚ ਪਹੁੰਚਾਵੇਗਾ ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ।
Deuteronomy 28:64 in Panjabi 64 ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪਿਉ-ਦਾਦਿਆਂ ਜਾਣਦੇ ਸਨ ।
Deuteronomy 32:26 in Panjabi 26 ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਤੱਕ ਮਿਟਾ ਦਿਆਂਗਾ,
Nehemiah 1:8 in Panjabi 8 ਉਸ ਬਚਨ ਨੂੰ ਯਾਦ ਕਰ, ਜਿਸ ਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, 'ਜੇ ਤੁਸੀਂ ਧੋਖਾ ਕਰੋਗੇ ਤਾਂ ਮੈਂ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦਿਆਂਗਾ,
Psalm 106:27 in Panjabi 27 ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸ ਵਿੱਚ ਖਿਲਾਰ ਦਿਆਂਗਾ ।
Jeremiah 13:24 in Panjabi 24 ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ ।
Jeremiah 15:2 in Panjabi 2 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ ।
Jeremiah 24:10 in Panjabi 10 ਮੈਂ ਉਹਨਾਂ ਵਿੱਚ ਤਲਵਾਰ, ਕਾਲ ਅਤੇ ਬਵਾ ਨੂੰ ਭੇਜਾਂਗਾ ਇੱਥੋਂ ਤੱਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਉ-ਦਾਦਿਆਂ ਨੂੰ ਦਿੱਤੀ ਸੀ ਉਹ ਮੁੱਕ ਜਾਣ ।
Jeremiah 25:27 in Panjabi 27 ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ ! ।
Jeremiah 29:17 in Panjabi 17 ਵੇਖੋ,ਮੈਂ ਉਹਨਾਂ ਲਈ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਉਹਨਾਂ ਨੂੰ ਸੜੀਆਂ ਹੋਈਆਂ ਹਜੀਰਾਂ ਵਾਂਗੂੰ ਬਣਾਵਾਂਗਾ ਜਿਹੜੀਆਂ ਖਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ
Jeremiah 44:27 in Panjabi 27 ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ
Jeremiah 49:36 in Panjabi 36 ਮੈਂ ਏਲਾਮ ਉੱਤੇ ਚੌਂਹ ਹਵਾਵਾਂ ਨੂੰ ਅਕਾਸ਼ ਦੀਆਂ ਚੌਂਹ ਕੂਟਾਂ ਤੋਂ ਲਿਆਵਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਕੋਈ ਕੌਮ ਨਾ ਹੋਵੇਗੀ ਜਿੱਥੇ ਏਲਾਮ ਦੇ ਹੱਕੇ ਹੋਏ ਨਾ ਜਾਣ
Ezekiel 5:2 in Panjabi 2 ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਓਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ ।
Ezekiel 5:12 in Panjabi 12 ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ । ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ ।
Ezekiel 11:17 in Panjabi 17 ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ ।
Ezekiel 12:15 in Panjabi 15 ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਭਟਕਾਵਾਂਗਾ ਅਤੇ ਦੇਸਾਂ ਵਿੱਚ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ ।
Ezekiel 14:17 in Panjabi 17 ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,
Ezekiel 20:23 in Panjabi 23 ਨਾਲੇ ਮੈਂ ਉਜਾੜ ਵਿੱਚ ਉਹਨਾਂ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰਾਂਗਾ ਅਤੇ ਦੇਸਾਂ ਵਿੱਚ ਬਖੇਰਾਂਗਾ ।
Zechariah 7:14 in Panjabi 14 ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ । ਉਹਨਾਂ ਨੇ ਉਸ ਮਨ ਮੋਹਣੇ ਦੇਸ ਨੂੰ ਉਜਾੜ ਕਰ ਦਿੱਤਾ ।
James 1:1 in Panjabi 1 ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ ।