Joel 2:13 in Panjabi 13 ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ ।
Other Translations King James Version (KJV) And rend your heart, and not your garments, and turn unto the LORD your God: for he is gracious and merciful, slow to anger, and of great kindness, and repenteth him of the evil.
American Standard Version (ASV) and rend your heart, and not your garments, and turn unto Jehovah your God; for he is gracious and merciful, slow to anger, and abundant in lovingkindness, and repenteth him of the evil.
Bible in Basic English (BBE) Let your hearts be broken, and not your clothing, and come back to the Lord your God: for he is full of grace and pity, slow to be angry and great in mercy, ready to be turned from his purpose of punishment.
Darby English Bible (DBY) and rend your heart, and not your garments, and turn unto Jehovah your God: for he is gracious and merciful, slow to anger, and of great loving-kindness, and repenteth him of the evil.
World English Bible (WEB) Tear your heart, and not your garments, And turn to Yahweh, your God; For he is gracious and merciful, Slow to anger, and abundant in loving kindness, And relents from sending calamity.
Young's Literal Translation (YLT) And rend your heart, and not your garments, And turn back unto Jehovah your God, For gracious and merciful `is' He, Slow to anger, and abundant in kindness, And He hath repented concerning the evil.
Cross Reference Genesis 37:29 in Panjabi 29 ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ
Genesis 37:34 in Panjabi 34 ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ ।
Exodus 34:6 in Panjabi 6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
Numbers 14:18 in Panjabi 18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ । ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ ।
2 Samuel 1:11 in Panjabi 11 ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ ।
1 Kings 21:27 in Panjabi 27 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ ।
2 Kings 5:7 in Panjabi 7 ਜਦੋਂ ਇਸਰਾਏਲ ਦੇ ਰਾਜਾ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ ਜੋ ਮਾਰਾਂ ਜਾਂ ਜਿਉਂਦਾ ਕਰਾਂ, ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਭੇਜਦਾ ਹੈ ਕਿ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ ? ਇਸ ਤਰ੍ਹਾਂ ਲੱਗਦਾ ਹੈ ਕਿ ਉਹ ਮੇਰੇ ਨਾਲ ਬਹਿਸ ਸ਼ੁਰੂ ਕਰਨਾ ਚਾਹੁੰਦਾ ਹੈ ।”
2 Kings 6:30 in Panjabi 30 ਜਦ ਰਾਜੇ ਨੇ ਉਸ ਔਰਤ ਦੀਆਂ ਗੱਲਾਂ ਸੁਣੀਆਂ ਤੇ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਨੇ ਵੇਖਿਆ ਕਿ ਉਹ ਦੇ ਸਰੀਰ ਉੱਤੇ ਟਾਟ ਹੈ ।
2 Kings 22:11 in Panjabi 11 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ ।
2 Kings 22:19 in Panjabi 19 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ ।
Nehemiah 9:17 in Panjabi 17 ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਜੋ ਅਚਰਜ ਕੰਮ ਤੂੰ ਉਨ੍ਹਾਂ ਵਿੱਚ ਕੀਤੇ ਸਨ, ਉਨ੍ਹਾਂ ਨੂੰ ਯਾਦ ਨਾ ਰੱਖਿਆ ਪਰ ਢੀਠ ਬਣ ਗਏ ਅਤੇ ਵਿਦਰੋਹੀ ਹੋ ਕੇ ਆਪਣੇ ਲਈ ਇੱਕ ਆਗੂ ਠਹਿਰਾ ਲਿਆ ਤਾਂ ਜੋ ਫਿਰ ਗ਼ੁਲਾਮੀ ਵਿੱਚ ਮੁੜਨ ਪਰ ਤੂੰ ਇੱਕ ਮਾਫ਼ ਕਰਨ ਵਾਲਾ, ਦਿਆਲੂ, ਕਿਰਪਾਲੂ, ਕ੍ਰੋਧ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਪਰਮੇਸ਼ੁਰ ਹੈਂ, ਇਸ ਲਈ ਤੂੰ ਉਨ੍ਹਾਂ ਨੂੰ ਨਹੀਂ ਤਿਆਗਿਆ,
Job 1:20 in Panjabi 20 ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ ।
Psalm 34:18 in Panjabi 18 ਯਹੋਵਾਹ ਟੁੱਟੇ ਦਿੱਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ ।
Psalm 51:17 in Panjabi 17 ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ ।
Psalm 86:5 in Panjabi 5 ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ ।
Psalm 86:15 in Panjabi 15 ਪਰ ਤੂੰ, ਹੇ ਪ੍ਰਭੂ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ ।
Psalm 103:8 in Panjabi 8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ ।
Psalm 106:45 in Panjabi 45 ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ ।
Psalm 145:7 in Panjabi 7 ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 58:5 in Panjabi 5 ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ ?
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Jeremiah 18:7 in Panjabi 7 ਜਿਸ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਦੇ ਬਾਰੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ
Ezekiel 9:4 in Panjabi 4 ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ ।
Amos 7:2 in Panjabi 2 ਜਦ ਉਹ ਦੇਸ਼ ਦਾ ਘਾਹ ਖਾ ਚੁੱਕੀਆਂ, ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੁਆਫ ਕਰ ! ਯਾਕੂਬ ਕਿਵੇਂ ਸਥਿਰ ਰਹੇਗਾ, ਉਹ ਬਹੁਤ ਕਮਜ਼ੋਰ ਹੈ ? “
Jonah 4:2 in Panjabi 2 ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Nahum 1:3 in Panjabi 3 ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ । ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ ।
Matthew 5:3 in Panjabi 3 ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ ।
Matthew 6:16 in Panjabi 16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।
Ephesians 2:4 in Panjabi 4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ !
1 Timothy 4:8 in Panjabi 8 ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ ।
James 1:19 in Panjabi 19 ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ ।