John 13:1 in Panjabi 1 ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ । ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ ।
Other Translations King James Version (KJV) Now before the feast of the passover, when Jesus knew that his hour was come that he should depart out of this world unto the Father, having loved his own which were in the world, he loved them unto the end.
American Standard Version (ASV) Now before the feast of the passover, Jesus knowing that his hour was come that he should depart out of this world unto his Father, having loved his own that were in the world, he loved them unto the end.
Bible in Basic English (BBE) Now before the feast of the Passover, it was clear to Jesus that the time had come for him to go away from this world to the Father. Having once had love for those in the world who were his, his love for them went on to the end.
Darby English Bible (DBY) Now before the feast of the passover, Jesus, knowing that his hour had come that he should depart out of this world to the Father, having loved his own who were in the world, loved them to the end.
World English Bible (WEB) Now before the feast of the Passover, Jesus knowing that his time had come that he would depart from this world to the Father, having loved his own who were in the world, he loved them to the end.
Young's Literal Translation (YLT) And before the feast of the passover, Jesus knowing that his hour hath come, that he may remove out of this world unto the Father, having loved his own who `are' in the world -- to the end he loved them.
Cross Reference Jeremiah 31:3 in Panjabi 3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿਚਿਆ ਹੈ ।
Matthew 26:2 in Panjabi 2 ਤੁਸੀਂ ਜਾਣਦੇ ਹੋ ਜੋ ਦੋ ਦਿਨਾਂ ਦੇ ਬਾਅਦ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ ।
Matthew 26:45 in Panjabi 45 ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ । ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
Mark 14:1 in Panjabi 1 ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ ?
Luke 9:51 in Panjabi 51 ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ ।
Luke 13:32 in Panjabi 32 ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ ।
Luke 22:1 in Panjabi 1 ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ ।
Luke 22:53 in Panjabi 53 ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ ।
John 6:4 in Panjabi 4 ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ ।
John 7:6 in Panjabi 6 ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ ।
John 7:30 in Panjabi 30 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ । ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ ।
John 8:20 in Panjabi 20 ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ । ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ ।
John 11:9 in Panjabi 9 ਯਿਸੂ ਨੇ ਉੱਤਰ ਦਿੱਤਾ, “ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੋਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ ।
John 11:55 in Panjabi 55 ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ । ਇਸ ਲਈ ਬਹੁਤ ਸਾਰੇ ਲੋਕ ਕਈ ਦੇਸਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਆਏ ।
John 12:23 in Panjabi 23 ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ ।
John 13:3 in Panjabi 3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ । ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ ।
John 13:34 in Panjabi 34 ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ । ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ । ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ ।
John 14:28 in Panjabi 28 ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ ।
John 15:9 in Panjabi 9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ । ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ ।”
John 15:13 in Panjabi 13 ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
John 16:5 in Panjabi 5 ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ ।
John 16:28 in Panjabi 28 ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ ।”
John 17:1 in Panjabi 1 ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ । ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ ।
John 17:5 in Panjabi 5 ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ । ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ ।”
John 17:9 in Panjabi 9 ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ ।
John 17:13 in Panjabi 13 ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ ।
John 17:16 in Panjabi 16 ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ ।
John 17:26 in Panjabi 26 ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ ।”
John 18:4 in Panjabi 4 ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ । ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ ? ”
Romans 8:37 in Panjabi 37 ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ ।
1 Corinthians 1:8 in Panjabi 8 ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ ।
Ephesians 5:25 in Panjabi 25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ ।
Hebrews 3:6 in Panjabi 6 ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ ।
Hebrews 3:14 in Panjabi 14 ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
Hebrews 6:11 in Panjabi 11 ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ ।
1 Peter 1:13 in Panjabi 13 ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ ।
1 John 4:19 in Panjabi 19 ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ ।
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।