Joel 2:26 in Panjabi 26 ਤੁਸੀਂ ਢਿੱਡ ਭਰ ਕੇ ਖਾਓਗੇ ਅਤੇ ਰੱਜ ਜਾਓਗੇ । ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਸਤੱਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ ਕੰਮ ਕੀਤੇ ਹਨ, ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ ।
Other Translations King James Version (KJV) And ye shall eat in plenty, and be satisfied, and praise the name of the LORD your God, that hath dealt wondrously with you: and my people shall never be ashamed.
American Standard Version (ASV) And ye shall eat in plenty and be satisfied, and shall praise the name of Jehovah your God, that hath dealt wondrously with you; and my people shall never be put to shame.
Bible in Basic English (BBE) You will have food in full measure, and give praise to the name of the Lord your God, who has done wonders for you:
Darby English Bible (DBY) And ye shall eat in plenty, and be satisfied, and praise the name of Jehovah your God, who hath dealt wondrously with you: and my people shall never be ashamed.
World English Bible (WEB) You will have plenty to eat, and be satisfied, And will praise the name of Yahweh, your God, Who has dealt wondrously with you; And my people will never again be disappointed.
Young's Literal Translation (YLT) And ye have eaten, eating and being satisfied, And have praised the name of Jehovah your God, Who hath dealt with you wonderfully, And not ashamed are My people to the age.
Cross Reference Genesis 33:11 in Panjabi 11 ਮੇਰਾ ਨਜ਼ਰਾਨਾ ਜਿਹੜਾ ਮੈਂ ਤੇਰੇ ਕੋਲ ਭੇਜਿਆ ਹੈ, ਕਬੂਲ ਕਰ ਕਿਉਂ ਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਤੇ ਮੇਰੇ ਕੋਲ ਸਭ ਕੁਝ ਹੈ । ਜਦ ਉਸ ਨੇ ਉਹ ਦੀ ਬਹੁਤ ਮਿੰਨਤ ਕੀਤੀ ਤਾਂ ਉਸ ਨੇ ਕਬੂਲ ਕਰ ਲਿਆ ।
Leviticus 26:5 in Panjabi 5 ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ ।
Leviticus 26:26 in Panjabi 26 ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ ।
Deuteronomy 6:11 in Panjabi 11 ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ, ਜਿਹੜੇ ਤੁਸੀਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸੀਂ ਨਹੀਂ ਪੁੱਟੇ, ਅੰਗੂਰੀ ਬਾਗ ਅਤੇ ਜ਼ੈਤੂਨ ਦੇ ਰੁੱਖ ਜਿਹੜੇ ਤੁਸੀਂ ਨਹੀਂ ਲਾਏ ਦੇਵੇਗਾ, ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ,
Deuteronomy 8:10 in Panjabi 10 ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ ।
Deuteronomy 12:7 in Panjabi 7 ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ ।
Deuteronomy 12:12 in Panjabi 12 ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਦਾਸ, ਤੁਹਾਡੀਆਂ ਦਾਸੀਆਂ ਸਭ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਨੰਦ ਕਰਨ ਅਤੇ ਉਹ ਲੇਵੀ ਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਹੈ ।
Deuteronomy 12:18 in Panjabi 18 ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ ।
Deuteronomy 26:10 in Panjabi 10 ਹੁਣ ਵੇਖ, ਮੈਂ ਉਸ ਧਰਤੀ ਦਾ ਪਹਿਲਾ ਫਲ ਲਿਆਇਆ ਹਾਂ ਜਿਹੜੀ ਹੇ ਯਹੋਵਾਹ, ਤੂੰ ਮੈਨੂੰ ਦਿੱਤੀ ਹੈ । “ ਤਦ ਤੂੰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਰੱਖੀਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕੀਂ ।
Nehemiah 9:25 in Panjabi 25 ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗਾਂ ਦੇ ਅਤੇ ਜ਼ੈਤੂਨ ਦੇ ਬਾਗਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ । ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ ।
Psalm 13:6 in Panjabi 6 ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ ।
Psalm 22:26 in Panjabi 26 ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ !
Psalm 25:2 in Panjabi 2 ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ ।
Psalm 37:19 in Panjabi 19 ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ ।
Psalm 72:18 in Panjabi 18 ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ ਕੰਮ ਕਰਦਾ ਹੈ,
Psalm 103:5 in Panjabi 5 ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ ।
Psalm 116:7 in Panjabi 7 ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
Psalm 126:2 in Panjabi 2 ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ !
Proverbs 13:25 in Panjabi 25 ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ ।
Song of Solomon 5:1 in Panjabi 1 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ । ਸਹੇਲੀਆਂ ਸਾਥੀਓ, ਖਾਓ ! ਪਿਆਰਿਓ, ਪੀਓ, ਰੱਜ ਕੇ ਪੀਓ !
Isaiah 25:1 in Panjabi 1 ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ ਕੰਮ ਕੀਤੇ ਹਨ, ਪਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ !
Isaiah 29:22 in Panjabi 22 ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ ।
Isaiah 45:17 in Panjabi 17 ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ ।
Isaiah 49:23 in Panjabi 23 ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ ।
Isaiah 54:4 in Panjabi 4 ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ ।
Isaiah 55:2 in Panjabi 2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ ।
Isaiah 62:8 in Panjabi 8 ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,
Joel 2:20 in Panjabi 20 ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ । ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜ੍ਹਿਆਂਦ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ ।
Micah 6:14 in Panjabi 14 ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ, ਅਤੇ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ ।
Zephaniah 3:11 in Panjabi 11 ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਹਾੜ ਵਿੱਚ ਫੇਰ ਘਮੰਡ ਨਾ ਕਰੇਂ ।
Zechariah 9:15 in Panjabi 15 ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆ ਵਾਂਗੂੰ ਭਰ ਜਾਣਗੇ ।
Zechariah 9:17 in Panjabi 17 ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ ।
Romans 5:5 in Panjabi 5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ ।
Romans 9:33 in Panjabi 33 ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ ।
Romans 10:11 in Panjabi 11 ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ ।
1 Timothy 4:3 in Panjabi 3 ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ ।
1 Timothy 6:17 in Panjabi 17 ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁੱਝ ਭਰਪੂਰੀ ਨਾਲ ਦਿੰਦਾ ਹੈ ।
1 John 2:28 in Panjabi 28 ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ ।