John 15:24 in Panjabi 24 ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ । ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ । ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ ।
Other Translations King James Version (KJV) If I had not done among them the works which none other man did, they had not had sin: but now have they both seen and hated both me and my Father.
American Standard Version (ASV) If I had not done among them the works which none other did, they had not had sin: but now have they both seen and hated both me and my Father.
Bible in Basic English (BBE) If I had not done among them the works which no other man ever did, they would have had no sin: but now they have seen, and they have had hate in their hearts for me and my Father.
Darby English Bible (DBY) If I had not done among them the works which no other one has done, they had not had sin; but now they have both seen and hated both me and my Father.
World English Bible (WEB) If I hadn't done among them the works which no one else did, they wouldn't have had sin. But now have they seen and also hated both me and my Father.
Young's Literal Translation (YLT) if I did not do among them the works that no other hath done, they were not having sin, and now they have both seen and hated both me and my Father;
Cross Reference Exodus 20:5 in Panjabi 5 ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ ।
Deuteronomy 5:9 in Panjabi 9 ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,
Psalm 81:15 in Panjabi 15 ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
Proverbs 8:36 in Panjabi 36 ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ !
Matthew 9:33 in Panjabi 33 ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ ।
Matthew 11:5 in Panjabi 5 ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ ।
Matthew 11:20 in Panjabi 20 ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ ।
Matthew 21:32 in Panjabi 32 ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ ।
Mark 2:12 in Panjabi 12 ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ !
Luke 10:12 in Panjabi 12 ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ ।
Luke 19:37 in Panjabi 37 ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
Luke 24:19 in Panjabi 19 ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ ।
John 3:2 in Panjabi 2 ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ । ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ ।”
John 5:36 in Panjabi 36 ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ । ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ ।
John 6:36 in Panjabi 36 ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ ।
John 7:31 in Panjabi 31 ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ । ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ ?
John 9:32 in Panjabi 32 ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ ।
John 10:32 in Panjabi 32 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ ? ”
John 10:37 in Panjabi 37 ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ ।
John 11:47 in Panjabi 47 ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ ।
John 12:10 in Panjabi 10 ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ ।
John 12:37 in Panjabi 37 ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ । ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ ।
John 12:45 in Panjabi 45 ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ ।
John 14:9 in Panjabi 9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ । ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ । ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ ? ’
Acts 2:22 in Panjabi 22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ ।
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Romans 1:30 in Panjabi 30 ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ ।
Romans 8:7 in Panjabi 7 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ ।
2 Timothy 3:4 in Panjabi 4 ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ ।
Hebrews 2:3 in Panjabi 3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
James 4:4 in Panjabi 4 ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ ।