Joel 3:7 in Panjabi 7 ਇਸ ਲਈ ਵੇਖੋ, ਮੈਂ ਉਹਨਾਂ ਨੂੰ ਉਸ ਥਾਂ ਤੋਂ ਜਿੱਥੇ ਤੁਸੀਂ ਉਹਨਾਂ ਨੂੰ ਵੇਚ ਦਿੱਤਾ, ਉਠਾਵਾਂਗਾ ਅਤੇ ਤੁਹਾਡਾ ਬਦਲਾ ਤੁਹਾਡੇ ਸਿਰਾਂ ਉੱਤੇ ਮੋੜ ਦਿਆਂਗਾ
Other Translations King James Version (KJV) Behold, I will raise them out of the place whither ye have sold them, and will return your recompence upon your own head:
American Standard Version (ASV) behold, I will stir them up out of the place whither ye have sold them, and will return your recompense upon your own head;
Bible in Basic English (BBE) I will get together all the nations, and make them come down into the valley of Jehoshaphat; and there I will take up with them the cause of my people and of my heritage Israel, whom they have sent wandering among the nations, and of my land which has been parted by them.
Darby English Bible (DBY) Behold, I will raise them up out of the place whither ye have sold them, and will bring your recompence upon your own head.
World English Bible (WEB) Behold, I will stir them up out of the place where you have sold them, And will return your repayment on your own head;
Young's Literal Translation (YLT) Lo, I am stirring them up out of the place Whither ye have sold them, And I have turned back your recompence on your head,
Cross Reference Judges 1:7 in Panjabi 7 ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ ।
1 Samuel 15:33 in Panjabi 33 ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰਿਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ ।
Esther 7:10 in Panjabi 10 ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ । ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ ।
Isaiah 11:12 in Panjabi 12 ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ ।
Isaiah 43:5 in Panjabi 5 ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ ।
Isaiah 49:12 in Panjabi 12 ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਸਿਨੀਮ ਦੇਸ ਤੋਂ ਆਉਣਗੇ ।
Jeremiah 23:8 in Panjabi 8 ਪਰ “ ਯਹੋਵਾਹ ਦੀ ਸੌਂਹ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਉਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਉਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ “ । ਤਾਂ ਉਹ ਆਪਣੀ ਭੂਮੀ ਵਿੱਚ ਵੱਸਣਗੇ ।
Jeremiah 30:10 in Panjabi 10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ ।
Jeremiah 30:16 in Panjabi 16 ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
Jeremiah 31:8 in Panjabi 8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ !
Jeremiah 32:37 in Panjabi 37 ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
Ezekiel 34:12 in Panjabi 12 ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ । ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ ।
Ezekiel 36:24 in Panjabi 24 ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ ।
Ezekiel 38:8 in Panjabi 8 ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ ।
Joel 3:4 in Panjabi 4 ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਹਾਡਾ ਮੇਰੇ ਨਾਲ ਕੀ ਕੰਮ ? ਕੀ ਤੁਸੀਂ ਮੈਨੂੰ ਬਦਲਾ ਦਿਓਗੇ ? ਜੇਕਰ ਤੁਸੀਂ ਮੈਨੂੰ ਬਦਲਾ ਵੀ ਦਿਓ, ਤਾਂ ਮੈਂ ਝੱਟ ਹੀ ਤੁਹਾਡੇ ਸਿਰ ਉੱਤੇ ਤੁਹਾਡਾ ਬਦਲਾ ਮੋੜ ਦਿਆਂਗਾ !
Zechariah 10:6 in Panjabi 6 ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ ।
Matthew 7:2 in Panjabi 2 ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ ।
2 Thessalonians 1:6 in Panjabi 6 ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ ।
James 2:13 in Panjabi 13 ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ । ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ ।
Revelation 13:10 in Panjabi 10 ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ । ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ । ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ ।
Revelation 16:6 in Panjabi 6 ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ ! ਉਹ ਇਸੇ ਦੇ ਯੋਗ ਹਨ ! ।
Revelation 19:2 in Panjabi 2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।