Joel 2:32 in Panjabi 32 ਉਸ ਵੇਲੇ ਜੋ ਕੋਈ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਹਾੜ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ ।
Other Translations King James Version (KJV) And it shall come to pass, that whosoever shall call on the name of the LORD shall be delivered: for in mount Zion and in Jerusalem shall be deliverance, as the LORD hath said, and in the remnant whom the LORD shall call.
American Standard Version (ASV) And it shall come to pass, that whosoever shall call on the name of Jehovah shall be delivered; for in mount Zion and in Jerusalem there shall be those that escape, as Jehovah hath said, and among the remnant those whom Jehovah doth call.
Darby English Bible (DBY) And it shall be that whosoever shall call upon the name of Jehovah shall be saved: for in mount Zion and in Jerusalem shall be deliverance, as Jehovah hath said, and for the residue whom Jehovah shall call.
World English Bible (WEB) It will happen that whoever will call on the name of Yahweh shall be saved; For in Mount Zion and in Jerusalem there will be those who escape, As Yahweh has said, And among the remnant, those whom Yahweh calls.
Young's Literal Translation (YLT) And it hath come to pass, Every one who calleth in the name of Jehovah is delivered, For in mount Zion and in Jerusalem there is an escape, As Jehovah hath said, And among the remnants whom Jehovah is calling!
Cross Reference Psalm 50:15 in Panjabi 15 ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ ।
Isaiah 4:2 in Panjabi 2 ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ
Isaiah 10:22 in Panjabi 22 ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ । ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ ।
Isaiah 11:11 in Panjabi 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ ।
Isaiah 11:16 in Panjabi 16 ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ ।
Isaiah 46:13 in Panjabi 13 ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ ।
Isaiah 59:20 in Panjabi 20 ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ ।
Jeremiah 31:7 in Panjabi 7 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ !
Jeremiah 33:3 in Panjabi 3 ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ ।
Obadiah 1:17 in Panjabi 17 ਪਰ ਬਚੇ ਹੋਏ ਸੀਯੋਨ ਪਹਾੜ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ ।
Obadiah 1:21 in Panjabi 21 ਬਚਾਉਣ ਵਾਲੇ ਸਿਯੋਨ ਪਰਬਤ ਉੱਤੇ ਜਾਣਗੇ, ਤਾਂ ਜੋ ਉਹ ਏਸਾਓ ਦੇ ਪਹਾੜ ਦਾ ਨਿਆਂ ਕਰਨ ਅਤੇ ਰਾਜ ਯਹੋਵਾਹ ਦਾ ਹੋਵੇਗਾ ।
Micah 4:6 in Panjabi 6 ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇੱਕਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾ ਕਰਾਂਗਾ, ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ ।
Micah 5:3 in Panjabi 3 ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ ।
Micah 5:7 in Panjabi 7 ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
John 4:22 in Panjabi 22 ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ । ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ ।
John 10:16 in Panjabi 16 ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ । ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ ।
Acts 2:20 in Panjabi 20 ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਅਨ੍ਹੇਰਾ ਅਤੇ ਚੰਦਰਮਾ ਲਹੂ ਵਰਗਾ ਹੋ ਜਾਵੇਗਾ,
Acts 2:39 in Panjabi 39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ ।
Acts 15:17 in Panjabi 17 ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ ।”
Romans 8:28 in Panjabi 28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ ।
Romans 9:24 in Panjabi 24 ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ ।
Romans 9:27 in Panjabi 27 ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁੱਝ ਹੀ ਹਿੱਸਾ ਬਚਾਇਆ ਜਾਵੇਗਾ ।
Romans 10:11 in Panjabi 11 ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ ।
Romans 11:5 in Panjabi 5 ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ ।
Romans 11:7 in Panjabi 7 ਤਾਂ ਫੇਰ ਕੀ ਨਤੀਜਾ ਨਿੱਕਲਿਆ ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ ।
Romans 11:26 in Panjabi 26 ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,
1 Corinthians 1:2 in Panjabi 2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ ।
2 Thessalonians 2:13 in Panjabi 13 ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ ।
Hebrews 12:22 in Panjabi 22 ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ ।