Job 1:10 in Panjabi 10 ਕੀ ਤੂੰ ਉਸ ਦੇ, ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਆਲੇ-ਦੁਆਲੇ ਵਾੜ ਨਹੀਂ ਲਗਾਈ ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ ।
Other Translations King James Version (KJV) Hast not thou made an hedge about him, and about his house, and about all that he hath on every side? thou hast blessed the work of his hands, and his substance is increased in the land.
American Standard Version (ASV) Hast not thou made a hedge about him, and about his house, and about all that he hath, on every side? thou hast blessed the work of his hands, and his substance is increased in the land.
Bible in Basic English (BBE) Have you yourself not put a wall round him and his house and all he has on every side, blessing the work of his hands, and increasing his cattle in the land?
Darby English Bible (DBY) Hast not thou made a hedge about him, and about his house, and about all that he hath on every side? Thou hast blessed the work of his hands, and his substance is spread abroad in the land.
Webster's Bible (WBT) Hast not thou made a hedge about him, and about his house, and about all that he hath on every side? thou hast blessed the work of his hands, and his substance is increased in the land.
World English Bible (WEB) Haven't you made a hedge around him, and around his house, and around all that he has, on every side? You have blessed the work of his hands, and his substance is increased in the land.
Young's Literal Translation (YLT) Hast not Thou made a hedge for him, and for his house, and for all that he hath -- round about?
Cross Reference Genesis 15:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ ।
Genesis 26:12 in Panjabi 12 ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ ।
Genesis 30:30 in Panjabi 30 ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ । ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ । ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ ?
Genesis 30:43 in Panjabi 43 ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ ।
Genesis 39:5 in Panjabi 5 ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ ।
Genesis 49:25 in Panjabi 25 ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੂੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ,
Deuteronomy 7:13 in Panjabi 13 ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ ਅਤੇ ਤੁਹਾਡਾ ਵਾਧਾ ਕਰੇਗਾ । ਉਹ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮਧ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਨੂੰ ਦੇਣ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਬਰਕਤ ਦੇਵੇਗਾ ।
Deuteronomy 28:2 in Panjabi 2 ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ ।
Deuteronomy 33:11 in Panjabi 11 ਹੇ ਯਹੋਵਾਹ, ਉਸ ਦੇ ਮਾਲ ਉੱਤੇ ਬਰਕਤ ਦੇ ਅਤੇ ਉਸ ਦੇ ਹੱਥ ਦੇ ਕੰਮਾਂ ਨੂੰ ਕਬੂਲ ਕਰ । ਉਸ ਦੇ ਵਿਰੁੱਧ ਉੱਠਣ ਵਾਲਿਆਂ ਦਾ ਲੱਕ ਤੋੜ ਸੁੱਟ, ਅਤੇ ਉਸ ਤੋਂ ਘਿਰਣਾ ਕਰਨ ਵਾਲਿਆਂ ਦਾ ਵੀ ਕਿ ਉਹ ਫੇਰ ਨਾ ਉੱਠਣ ।
Deuteronomy 33:27 in Panjabi 27 ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ । ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ਼ ਕਰ ਦੇ ।
1 Samuel 25:16 in Panjabi 16 ਸਗੋਂ ਜਿੰਨਾ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬੱਕਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਸੁਰਖਿਆ ਵਿੱਚ ਸੀ ।
Job 1:3 in Panjabi 3 ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ ।
Job 29:6 in Panjabi 6 ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ ।
Job 31:25 in Panjabi 25 ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ, ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ ! -
Job 42:12 in Panjabi 12 ਯਹੋਵਾਹ ਨੇ ਅਯੂੱਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ ।
Psalm 5:12 in Panjabi 12 ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ ਅਤੇ ਆਪਣੀ ਕਿਰਪਾ ਦੀ ਢਾਲ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ ।
Psalm 34:7 in Panjabi 7 ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ,ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ ।
Psalm 71:21 in Panjabi 21 ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ ।
Psalm 80:12 in Panjabi 12 ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ ?
Psalm 90:17 in Panjabi 17 ਪ੍ਰਭੂ ਸਾਡੇ ਪਰਮੇਸ਼ੁਰ ਦੀ ਪਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ ।
Psalm 107:38 in Panjabi 38 ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ ।
Psalm 128:1 in Panjabi 1 ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ !
Proverbs 10:22 in Panjabi 22 ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ ।
Isaiah 5:2 in Panjabi 2 ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ ।
Isaiah 5:5 in Panjabi 5 ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ ਨਾਲ ਕੀ ਕਰਨ ਵਾਲਾ ਹਾਂ । ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ ।
Zechariah 2:5 in Panjabi 5 ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ ।
Zechariah 2:8 in Panjabi 8 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਉਸ ਦੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ ।
1 Peter 1:5 in Panjabi 5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ