Joel 2:17 in Panjabi 17 ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ । ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ ?
Other Translations King James Version (KJV) Let the priests, the ministers of the LORD, weep between the porch and the altar, and let them say, Spare thy people, O LORD, and give not thine heritage to reproach, that the heathen should rule over them: wherefore should they say among the people, Where is their God?
American Standard Version (ASV) Let the priests, the ministers of Jehovah, weep between the porch and the altar, and let them say, Spare thy people, O Jehovah, and give not thy heritage to reproach, that the nations should rule over them: wherefore should they say among the peoples, Where is their God?
Bible in Basic English (BBE) Let the priests, the servants of the Lord, be weeping between the covered way and the altar, and let them say, Have mercy on your people, O Lord, do not give up your heritage to shame, so that the nations become their rulers: why let them say among the peoples, Where is their God?
Darby English Bible (DBY) Let the priests, the ministers of Jehovah, weep between the porch and the altar, and let them say, Spare, O Jehovah, thy people, and give not thine inheritance to reproach, that they should be a byword of the nations. Wherefore should they say among the peoples, Where is their God?
World English Bible (WEB) Let the priests, the ministers of Yahweh, weep between the porch and the altar, And let them say, "Spare your people, Yahweh, And don't give your heritage to reproach, That the nations should rule over them. Why should they say among the peoples, 'Where is their God?'"
Young's Literal Translation (YLT) Between the porch and the altar weep let the priests, ministrants of Jehovah, And let them say: `Have pity, O Jehovah, on Thy people, And give not Thy inheritance to reproach, To the ruling over them of nations, Why do they say among peoples, Where `is' their God?'
Cross Reference Exodus 32:11 in Panjabi 11 ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ ।
Exodus 34:9 in Panjabi 9 ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ ।
Numbers 14:14 in Panjabi 14 ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ । ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ ।
Deuteronomy 9:16 in Panjabi 16 ਤਦ ਮੈਂ ਵੇਖਿਆ ਅਤੇ ਵੇਖੋ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਪਾਪ ਕੀਤਾ ਜੋ ਤੁਸੀਂ ਆਪਣੇ ਲਈ ਇੱਕ ਵੱਛਾ ਢਾਲ ਕੇ ਬਣਾ ਲਿਆ ਸੀ । ਤੁਸੀਂ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਸੀ, ਜਿਸ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ ।
Deuteronomy 28:37 in Panjabi 37 ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ-ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖੌਲ ਦਾ ਕਾਰਨ ਬਣ ਜਾਓਗੇ ।
Deuteronomy 32:27 in Panjabi 27 ਪਰ ਮੈਨੂੰ ਵੈਰੀਆਂ ਦੀ ਛੇੜ-ਛਾੜ ਦਾ ਡਰ ਸੀ, ਕਿਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ, ਅਤੇ ਉਹ ਆਖਣ, ਸਾਡਾ ਹੱਥ ਉੱਚਾ ਰਿਹਾ, ਅਤੇ ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ ।
1 Kings 6:3 in Panjabi 3 ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ ।
1 Kings 9:7 in Panjabi 7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।
2 Chronicles 7:20 in Panjabi 20 ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਦੇ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖੌਲ ਬਣਾ ਦਿਆਂਗਾ
2 Chronicles 8:12 in Panjabi 12 ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡਿਉੜੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ
Nehemiah 9:36 in Panjabi 36 ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪਿਉ-ਦਾਦਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ !
Psalm 42:3 in Panjabi 3 ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ ?
Psalm 42:10 in Panjabi 10 ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ-ਚੂਰ ਹੋਣਾ ਹੈਂ,ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰ ?
Psalm 44:10 in Panjabi 10 ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ, ਅਤੇ ਸਾਡੇ ਈਰਖਾ ਕਰਨ ਵਾਲੇ ਆਪਣੇ ਲਈ ਲੁੱਟ ਮਾਰ ਕਰਦੇ ਹਨ ।
Psalm 74:10 in Panjabi 10 ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ ? ਭਲਾ, ਵੈਰੀ ਸਦਾ ਤੱਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ ?
Psalm 74:18 in Panjabi 18 ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ !
Psalm 79:4 in Panjabi 4 ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖੌਲ ਤੇ ਹਾਸਾ ਬਣੇ ਹੋਏ ਹਾਂ ।
Psalm 79:10 in Panjabi 10 ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ !
Psalm 89:41 in Panjabi 41 ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ ।
Psalm 89:51 in Panjabi 51 ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ ।
Psalm 115:2 in Panjabi 2 ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੋਊ ?
Isaiah 37:20 in Panjabi 20 ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਇਕੱਲਾ ਯਹੋਵਾਹ ਹੈਂ !
Isaiah 63:17 in Panjabi 17 ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ ।
Isaiah 64:9 in Panjabi 9 ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ । ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ ।
Ezekiel 8:16 in Panjabi 16 ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ ।
Ezekiel 20:9 in Panjabi 9 ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ, ਜਿਹਨਾਂ ਦੇ ਵਿੱਚ ਉਹ ਸਨ ਅਤੇ ਜਿਹਨਾਂ ਦੀਆਂ ਅੱਖਾਂ ਸਾਹਮਣੇ ਮੈਂ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਜਦੋਂ ਮੈਂ ਉਹਨਾਂ ਨੂੰ ਮਿਸਰ ਤੋਂ ਕੱਢ ਲਿਆਇਆ ।
Ezekiel 36:4 in Panjabi 4 ਇਸ ਲਈ ਹੇ ਇਸਰਾਏਲ ਦੇ ਪਹਾੜੋ, ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖੌਲ ਹੋਏ ਹਨ, ਇਹ ਆਖਦਾ ਹੈ ।
Daniel 9:18 in Panjabi 18 ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ
Hosea 14:2 in Panjabi 2 ਆਪਣੇ ਨਾਲ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਨੂੰ ਭੇਟ ਚੜ੍ਹਾਵਾਂਗੇ ।
Joel 1:9 in Panjabi 9 ਮੈਦੇ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਹੋਵਾਹ ਦੇ ਭਵਨ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ ।
Joel 1:13 in Panjabi 13 ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ !
Amos 7:2 in Panjabi 2 ਜਦ ਉਹ ਦੇਸ਼ ਦਾ ਘਾਹ ਖਾ ਚੁੱਕੀਆਂ, ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੁਆਫ ਕਰ ! ਯਾਕੂਬ ਕਿਵੇਂ ਸਥਿਰ ਰਹੇਗਾ, ਉਹ ਬਹੁਤ ਕਮਜ਼ੋਰ ਹੈ ? “
Amos 7:5 in Panjabi 5 ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਬੇਨਤੀ ਕਰਦਾ ਹਾਂ, ਰੁੱਕ ਜਾ ! ਨਹੀਂ ਤਾਂ ਯਾਕੂਬ ਕਿਵੇਂ ਸਥਿਰ ਰਹੇਗਾ ? ਉਹ ਬਹੁਤ ਕਮਜ਼ੋਰ ਹੈ ? “
Micah 7:10 in Panjabi 10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ !
Malachi 1:9 in Panjabi 9 ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ । ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਨੂੰ ਆਦਰ ਦੇਵੇਗਾ ? ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 23:35 in Panjabi 35 ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ।
Matthew 27:43 in Panjabi 43 ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ । ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ।