John 10:1 in Panjabi 1 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ ।
Other Translations King James Version (KJV) Verily, verily, I say unto you, He that entereth not by the door into the sheepfold, but climbeth up some other way, the same is a thief and a robber.
American Standard Version (ASV) Verily, verily, I say unto you, He that entereth not by the door into the fold of the sheep, but climbeth up some other way, the same is a thief and a robber.
Bible in Basic English (BBE) Truly I say to you, He who does not go through the door into the place where the sheep are kept, but gets in by some other way, is a thief and an outlaw.
Darby English Bible (DBY) Verily, verily, I say to you, He that enters not in by the door to the fold of the sheep, but mounts up elsewhere, *he* is a thief and a robber;
World English Bible (WEB) "Most assuredly, I tell you, one who doesn't enter by the door into the sheep fold, but climbs up some other way, the same is a thief and a robber.
Young's Literal Translation (YLT) `Verily, verily, I say to you, He who is not entering through the door to the fold of the sheep, but is going up from another side, that one is a thief and a robber;
Cross Reference Isaiah 56:10 in Panjabi 10 ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ ।
Jeremiah 14:15 in Panjabi 15 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ । ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ । ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ
Jeremiah 23:16 in Panjabi 16 ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ । ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ
Jeremiah 23:21 in Panjabi 21 ਮੈਂ ਇਹਨਾਂ ਨਬੀਆਂ ਨੂੰ ਨਹੀਂ ਭੇਜਿਆ, ਤਦ ਵੀ ਉਹ ਦੌੜੇ ਫਿਰਦੇ ਹਨ । ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਉਹ ਅਗੰਮ ਵਾਕ ਬੋਲਦੇ ਹਨ ।
Jeremiah 23:32 in Panjabi 32 ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘੁਮੰਡ ਨਾਲ ਕੁਰਾਹੇ ਪਾਉਂਦੇ ਹਨ । ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ ।
Jeremiah 28:15 in Panjabi 15 ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ । ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
Jeremiah 29:31 in Panjabi 31 ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
Ezekiel 13:2 in Panjabi 2 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ, ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ਕਿ ਯਹੋਵਾਹ ਦਾ ਬਚਨ ਸੁਣੋ !
Ezekiel 34:2 in Panjabi 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ ?
Zechariah 11:4 in Panjabi 4 ਯਹੋਵਾਹ ਮੇਰੇ ਪਰਮੇਸ਼ੁਰ ਨੇ ਇਸ ਤਰ੍ਹਾਂ ਕਿਹਾ, ਉਹਨਾਂ ਭੇਡਾਂ ਨੂੰ ਚਰਾ ਜੋ ਵੱਢੀਆਂ ਜਾਣ ਵਾਲੀਆਂ ਹਨ ।
Zechariah 11:16 in Panjabi 16 ਕਿਉਂ ਜੋ ਵੇਖ, ਮੈਂ ਦੇਸ ਵਿੱਚ ਅਜਿਹੇ ਅਯਾਲੀ ਨੂੰ ਕਾਇਮ ਕਰਨ ਵਾਲਾ ਹਾਂ ਜਿਹੜਾ ਨਾਸ ਹੋਣ ਵਾਲਿਆਂ ਦੀ ਖ਼ਬਰ ਨਾ ਲਵੇਗਾ, ਭਟਕਿਆਂ ਹੋਇਆ ਨੂੰ ਨਾ ਭਾਲੇਗਾ, ਜ਼ਖਮੀ ਦਾ ਇਲਾਜ ਨਾ ਕਰੇਗਾ ਅਤੇ ਚੰਗੇ ਭਲੇ ਨੂੰ ਨਾ ਚਰਾਵੇਗਾ ਪਰ ਮੋਟਿਆਂ ਦਾ ਮਾਸ ਖਾਵੇਗਾ ਅਤੇ ਉਹਨਾਂ ਦੇ ਖੁਰ ਚੀਰ ਸੁੱਟੇਗਾ ।
Matthew 7:15 in Panjabi 15 ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ ।
Matthew 23:16 in Panjabi 16 ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁੱਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ ।
John 3:3 in Panjabi 3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ । ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ ।”
John 10:8 in Panjabi 8 ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ ।
Romans 10:15 in Panjabi 15 ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਚਰਨ ਕਿੰਨੇ ਸੁੰਦਰ ਹਨ !
Romans 16:18 in Panjabi 18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
Ephesians 4:8 in Panjabi 8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉੱਠਾਇਆ ਗਿਆ, ਉਸ ਨੇ ਬੰਧਨ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
Titus 1:11 in Panjabi 11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ ।
Hebrews 5:4 in Panjabi 4 ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ ।
1 Peter 1:10 in Panjabi 10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ ।
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
1 John 4:1 in Panjabi 1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ।