Job 1:21 in Panjabi 21 ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ ।”
Other Translations King James Version (KJV) And said, Naked came I out of my mother's womb, and naked shall I return thither: the LORD gave, and the LORD hath taken away; blessed be the name of the LORD.
American Standard Version (ASV) and he said, Naked came I out of my mother's womb, and naked shall I return thither: Jehovah gave, and Jehovah hath taken away; blessed be the name of Jehovah.
Bible in Basic English (BBE) With nothing I came out of my mother's body, and with nothing I will go back there; the Lord gave and the Lord has taken away; let the Lord's name be praised.
Darby English Bible (DBY) and he said, Naked came I out of my mother's womb, and naked shall I return thither: Jehovah gave, and Jehovah hath taken away; blessed be the name of Jehovah!
Webster's Bible (WBT) And said, Naked came I from my mother's womb, and naked shall I return thither: The LORD gave, and the LORD hath taken away; blessed be the name of the LORD.
World English Bible (WEB) He said, "Naked I came out of my mother's womb, and naked shall I return there. Yahweh gave, and Yahweh has taken away. Blessed be the name of Yahweh."
Young's Literal Translation (YLT) and he saith, `Naked came I forth from the womb of my mother, and naked I turn back thither: Jehovah hath given and Jehovah hath taken: let the name of Jehovah be blessed.'
Cross Reference Genesis 3:19 in Panjabi 19 ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ । ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ ।
Genesis 30:2 in Panjabi 2 ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ ?
Genesis 45:5 in Panjabi 5 ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ ।
1 Samuel 2:7 in Panjabi 7 ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ ।
1 Samuel 3:18 in Panjabi 18 ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ । ਉਹ ਬੋਲਿਆ, ਉਹ ਯਹੋਵਾਹ ਹੀ ਹੈ । ਜੋ ਚਾਹੇ ਸੋ ਕਰੇ ।
2 Samuel 16:12 in Panjabi 12 ਕੀ ਪਤਾ, ਯਹੋਵਾਹ ਉਸ ਬੁਰਿਆਈ ਵੱਲ ਵੇਖੇ, ਜੋ ਮੇਰੇ ਉੱਤੇ ਆਈ ਹੈ ਅਤੇ ਯਹੋਵਾਹ ਅੱਜ ਦੇ ਦਿਨ ਉਹ ਦੇ ਸਰਾਪ ਦੇ ਬਦਲੇ ਮੇਰੇ ਨਾਲ ਭਲਿਆਈ ਕਰੇ ?
1 Kings 12:15 in Panjabi 15 ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ ।
2 Kings 20:19 in Panjabi 19 ਅੱਗੋਂ ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਹੈ ਉਹ ਭਲਾ ਹੈ ਅਤੇ ਉਹ ਨੇ ਆਖਿਆ, ਕੀ ਇਹ ਗੱਲ ਨਹੀਂ ਕਿ ਮੇਰੇ ਦਿਨਾਂ ਵਿੱਚ ਸੁਲਾਹ ਤੇ ਸਚਿਆਈ ਰਹੇਗੀ ?
Job 1:11 in Panjabi 11 ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ ।”
Job 2:10 in Panjabi 10 ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ ।
Psalm 34:1 in Panjabi 1 ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ,ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ ।
Psalm 39:9 in Panjabi 9 ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ ।
Psalm 49:17 in Panjabi 17 ਕਿਉਂ ਜੋ ਉਹ ਮਰਨ ਦੇ ਵੇਲੇ ਕੁੱਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
Psalm 89:38 in Panjabi 38 ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
Ecclesiastes 5:15 in Panjabi 15 ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ ।
Ecclesiastes 5:19 in Panjabi 19 ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ ।
Ecclesiastes 12:7 in Panjabi 7 ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ ।
Isaiah 24:15 in Panjabi 15 ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ ।
Isaiah 42:24 in Panjabi 24 ਕਿਸ ਨੇ ਯਾਕੂਬ ਨੂੰ ਲੁਟਵਾਇਆ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ ? ਭਲਾ, ਯਹੋਵਾਹ ਨੇ ਨਹੀਂ, ਉਹ ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ ? ਜਿਸ ਦੇ ਰਾਹਾਂ ਵਿੱਚ ਉਹ ਨਹੀਂ ਚੱਲਦੇ, ਅਤੇ ਜਿਸ ਦੀ ਬਿਵਸਥਾ ਨੂੰ ਉਹ ਨਹੀਂ ਸੁਣਦੇ ?
Isaiah 45:7 in Panjabi 7 ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ ।
Lamentations 3:38 in Panjabi 38 ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ ?
Amos 3:6 in Panjabi 6 ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ ?
Matthew 20:15 in Panjabi 15 ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ ?
Acts 4:28 in Panjabi 28 ਇਸ ਲਈ ਕਿ ਜੋ ਕੁੱਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ ।
Ephesians 5:20 in Panjabi 20 ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ ।
1 Thessalonians 5:18 in Panjabi 18 ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ ।
1 Timothy 6:7 in Panjabi 7 ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁੱਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁੱਝ ਲੈ ਜਾ ਸਕਦੇ ਹਾਂ ।
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।