John 14:28 in Panjabi 28 ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ ।
Other Translations King James Version (KJV) Ye have heard how I said unto you, I go away, and come again unto you. If ye loved me, ye would rejoice, because I said, I go unto the Father: for my Father is greater than I.
American Standard Version (ASV) Ye heard how I said to you, I go away, and I come unto you. If ye loved me, ye would have rejoiced, because I go unto the Father: for the Father is greater than I.
Bible in Basic English (BBE) Keep in mind how I said to you, I go away and come to you again. If you had love for me you would be glad, because I am going to the Father: for the Father is greater than I.
Darby English Bible (DBY) Ye have heard that I have said unto you, I go away and I am coming to you. If ye loved me ye would rejoice that I go to the Father, for [my] Father is greater than I.
World English Bible (WEB) You heard how I told you, 'I go away, and I come to you.' If you loved me, you would have rejoiced, because I said 'I am going to my Father;' for the Father is greater than I.
Young's Literal Translation (YLT) ye heard that I said to you -- I go away, and I come unto you; if ye did love me, ye would have rejoiced that I said -- I go on to the Father, because my Father is greater than I.
Cross Reference Psalm 47:5 in Panjabi 5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ ।
Psalm 68:9 in Panjabi 9 ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ ।
Psalm 68:18 in Panjabi 18 ਤੂੰ ਉਤਾਹਾਂ ਨੂੰ ਚੜ੍ਹਿਆ, ਤੂੰ ਬੰਧੂਆਂ ਨੂੰ ਬੰਨ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 49:5 in Panjabi 5 ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Matthew 12:18 in Panjabi 18 ਵੇਖੋ ਮੇਰਾ ਸੇਵਕ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ ।
Luke 24:51 in Panjabi 51 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ ।
John 5:18 in Panjabi 18 ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ । ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ ।”
John 10:29 in Panjabi 29 ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ ।
John 10:38 in Panjabi 38 ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ । ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ । ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ ।”
John 13:16 in Panjabi 16 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ ।
John 14:2 in Panjabi 2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ । ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ । ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ ।
John 14:12 in Panjabi 12 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ । ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ ।
John 14:18 in Panjabi 18 ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ । ਮੈਂ ਤੁਹਾਡੇ ਕੋਲ ਆਵਾਂਗਾ ।
John 16:7 in Panjabi 7 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ । ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ ।
John 16:16 in Panjabi 16 “ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ । ਉਸ ਤੋਂ ਕੁੱਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ ।”
John 20:17 in Panjabi 17 ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ । ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ । ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ ।”
John 20:21 in Panjabi 21 ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ ।”
1 Corinthians 11:3 in Panjabi 3 ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ ।
1 Corinthians 15:24 in Panjabi 24 ਉਹ ਦੇ ਮਗਰੋਂ ਅੰਤ ਹੈ । ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ ।
Philippians 2:6 in Panjabi 6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ ।
Hebrews 1:2 in Panjabi 2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ ।
Hebrews 2:9 in Panjabi 9 ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ ।
Hebrews 3:1 in Panjabi 1 ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ ।
1 Peter 1:8 in Panjabi 8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ ।
Revelation 1:11 in Panjabi 11 ਕਿ ਜੋ ਕੁੱਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ।
Revelation 1:17 in Panjabi 17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ । ਮੈਂ ਪਹਿਲਾ ਅਤੇ ਆਖਰੀ ਹਾਂ