Joel 2:1 in Panjabi 1 ਸੀਯੋਨ ਵਿੱਚ ਤੁਰ੍ਹੀ ਫੂਕੋ ! ਮੇਰੇ ਪਵਿੱਤਰ ਪਹਾੜ ਉੱਤੇ ਸਾਂਹ ਖਿੱਚ ਦੇ ਫੂਕੋ ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ !
Other Translations King James Version (KJV) Blow ye the trumpet in Zion, and sound an alarm in my holy mountain: let all the inhabitants of the land tremble: for the day of the LORD cometh, for it is nigh at hand;
American Standard Version (ASV) Blow ye the trumpet in Zion, and sound an alarm in my holy mountain; let all the inhabitants of the land tremble: for the day of Jehovah cometh, for it is nigh at hand;
Bible in Basic English (BBE) Let the horn be sounded in Zion, and a war-cry in my holy mountain; let all the people of the land be troubled: for the day of the Lord is coming;
Darby English Bible (DBY) Blow the trumpet in Zion, and sound an alarm in my holy mountain; let all the inhabitants of the land tremble: for the day of Jehovah cometh, for it is at hand;
World English Bible (WEB) Blow you the trumpet in Zion, And sound an alarm in my holy mountain! Let all the inhabitants of the land tremble, For the day of Yahweh comes, For it is close at hand:
Young's Literal Translation (YLT) Blow ye a trumpet in Zion, And shout ye in My holy hill, Tremble do all inhabitants of the earth, For coming is the day of Jehovah, for `it is' near!
Cross Reference Numbers 10:3 in Panjabi 3 ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇੱਕਠੀ ਹੋ ਜਾਵੇ ।
Numbers 10:5 in Panjabi 5 ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ ।
1 Chronicles 15:28 in Panjabi 28 ਅਤੇ ਸਾਰੇ ਇਸਰਾਏਲ ਨੇ ਪੁਕਾਰਦਿਆਂ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ ।
Ezra 9:3 in Panjabi 3 ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ ।
Psalm 87:1 in Panjabi 1 ਕੋਰਹ ਵੰਸੀਆਂ ਦਾ ਭਜਨ । ਗੀਤ । ਉਹ ਦੇ ਨੀਂਹ ਪਵਿੱਤਰ ਪਹਾੜ ਹੈ ।
Psalm 119:120 in Panjabi 120 ਤੇਰੇ ਭੈ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਵਾਂ ਤੋਂ ਡਰਦਾ ਹਾਂ ।
Isaiah 2:12 in Panjabi 12 ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Isaiah 66:5 in Panjabi 5 ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ ।
Jeremiah 4:5 in Panjabi 5 ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇੱਕਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ !
Jeremiah 5:22 in Panjabi 22 ਕੀ ਤੁਸੀਂ ਮੈਥੋਂ ਨਹੀਂ ਡਰਦੇ ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸੱਕਦੀਆਂ ।
Jeremiah 16:7 in Panjabi 7 ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤੱਸਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ
Jeremiah 16:10 in Panjabi 10 ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ ? ਅਤੇ ਸਾਡੀ ਬਦੀ ਕਿਹੜੀ ਹੈ ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ ?
Ezekiel 7:5 in Panjabi 5 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇੱਕ ਬਿਪਤਾ ! ਹਾਂ, ਇੱਕ ਬਿਪਤਾ ਵੇਖੋ, ਉਹ ਆਉਂਦੀ ਹੈ !
Ezekiel 7:10 in Panjabi 10 ਵੇਖ, ਉਹ ਦਿਨ ਵੇਖ ! ਉਹ ਆ ਪਹੁੰਚਿਆ ਹੈ, ਤੇਰੀ ਸ਼ਾਮਤ ਆ ਗਈ, ਸੋਟੀ ਵਿੱਚ ਕਲੀਆਂ ਨਿੱਕਲੀਆਂ, ਘੁਮੰਡ ਵਿੱਚ ਡੋਡੀਆਂ ਲੱਗੀਆਂ ਹਨ ।
Ezekiel 7:12 in Panjabi 12 ਸਮਾਂ ਆ ਪਹੁੰਚਿਆ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਹਨਾਂ ਦੀ ਸਾਰੀ ਭੀੜ ਉੱਤੇ ਕਹਿਰ ਟੁੱਟਣ ਵਾਲਾ ਹੈ ।
Ezekiel 12:23 in Panjabi 23 ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਮੈਂ ਇਸ ਕਹਾਵਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ, ਸਗੋਂ ਤੂੰ ਉਹਨਾਂ ਨੂੰ ਆਖ ਕਿ ਸਮਾਂ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ ।
Ezekiel 33:3 in Panjabi 3 ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ ।
Ezekiel 33:6 in Panjabi 6 ਪਰ ਜੇਕਰ ਰਾਖਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ । ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ ।
Daniel 6:26 in Panjabi 26 ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ । ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਅਾਖ਼ਰ ਤਕ ਰਹੇਗੀ ।
Daniel 9:16 in Panjabi 16 ਹੇ ਪ੍ਰਭੂ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਕ੍ਰੋਧ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤਰ ਪਹਾੜ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪਿਉ-ਦਾਦਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਹਨਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫ਼ੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ !
Daniel 9:20 in Panjabi 20 ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਹਾੜ ਲਈ ਆਪਣੇ ਤਰਲੇ ਪਾਉਂਦਾ ਹੀ ਸੀ ।
Hosea 5:8 in Panjabi 8 ਗਿਬਆਹ ਵਿੱਚ ਨਰਸਿੰਗਾ ਫੂਕੋ ! ਰਾਮਾਹ ਵਿੱਚ ਤੁਰ੍ਹੀ ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ !
Hosea 8:1 in Panjabi 1 ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ ।
Joel 1:15 in Panjabi 15 ਹਾਇ ਉਸ ਦਿਨ ਨੂੰ ! ਕਿਉਂ ਜੋ ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆ ਰਿਹਾ ਹੈ !
Joel 2:15 in Panjabi 15 ਸੀਯੋਨ ਵਿੱਚ ਤੁਰ੍ਹੀ ਫੂਕੋ ! ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ !
Joel 3:17 in Panjabi 17 ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਹਾੜ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ ।
Amos 3:6 in Panjabi 6 ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ ?
Amos 8:2 in Panjabi 2 ਉਸਨੇ ਪੁੱਛਿਆ, “ਆਮੋਸ ਤੂੰ ਕੀ ਵੇਖਦਾ ਹੈਂ ? “ ਮੈਂ ਉੱਤਰ ਦਿੱਤਾ, “ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ ।” ਤਦ ਯਹੋਵਾਹ ਨੇ ਮੈਨੂੰ ਕਿਹਾ, “ਮੇਰੀ ਪਰਜਾ ਇਸਰਾਏਲ ਦਾ ਅੰਤ ਆ ਗਿਆ ਹੈ ! ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ ।
Obadiah 1:15 in Panjabi 15 ਯਹੋਵਾਹ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਪਹੁੰਚਿਆ ਹੈ, ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ ।
Zephaniah 1:14 in Panjabi 14 ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ । ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ !
Zephaniah 1:16 in Panjabi 16 ਉਹ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉੱਚੇ ਬੁਰਜਾਂ ਦੇ ਵਿਰੁੱਧ ਤੁਰ੍ਹੀ ਫੂਕਣ ਅਤੇ ਲਲਕਾਰ ਦਾ ਦਿਨ ਹੋਵੇਗਾ ।
Zephaniah 3:11 in Panjabi 11 ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਹਾੜ ਵਿੱਚ ਫੇਰ ਘਮੰਡ ਨਾ ਕਰੇਂ ।
Zechariah 8:3 in Panjabi 3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਹਾੜ “ਪਵਿੱਤਰ ਪਹਾੜ” ਕਹਾਵੇਗਾ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Philippians 2:12 in Panjabi 12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ ।
1 Thessalonians 5:2 in Panjabi 2 ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ ।
James 5:8 in Panjabi 8 ਤੁਸੀਂ ਵੀ ਧੀਰਜ ਕਰੋ । ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ ।
1 Peter 4:7 in Panjabi 7 ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ । ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ