John 12:40 in Panjabi 40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ । ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ ।”
Other Translations King James Version (KJV) He hath blinded their eyes, and hardened their heart; that they should not see with their eyes, nor understand with their heart, and be converted, and I should heal them.
American Standard Version (ASV) He hath blinded their eyes, and he hardened their heart; Lest they should see with their eyes, and perceive with their heart, And should turn, And I should heal them.
Bible in Basic English (BBE) He has made their eyes blind, and their hearts hard; for fear that they might see with their eyes and get knowledge with their hearts, and be changed, and I might make them well.
Darby English Bible (DBY) He has blinded their eyes and hardened their heart, that they may not see with their eyes, and understand with their heart and be converted, and I should heal them.
World English Bible (WEB) "He has blinded their eyes and he hardened their heart, Lest they should see with their eyes, And perceive with their heart, And would turn, And I would heal them."
Young's Literal Translation (YLT) `He hath blinded their eyes, and hardened their heart, that they might not see with the eyes, and understand with the heart, and turn back, and I might heal them;'
Cross Reference Exodus 4:21 in Panjabi 21 ਯਹੋਵਾਹ ਨੇ ਮੂਸਾ ਨੂੰ ਆਖਿਆ, “ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ । ”
Exodus 7:3 in Panjabi 3 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ, ਆਪਣੇ ਨਿਸ਼ਾਨਾਂ ਅਤੇ ਅਚਰਜ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ ।
Exodus 7:13 in Panjabi 13 ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ ।
Exodus 14:4 in Panjabi 4 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ । ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ।
Exodus 14:8 in Panjabi 8 ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ ।
Exodus 14:17 in Panjabi 17 ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ।
Deuteronomy 29:4 in Panjabi 4 ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ ।
Joshua 11:20 in Panjabi 20 ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ ।
1 Kings 22:20 in Panjabi 20 ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ ।
Psalm 6:2 in Panjabi 2 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆ ਹੱਡੀਆਂ ਬੇਚੈਨ ਹਨ ।
Psalm 41:4 in Panjabi 4 ਮੈ ਆਖਿਆ, ਹੇ ਯਹੋਵਾਹ, ਮੇਰੇ ਉਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ ।
Psalm 135:10 in Panjabi 10 ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
Psalm 147:3 in Panjabi 3 ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨਦਾ ਹੈ ।
Isaiah 6:10 in Panjabi 10 ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ ।
Isaiah 26:11 in Panjabi 11 ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ !
Isaiah 29:10 in Panjabi 10 ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ ।
Isaiah 42:19 in Panjabi 19 ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲਾ ਕੌਣ ਹੈ ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ ?
Isaiah 53:5 in Panjabi 5 ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ ।
Isaiah 57:18 in Panjabi 18 ਮੈਂ ਉਸ ਦੇ ਰਾਹ ਵੇਖੇ ਹਨ, ਪਰ ਮੈਂ ਉਸ ਨੂੰ ਚੰਗਾ ਕਰਾਂਗਾ, ਮੈਂ ਉਸ ਦੀ ਅਗਵਾਈ ਕਰਾਂਗਾ, ਅਤੇ ਉਸ ਨੂੰ ਅਤੇ ਉਸ ਦੇ ਨਾਲ ਸੋਗ ਕਰਨ ਵਾਲਿਆਂ ਨੂੰ ਤਸੱਲੀਆਂ ਬਖ਼ਸ਼ਾਂਗਾ ।
Jeremiah 3:22 in Panjabi 22 ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ ਦਾਰੂ ਕਰਾਂਗਾ । ਵੇਖ,ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ ।
Jeremiah 5:21 in Panjabi 21 ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,
Ezekiel 12:2 in Panjabi 2 ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ ।
Ezekiel 14:9 in Panjabi 9 ਜੇਕਰ ਨਬੀ ਧੋਖਾ ਖਾ ਕੇ ਕੁੱਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ ।
Hosea 6:1 in Panjabi 1 ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ ।
Hosea 14:4 in Panjabi 4 ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ ।
Matthew 13:13 in Panjabi 13 ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ, ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ ।
Matthew 15:14 in Panjabi 14 ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ ।
Mark 4:12 in Panjabi 12 ਉਹ ਵੇਖਦੇ ਹੋਏ ਤਾਂ ਵੇਖਣ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ ।
Mark 6:52 in Panjabi 52 ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ ।
Mark 8:17 in Panjabi 17 ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ ?
Luke 4:18 in Panjabi 18 ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ । ਉਸ ਨੇ ਮੈਨੂੰ ਭੇਜਿਆ ਹੈ ਕਿ ਬੰਧੂਆਂ ਨੂੰ ਛੁਟਕਾਰੇ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ - ਕੁਚਲੇ ਹੋਇਆਂ ਨੂੰ ਛੁਡਾਵਾਂ ।
Luke 8:10 in Panjabi 10 ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ ।
John 9:39 in Panjabi 39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ । ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ ।”
Acts 3:19 in Panjabi 19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ।
Acts 15:3 in Panjabi 3 ਜਦੋਂ ਉਹ ਕਲੀਸਿਯਾ ਵੱਲੋਂ ਕੁੱਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ ।
Acts 28:26 in Panjabi 26 ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,
Romans 9:18 in Panjabi 18 ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ ।
Romans 11:7 in Panjabi 7 ਤਾਂ ਫੇਰ ਕੀ ਨਤੀਜਾ ਨਿੱਕਲਿਆ ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ ।
James 5:19 in Panjabi 19 ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ ।