Job 42:10 in Panjabi 10 ਜਦ ਅਯੂੱਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅਯੂੱਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅਯੂੱਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ ।
Other Translations King James Version (KJV) And the LORD turned the captivity of Job, when he prayed for his friends: also the LORD gave Job twice as much as he had before.
American Standard Version (ASV) And Jehovah turned the captivity of Job, when he prayed for his friends: and Jehovah gave Job twice as much as he had before.
Bible in Basic English (BBE) And the Lord made up to Job for all his losses, after he had made prayer for his friends: and all Job had before was increased by the Lord twice as much.
Darby English Bible (DBY) And Jehovah turned the captivity of Job, when he had prayed for his friends; and Jehovah gave Job twice as much as he had before.
Webster's Bible (WBT) And the LORD turned the captivity of Job, when he prayed for his friends: also the LORD gave Job twice as much as he had before.
World English Bible (WEB) Yahweh turned the captivity of Job, when he prayed for his friends. Yahweh gave Job twice as much as he had before.
Young's Literal Translation (YLT) And Jehovah hath turned `to' the captivity of Job in his praying for his friends, and Jehovah doth add `to' all that Job hath -- to double.
Cross Reference Genesis 20:17 in Panjabi 17 ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ ।
Exodus 17:4 in Panjabi 4 ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ ? ਇਹ ਤਾਂ ਮੈਨੂੰ ਥੋੜੇ ਚਿਰਾਂ ਤੱਕ ਵੱਟੇ ਮਾਰਨਗੇ ।
Numbers 12:2 in Panjabi 2 ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ,
Numbers 12:13 in Panjabi 13 ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ ।
Numbers 14:1 in Panjabi 1 ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ, ਰੌਲਾਂ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ ।
Numbers 14:10 in Panjabi 10 ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦੀ ਮਹਿਮਾ ਸਾਰੇ ਇਸਰਾਏਲੀਆਂ ਦੀ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਈ ।
Numbers 14:13 in Panjabi 13 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ ।
Numbers 16:21 in Panjabi 21 ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ ।
Numbers 16:46 in Panjabi 46 ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ !
Deuteronomy 8:18 in Panjabi 18 ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ ।
Deuteronomy 9:20 in Panjabi 20 ਫੇਰ ਯਹੋਵਾਹ ਹਾਰੂਨ ਉੱਤੇ ਬਹੁਤ ਕ੍ਰੋਧਿਤ ਹੋਇਆ ਕਿ ਉਸ ਨੂੰ ਨਾਸ਼ ਕਰ ਦੇਵੇ ਤਾਂ ਮੈਂ ਉਸ ਵੇਲੇ ਹਾਰੂਨ ਲਈ ਵੀ ਬੇਨਤੀ ਕੀਤੀ ।
Deuteronomy 30:3 in Panjabi 3 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਗੁਲਾਮੀ ਤੋਂ ਛੁਡਾ ਕੇ ਲੈ ਆਵੇਗਾ ਅਤੇ ਤੁਹਾਡੇ ਉੱਤੇ ਤਰਸ ਖਾਵੇਗਾ ਅਤੇ ਸਾਰਿਆਂ ਲੋਕਾਂ ਵਿੱਚੋਂ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਖਿਲਾਰਿਆ ਹੈ, ਤੁਹਾਨੂੰ ਮੁੜ ਇਕੱਠਾ ਕਰੇਗਾ ।
1 Samuel 2:7 in Panjabi 7 ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ ।
2 Chronicles 25:9 in Panjabi 9 ਅਮਸਯਾਹ ਨੇ ਪਰਮੇਸ਼ੁਰ ਦੇ ਜਨ ਨੂੰ ਆਖਿਆ, ਪਰ ਸੌ ਕਿਨਤਾਰਾਂ ਲਈ ਜੋ ਮੈਂ ਇਸਰਾਏਲ ਦੀ ਸੈਨਾ ਨੂੰ ਦਿੱਤੇ ਅਸੀਂ ਕੀ ਕਰੀਏ ? ਉਸ ਪਰਮੇਸ਼ੁਰ ਦੇ ਜਨ ਨੇ ਕਿਹਾ ਕਿ ਯਹੋਵਾਹ ਤੁਹਾਨੂੰ ਉਸ ਨਾਲੋਂ ਬਹੁਤਾ ਦੇ ਸਕਦਾ ਹੈ
Job 1:3 in Panjabi 3 ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ ।
Job 5:18 in Panjabi 18 ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ ।
Job 8:6 in Panjabi 6 ਜੇ ਤੂੰ ਪਵਿੱਤਰ ਅਤੇ ਨੇਕ ਹੁੰਦਾ, ਤਦ ਹੁਣ ਉਹ ਤੇਰੇ ਲਈ ਜਾਗ ਉੱਠਦਾ, ਤੇਰੇ ਧਰਮ ਦੇ ਡੇਰੇ ਨੂੰ ਬਚਾਈ ਰੱਖਦਾ ।
Job 22:24 in Panjabi 24 ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫ਼ੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ,
Psalm 14:7 in Panjabi 7 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿਕਲੇ ! ਜਦ ਯਹੋਵਾਹ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ !
Psalm 53:6 in Panjabi 6 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ ਬਾਗ ਅਤੇ ਇਸਰਾਏਲ ਅਨੰਦ ਹੋਵੇਗਾ ।
Psalm 85:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸੀਆਂ ਦਾ ਭਜਨ । ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ ।
Psalm 126:1 in Panjabi 1 ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ !
Psalm 126:4 in Panjabi 4 ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ !
Proverbs 22:4 in Panjabi 4 ਨਮਰਤਾ ਅਤੇ ਯਹੋਵਾਹ ਦਾ ਭੈ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ ।
Isaiah 40:2 in Panjabi 2 ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ ।
Isaiah 61:7 in Panjabi 7 ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ ।
Haggai 2:8 in Panjabi 8 ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ, ਯਹੋਵਾਹ ਦਾ ਵਾਕ ਹੈ ।
Luke 16:27 in Panjabi 27 ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ ।
Acts 7:50 in Panjabi 50 ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ ?
Acts 7:60 in Panjabi 60 ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l