John 11:42 in Panjabi 42 ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ ।”
Other Translations King James Version (KJV) And I knew that thou hearest me always: but because of the people which stand by I said it, that they may believe that thou hast sent me.
American Standard Version (ASV) And I knew that thou hearest me always: but because of the multitude that standeth around I said it, that they may believe that thou didst send me.
Bible in Basic English (BBE) I was certain that your ears are at all times open to me, but I said it because of these who are here, so that they may see that you sent me.
Darby English Bible (DBY) but I knew that thou always hearest me; but on account of the crowd who stand around I have said [it], that they may believe that thou hast sent me.
World English Bible (WEB) I know that you always listen to me, but because of the multitude that stands around I said this, that they may believe that you sent me."
Young's Literal Translation (YLT) and I knew that Thou always dost hear me, but, because of the multitude that is standing by, I said `it', that they may believe that Thou didst send me.'
Cross Reference Matthew 12:22 in Panjabi 22 ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ ।
Matthew 26:53 in Panjabi 53 ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ ?
John 3:17 in Panjabi 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ ।
John 6:38 in Panjabi 38 ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ ।
John 7:28 in Panjabi 28 ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ । ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ । ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ । ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ।
John 8:16 in Panjabi 16 ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ ।
John 8:29 in Panjabi 29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ । ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ ।”
John 8:42 in Panjabi 42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ । ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ ।
John 9:24 in Panjabi 24 ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ ।”
John 10:36 in Panjabi 36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ । ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ ।
John 11:22 in Panjabi 22 ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ ।”
John 11:31 in Panjabi 31 ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ । ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ । ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ ।
John 11:45 in Panjabi 45 ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ । ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਤੇ ਵਿਸ਼ਵਾਸ ਕੀਤਾ ।
John 12:27 in Panjabi 27 ਹੁਣ ਮੇਰਾ ਦਿਲ ਘਬਰਾਉਂਦਾ ਹੈ । ਮੈਨੂੰ ਕੀ ਆਖਣਾ ਚਾਹੀਦਾ ਹੈ ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ ? ” ਨਹੀਂ ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ ।
John 17:8 in Panjabi 8 ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ । ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ । ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ ।
John 17:21 in Panjabi 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
John 17:25 in Panjabi 25 ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ । ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ ।
John 20:31 in Panjabi 31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Galatians 4:4 in Panjabi 4 ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
1 John 4:9 in Panjabi 9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ ।
1 John 4:14 in Panjabi 14 ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ ।