Cross Reference Numbers 6:26 in Panjabi 26 ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ । “
Job 34:29 in Panjabi 29 ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,
Psalm 11:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ । ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜੀ ਵਾਂਗੂੰ ਆਪਣੇ ਪਹਾੜ ਨੂੰ ਉੱਡ ਜਾ ?
Psalm 27:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?
Psalm 28:3 in Panjabi 3 ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ ।
Psalm 29:11 in Panjabi 11 ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖਸ਼ੇਗਾ ।
Psalm 56:3 in Panjabi 3 ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ ।
Psalm 56:11 in Panjabi 11 ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ ?
Psalm 72:2 in Panjabi 2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ ।
Psalm 72:7 in Panjabi 7 ਉਹ ਦੇ ਦਿਨਾਂ ਵਿੱਚ ਧਰਮੀ ਲਹਿ ਲਹਾਉਣਗੇ, ਅਤੇ ਜਿੰਨਾ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ ।
Psalm 85:10 in Panjabi 10 ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ ।
Psalm 91:5 in Panjabi 5 ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ,
Psalm 112:7 in Panjabi 7 ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ ।
Proverbs 3:25 in Panjabi 25 ਅਚਾਨਕ ਆਉਣ ਵਾਲੇ ਭੈ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 32:15 in Panjabi 15 ਜਦੋਂ ਤੱਕ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 54:7 in Panjabi 7 ਕੁਝ ਪਲ ਲਈ ਹੀ ਮੈਂ ਤੈਨੂੰ ਤਿਆਗਿਆ ਸੀ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ ।
Isaiah 54:13 in Panjabi 13 ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ ।
Isaiah 55:12 in Panjabi 12 ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ ।
Isaiah 57:19 in Panjabi 19 ਮੈਂ ਉਨ੍ਹਾਂ ਦੇ ਬੁੱਲ੍ਹਾਂ ਤੇ ਉਸਤਤ ਦਾ ਫਲ ਉਤਪੰਨ ਕਰਦਾ ਹਾਂ । ਦੂਰ ਵਾਲੇ ਲਈ ਅਤੇ ਨਜ਼ਦੀਕ ਵਾਲੇ ਲਈ ਸ਼ਾਂਤੀ, ਸ਼ਾਂਤੀ ! ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ ਕਰਾਂਗਾ ।
Jeremiah 1:8 in Panjabi 8 ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ ।
Lamentations 3:17 in Panjabi 17 ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ ।
Ezekiel 2:6 in Panjabi 6 ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਾਬਰ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ ।
Daniel 4:1 in Panjabi 1 ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ !
Daniel 6:25 in Panjabi 25 ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ:
Zechariah 6:13 in Panjabi 13 ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ । ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ । ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ ।
Matthew 10:26 in Panjabi 26 ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁੱਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ ।
Luke 1:79 in Panjabi 79 ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖਸ਼ੇ ।
Luke 2:14 in Panjabi 14 ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ ।
Luke 10:5 in Panjabi 5 ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ ।
Luke 12:4 in Panjabi 4 ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁੱਝ ਨਹੀਂ ਕਰ ਸਕਦੇ ।
John 14:1 in Panjabi 1 ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ ।
John 16:33 in Panjabi 33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”
John 20:19 in Panjabi 19 ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ । ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ । ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ l”
John 20:21 in Panjabi 21 ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ ।”
John 20:26 in Panjabi 26 ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ । ਥੋਮਾ ਉਨ੍ਹਾਂ ਦੇ ਨਾਲ ਸੀ । ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ ।”
Acts 10:36 in Panjabi 36 ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ ।
Acts 18:9 in Panjabi 9 ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ ।
Romans 1:7 in Panjabi 7 ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
Romans 5:1 in Panjabi 1 ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ ।
Romans 5:10 in Panjabi 10 ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ ।
Romans 8:6 in Panjabi 6 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ ।
Romans 15:13 in Panjabi 13 ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ ।
1 Corinthians 1:3 in Panjabi 3 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l
2 Corinthians 5:18 in Panjabi 18 ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ ।
Galatians 1:3 in Panjabi 3 ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Galatians 6:16 in Panjabi 16 ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ ।
Ephesians 2:14 in Panjabi 14 ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ !
Philippians 4:7 in Panjabi 7 ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ ।
Colossians 1:2 in Panjabi 2 ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ ।
Colossians 1:20 in Panjabi 20 ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ ।
Colossians 3:15 in Panjabi 15 ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ ।
2 Thessalonians 1:2 in Panjabi 2 ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
2 Thessalonians 3:16 in Panjabi 16 ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ । ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ ।
2 Timothy 1:7 in Panjabi 7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ ।
Hebrews 7:2 in Panjabi 2 ਜਿਸ ਨੂੰ ਅਬਰਾਹਾਮ ਨੇ ਸਭਨਾਂ ਵਸਤਾਂ ਦਾ ਦਸਵੰਧ ਵੀ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
Revelation 1:4 in Panjabi 4 ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ । ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।