Jeremiah 9:23 in Panjabi 23 ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
Other Translations King James Version (KJV) Thus saith the LORD, Let not the wise man glory in his wisdom, neither let the mighty man glory in his might, let not the rich man glory in his riches:
American Standard Version (ASV) Thus saith Jehovah, Let not the wise man glory in his wisdom, neither let the mighty man glory in his might, let not the rich man glory in his riches;
Bible in Basic English (BBE) This is the word of the Lord: Let not the wise man take pride in his wisdom, or the strong man in his strength, or the man of wealth in his wealth:
Darby English Bible (DBY) Thus saith Jehovah: Let not the wise glory in his wisdom, neither let the mighty glory in his might; let not the rich glory in his riches:
World English Bible (WEB) Thus says Yahweh, Don't let the wise man glory in his wisdom, neither let the mighty man glory in his might, don't let the rich man glory in his riches;
Young's Literal Translation (YLT) Thus said Jehovah: Let not the wise boast himself in his wisdom, Nor let the mighty boast himself in his might, Let not the rich boast himself in his riches,
Cross Reference Deuteronomy 8:17 in Panjabi 17 ਕਿਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਇਹ ਧਨ ਕਮਾਇਆ ਹੈ ।
1 Samuel 17:4 in Panjabi 4 ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ । ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ ।
1 Samuel 17:42 in Panjabi 42 ਜਦ ਫ਼ਲਿਸਤੀ ਨੇ ਆਲੇ-ਦੁਆਲੇ ਵੇਖ ਕੇ ਦਾਊਦ ਨੂੰ ਵੇਖਿਆ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ । ਉਹ ਦਾ ਰੰਗ ਲਾਲ ਅਤੇ ਉਹ ਸੋਹਣੇ ਰੂਪ ਦਾ ਸੀ ।
1 Kings 20:10 in Panjabi 10 ਤਾਂ ਬਨ-ਹਦਦ ਨੇ ਉਹ ਨੂੰ ਆਖ ਭੇਜਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਸਭਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ ।
Job 5:12 in Panjabi 12 ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ ।
Job 31:24 in Panjabi 24 ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
Psalm 33:16 in Panjabi 16 ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ ।
Psalm 49:6 in Panjabi 6 ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬੁਹਤਾਇਤ ਉੱਤੇ ਫੁੱਲਦੇ ਹਨ,
Psalm 49:16 in Panjabi 16 ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
Psalm 52:6 in Panjabi 6 ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,
Psalm 62:10 in Panjabi 10 ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ ।
Proverbs 11:4 in Panjabi 4 ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ ।
Ecclesiastes 2:13 in Panjabi 13 ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ ।
Ecclesiastes 2:19 in Panjabi 19 ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖਰਚ ਕੀਤੀ, ਉਹੋ ਮਾਲਕ ਬਣੇਗਾ ! ਇਹ ਵੀ ਵਿਅਰਥ ਹੀ ਹੈ ।
Ecclesiastes 9:11 in Panjabi 11 ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਜੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ ।
Isaiah 5:21 in Panjabi 21 ਹਾਇ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ !
Isaiah 10:8 in Panjabi 8 ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਹਾਕਮ ਰਾਜਿਆਂ ਵਰਗੇ ਨਹੀਂ ?
Isaiah 10:12 in Panjabi 12 ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ ।
Isaiah 36:8 in Panjabi 8 ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ । ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿਆਂਗਾ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ ।
Ezekiel 7:19 in Panjabi 19 ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ । ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ । ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ ।
Ezekiel 28:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
Ezekiel 29:9 in Panjabi 9 ਮਿਸਰ ਦੇਸ ਉੱਜੜ ਜਾਵੇਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ ।
Daniel 3:15 in Panjabi 15 ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬਾਂਸਰੀ, ਬੀਨਾ, ਸਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ ?
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Daniel 5:18 in Panjabi 18 ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
Amos 2:14 in Panjabi 14 ਤੇਜ਼ ਦੌੜਨ ਵਾਲਿਆਂ ਨੂੰ ਭੱਜਣ ਲਈ ਸਥਾਨ ਨਾ ਮਿਲੇਗਾ ਅਤੇ ਬਲਵਾਨ ਦਾ ਬਲ ਕਾਇਮ ਨਾ ਰਹੇਗਾ ਅਤੇ ਸੂਰਮਾ ਆਪਣੀ ਜਾਨ ਨਾ ਬਚਾ ਸਕੇਗਾ ।
Zephaniah 1:18 in Panjabi 18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ !
Mark 10:24 in Panjabi 24 ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ !
Luke 12:19 in Panjabi 19 ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ । ਸੁੱਖ ਮਨਾ, ਖਾ ਪੀ ਅਤੇ ਮੌਜ ਕਰ ।
Acts 12:22 in Panjabi 22 ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ !
Romans 1:22 in Panjabi 22 ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ ।
1 Corinthians 1:19 in Panjabi 19 ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ ।
1 Corinthians 1:27 in Panjabi 27 ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ ।
1 Corinthians 3:18 in Panjabi 18 ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ । ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ ।
1 Timothy 6:10 in Panjabi 10 ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ ।
James 3:14 in Panjabi 14 ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ ।