John 1:45 in Panjabi 45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ । ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ । ਅਸੀਂ ਉਸ ਨੂੰ ਲੱਭ ਲਿਆ ਹੈ । ਉਸਦਾ ਨਾਮ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ ।”
Other Translations King James Version (KJV) Philip findeth Nathanael, and saith unto him, We have found him, of whom Moses in the law, and the prophets, did write, Jesus of Nazareth, the son of Joseph.
American Standard Version (ASV) Philip findeth Nathanael, and saith unto him, We have found him, of whom Moses in the law, and the prophets, wrote, Jesus of Nazareth, the son of Joseph.
Bible in Basic English (BBE) Philip came across Nathanael and said to him, We have made a discovery! It is he of whom Moses, in the law, and the prophets were writing, Jesus of Nazareth, the son of Joseph.
Darby English Bible (DBY) Philip finds Nathanael, and says to him, We have found him of whom Moses wrote in the law, and the prophets, Jesus, the son of Joseph, who is from Nazareth.
World English Bible (WEB) Philip found Nathanael, and said to him, "We have found him, of whom Moses in the law, and the prophets, wrote: Jesus of Nazareth, the son of Joseph."
Young's Literal Translation (YLT) Philip findeth Nathanael, and saith to him, `Him of whom Moses wrote in the Law, and the prophets, we have found, Jesus the son of Joseph, who `is' from Nazareth;'
Cross Reference Genesis 3:15 in Panjabi 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
Genesis 22:18 in Panjabi 18 ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ ।
Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Deuteronomy 18:18 in Panjabi 18 ਮੈਂ ਉਨ੍ਹਾਂ ਦੇ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਇਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ, ਉਨ੍ਹਾਂ ਨੂੰ ਦੱਸੇਗਾ ।
Isaiah 4:2 in Panjabi 2 ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 53:2 in Panjabi 2 ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ ।
Micah 5:2 in Panjabi 2 ਪਰ ਹੇ ਬੈਤਲਹਮ ਅਫ਼ਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ ।
Zechariah 6:12 in Panjabi 12 ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ ।
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Matthew 2:23 in Panjabi 23 ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ ।
Matthew 13:55 in Panjabi 55 ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ ?
Matthew 21:11 in Panjabi 11 ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ ।
Mark 6:3 in Panjabi 3 ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ ।
Mark 14:67 in Panjabi 67 ਅਤੇ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ ।
Luke 2:4 in Panjabi 4 ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ ।
Luke 3:23 in Panjabi 23 ਯਿਸੂ ਆਪ ਜਦ ਉਪਦੇਸ਼਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ ।
Luke 4:22 in Panjabi 22 ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ ?
Luke 24:27 in Panjabi 27 ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ ।
Luke 24:44 in Panjabi 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ ।
John 1:46 in Panjabi 46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ ? ” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
John 5:45 in Panjabi 45 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ । ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ ।
John 6:42 in Panjabi 42 ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਹੈ । ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ । ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ’।”
John 18:5 in Panjabi 5 ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ ।
John 18:7 in Panjabi 7 ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ ? ” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ ।”
John 19:19 in Panjabi 19 ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ ।”
John 21:2 in Panjabi 2 ਕੁੱਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ ।
Acts 2:22 in Panjabi 22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ ।
Acts 3:6 in Panjabi 6 ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ । ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ !
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Acts 22:8 in Panjabi 8 ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੂੰ ਕੌਣ ਹੈਂ ? ਉਹ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ ।
Acts 26:9 in Panjabi 9 ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁੱਝ ਕਰਨਾ ਚਾਹੀਦਾ ਹੈ ।