Joel 2:22 in Panjabi 22 ਹੇ ਮੈਦਾਨ ਦੇ ਪਸ਼ੂਓ, ਨਾ ਡਰੋ ! ਕਿਉਂ ਜੋ ਉਜਾੜ ਦੀਆਂ ਚਾਰਗਾਹਾਂ ਹਰੀਆਂ ਹੋ ਗਈਆਂ ਹਨ, ਰੁੱਖ ਆਪਣੇ ਫਲ ਦਿੰਦੇ ਹਨ, ਹੰਜ਼ੀਰ ਅਤੇ ਅੰਗੂਰੀ ਵੇਲਾਂ ਆਪਣਾ ਪੂਰਾ ਬਲ ਵਿਖਾਉਂਦੀਆਂ ਹਨ ।
Other Translations King James Version (KJV) Be not afraid, ye beasts of the field: for the pastures of the wilderness do spring, for the tree beareth her fruit, the fig tree and the vine do yield their strength.
American Standard Version (ASV) Be not afraid, ye beasts of the field; for the pastures of the wilderness do spring, for the tree beareth its fruit, the fig-tree and the vine do yield their strength.
Bible in Basic English (BBE) Have no fear, you beasts of the field, for the grass-lands of the waste are becoming green, for the trees are producing fruit, the fig-tree and the vine give out their strength.
Darby English Bible (DBY) Be not afraid, ye beasts of the field: for the pastures of the wilderness do spring; for the tree beareth its fruit; the fig-tree and the vine yield full increase.
World English Bible (WEB) Don't be afraid, you animals of the field; For the pastures of the wilderness spring up, For the tree bears its fruit. The fig tree and the vine yield their strength.
Young's Literal Translation (YLT) Do not fear, O cattle of the field! For sprung forth have pastures of a wilderness, For the tree hath borne its fruit, Fig-tree and vine have given their strength!
Cross Reference Genesis 4:12 in Panjabi 12 ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ । ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ ।
Leviticus 26:4 in Panjabi 4 ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ ।
Psalm 36:6 in Panjabi 6 ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ !
Psalm 65:12 in Panjabi 12 ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ ।
Psalm 67:6 in Panjabi 6 ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ ।
Psalm 104:11 in Panjabi 11 ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਖੋਤੇ ਵੀ ਆਪਣੀ ਤੇਹ ਬੁਝਾਉਂਦੇ ਹਨ ।
Psalm 104:27 in Panjabi 27 ਏਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ ।
Psalm 107:35 in Panjabi 35 ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,
Psalm 145:15 in Panjabi 15 ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ ।
Psalm 147:8 in Panjabi 8 ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ ।
Isaiah 30:23 in Panjabi 23 ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ । ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ ।
Isaiah 51:3 in Panjabi 3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ । ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ ।
Ezekiel 34:26 in Panjabi 26 ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਹਾੜ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ । ਬਰਕਤ ਦੀ ਵਰਖਾ ਵਰ੍ਹੇਗੀ ।
Ezekiel 36:8 in Panjabi 8 ਪਰ ਤੁਸੀਂ ਹੇ ਇਸਰਾਏਲ ਦੇ ਪਹਾੜੋ, ਤੁਸੀਂ ਆਪਣੀਆਂ ਟਹਿਣੀਆਂ ਕੱਢੋਗੇ ਅਤੇ ਮੇਰੀ ਪਰਜਾ ਇਸਰਾਏਲ ਦੇ ਲਈ ਫਲ ਦੇਵੋਗੇ, ਕਿਉਂ ਜੋ ਉਹ ਛੇਤੀ ਆਉਣ ਵਾਲੇ ਹਨ ।
Ezekiel 36:30 in Panjabi 30 ਮੈਂ ਰੁੱਖਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬਖ਼ਸ਼ਾਂਗਾ, ਇੱਥੋਂ ਤੱਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ ।
Ezekiel 36:35 in Panjabi 35 ਉਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ ਵਾਂਗੂੰ ਹੋ ਗਈ । ਬਰਬਾਦ, ਉੱਜੜੇ ਅਤੇ ਢਾਹੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ ।
Hosea 14:5 in Panjabi 5 ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ, ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ, ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜੇਗਾ ।
Joel 1:18 in Panjabi 18 ਪਸ਼ੂ ਕਿਵੇਂ ਅੜਿੰਗਦੇ ਹਨ ! ਬਲਦਾਂ ਦੇ ਵੱਗ ਕਿਵੇਂ ਬੇਚੈਨ ਹੋਏ ਪਏ ਹਨ ! ਕਿਉਂ ਜੋ ਉਹਨਾਂ ਦੇ ਲਈ ਕੋਈ ਚਾਰਗਾਹ ਨਹੀਂ ਹੈ, ਹਾਂ, ਭੇਡਾਂ ਦੇ ਇੱਜੜ ਵੀ ਦੁਖੀ ਹਨ ।
Amos 9:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ ।
Jonah 4:11 in Panjabi 11 ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ ? “
Haggai 2:16 in Panjabi 16 ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ । ਜਦ ਕੋਈ ਮੈਅ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ ।
Zechariah 8:12 in Panjabi 12 ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ । ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ ।
Malachi 3:10 in Panjabi 10 ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ !
1 Corinthians 3:7 in Panjabi 7 ਸੋ ਨਾ ਤਾਂ ਲਾਉਣ ਵਾਲਾ ਕੁੱਝ ਹੈ, ਨਾ ਸਿੰਜਣ ਵਾਲਾ ਪਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ ।