John 14:21 in Panjabi 21 ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ । ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ । ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ ? ”
Other Translations King James Version (KJV) He that hath my commandments, and keepeth them, he it is that loveth me: and he that loveth me shall be loved of my Father, and I will love him, and will manifest myself to him.
American Standard Version (ASV) He that hath my commandments, and keepeth them, he it is that loveth me: and he that loveth me shall be loved of my Father, and I will love him, and will manifest myself unto him.
Bible in Basic English (BBE) He who has my laws and keeps them, he it is who has love for me: and he who has love for me will be loved by my Father, and I will have love for him and will let myself be seen clearly by him.
Darby English Bible (DBY) He that has my commandments and keeps them, he it is that loves me; but he that loves me shall be loved by my Father, and I will love him and will manifest myself to him.
World English Bible (WEB) One who has my commandments, and keeps them, that person is one who loves me. One who loves me will be loved by my Father, and I will love him, and will reveal myself to him."
Young's Literal Translation (YLT) he who is having my commands, and is keeping them, that one it is who is loving me, and he who is loving me shall be loved by my Father, and I will love him, and will manifest myself to him.'
Cross Reference Genesis 26:3 in Panjabi 3 ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ । ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ । ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ ।
Deuteronomy 10:12 in Panjabi 12 ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ।
Deuteronomy 11:13 in Panjabi 13 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
Deuteronomy 30:6 in Panjabi 6 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ ।
Psalm 119:4 in Panjabi 4 ਤੂੰ ਸਾਨੂੰ ਆਪਣੇ ਫਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ ।
Isaiah 62:2 in Panjabi 2 ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ ।
Jeremiah 31:31 in Panjabi 31 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਗਾ
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Luke 11:28 in Panjabi 28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ ।
John 14:15 in Panjabi 15 “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ।
John 14:22 in Panjabi 22 ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ ? ”
John 15:9 in Panjabi 9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ । ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ ।”
John 15:14 in Panjabi 14 ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ।
John 16:27 in Panjabi 27 ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ । ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ ।
John 17:23 in Panjabi 23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ । ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ । ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ । ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ ।
2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।
2 Corinthians 5:14 in Panjabi 14 ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ ।
2 Thessalonians 2:16 in Panjabi 16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ ।
James 2:23 in Panjabi 23 ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ ।
1 John 1:1 in Panjabi 1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
1 John 2:5 in Panjabi 5 ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ । ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ ।
1 John 3:18 in Panjabi 18 ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ ।
1 John 5:3 in Panjabi 3 ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ ।
2 John 1:6 in Panjabi 6 ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ । ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ ।
Revelation 2:17 in Panjabi 17 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ ।
Revelation 3:20 in Panjabi 20 ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ । ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ ।
Revelation 22:14 in Panjabi 14 ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ ।