Joel 2:27 in Panjabi 27 ਤਦ ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ ।
Other Translations King James Version (KJV) And ye shall know that I am in the midst of Israel, and that I am the LORD your God, and none else: and my people shall never be ashamed.
American Standard Version (ASV) And ye shall know that I am in the midst of Israel, and that I am Jehovah your God, and there is none else; and my people shall never be put to shame.
Bible in Basic English (BBE) And you will be certain that I am in Israel, and that I am the Lord your God, and there is no other: and my people will never be shamed.
Darby English Bible (DBY) And ye shall know that I am in the midst of Israel, and that I, Jehovah, [am] your God, and there is none else: and my people shall never be ashamed.
World English Bible (WEB) You will know that I am in the midst of Israel, And that I am Yahweh, your God, and there is no one else; And my people will never again be disappointed.
Young's Literal Translation (YLT) And ye have known that in the midst of Israel `am' I, And I `am' Jehovah your God, and there is none else, And not ashamed are My people to the age.
Cross Reference Leviticus 26:11 in Panjabi 11 ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ ।
Deuteronomy 23:14 in Panjabi 14 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਛੁਡਾਉਣ ਲਈ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਹਰਾਉਣ ਲਈ ਤੁਹਾਡੀ ਛਾਉਣੀ ਦੇ ਵਿੱਚ ਫਿਰਦਾ ਹੈ, ਇਸ ਲਈ ਤੁਹਾਡੀ ਛਾਉਣੀ ਪਵਿੱਤਰ ਹੋਵੇ, ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਵਿੱਚ ਕੁਝ ਅਸ਼ੁੱਧਤਾ ਵੇਖੇ ਅਤੇ ਮੁੜ ਜਾਵੇ ।
Psalm 46:5 in Panjabi 5 ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ ।
Psalm 68:18 in Panjabi 18 ਤੂੰ ਉਤਾਹਾਂ ਨੂੰ ਚੜ੍ਹਿਆ, ਤੂੰ ਬੰਧੂਆਂ ਨੂੰ ਬੰਨ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ ।
Isaiah 12:6 in Panjabi 6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ ।
Isaiah 45:5 in Panjabi 5 ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,
Isaiah 45:18 in Panjabi 18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ ।
Isaiah 45:21 in Panjabi 21 ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇੱਕਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ ? ਕਿਸ ਨੇ ਪਰਾਚੀਨ ਸਮੇਂ ਇਹ ਦਾ ਵਰਨਣ ਕੀਤਾ ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ ।
Isaiah 53:6 in Panjabi 6 ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸਾਂ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ ।
Ezekiel 37:26 in Panjabi 26 ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ । ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ ।
Ezekiel 39:22 in Panjabi 22 ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ !
Ezekiel 39:28 in Panjabi 28 ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ! ਇਸ ਲਈ ਕਿ ਮੈਂ ਉਹਨਾਂ ਨੂੰ ਕੌਮਾਂ ਦੇ ਵਿਚਕਾਰ ਗੁਲਾਮੀ ਵਿੱਚ ਭੇਜਿਆ ਅਤੇ ਮੈਂ ਹੀ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਇਕੱਠਾ ਕੀਤਾ । ਉਹਨਾਂ ਵਿੱਚੋਂ ਇੱਕ ਵੀ ਉੱਥੇ ਨਾ ਛੱਡਾਂਗਾ ।
Joel 2:26 in Panjabi 26 ਤੁਸੀਂ ਢਿੱਡ ਭਰ ਕੇ ਖਾਓਗੇ ਅਤੇ ਰੱਜ ਜਾਓਗੇ । ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਸਤੱਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ ਕੰਮ ਕੀਤੇ ਹਨ, ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ ।
Joel 3:17 in Panjabi 17 ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਹਾੜ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ ।
Zephaniah 3:17 in Panjabi 17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
1 Peter 2:6 in Panjabi 6 ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ ।
Revelation 21:3 in Panjabi 3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ ।