John 16:13 in Panjabi 13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ । ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ । ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ ।
Other Translations King James Version (KJV) Howbeit when he, the Spirit of truth, is come, he will guide you into all truth: for he shall not speak of himself; but whatsoever he shall hear, that shall he speak: and he will shew you things to come.
American Standard Version (ASV) Howbeit when he, the Spirit of truth, is come, he shall guide you into all the truth: for he shall not speak from himself; but what things soever he shall hear, `these' shall he speak: and he shall declare unto you the things that are to come.
Bible in Basic English (BBE) However, when he, the Spirit of true knowledge, has come, he will be your guide into all true knowledge: for his words will not come from himself, but whatever has come to his hearing, that he will say: and he will make clear to you the things to come.
Darby English Bible (DBY) But when *he* is come, the Spirit of truth, he shall guide you into all the truth: for he shall not speak from himself; but whatsoever he shall hear he shall speak; and he will announce to you what is coming.
World English Bible (WEB) However when he, the Spirit of truth, has come, he will guide you into all truth, for he will not speak from himself; but whatever he hears, he will speak. He will declare to you things that are coming.
Young's Literal Translation (YLT) and when He may come -- the Spirit of truth -- He will guide you to all the truth, for He will not speak from Himself, but as many things as He will hear He will speak, and the coming things He will tell you;
Cross Reference Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
John 3:32 in Panjabi 32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ ।
John 7:16 in Panjabi 16 ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ ।
John 8:38 in Panjabi 38 ਮੈਂ ਤੁਹਾਨੂੰ ਉਹੀ ਕੁੱਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ । ਪਰ ਤੁਸੀਂ ਉਹ ਕੁੱਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ ।”
John 12:49 in Panjabi 49 ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
John 14:17 in Panjabi 17 ਇਹ ਸਹਾਇਕ ਸੱਚ ਦਾ ਆਤਮਾ ਹੈ । ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ । ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ । ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ ।
John 14:26 in Panjabi 26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ । ਉਹ ਤੁਹਾਨੂੰ ਸਭ ਕੁੱਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁੱਝ ਮੈਂ ਤੁਹਾਨੂੰ ਕਿਹਾ ਹੈ ।”
John 15:26 in Panjabi 26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ । ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ । ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ ।
Acts 2:17 in Panjabi 17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜਵਾਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ।
Acts 11:28 in Panjabi 28 ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ ।
Acts 20:23 in Panjabi 23 ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ ।
Acts 21:9 in Panjabi 9 ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ ।
Acts 27:24 in Panjabi 24 ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ !
1 Corinthians 2:10 in Panjabi 10 ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ ।
Ephesians 4:7 in Panjabi 7 ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ !
2 Thessalonians 2:3 in Panjabi 3 ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ ।
2 Thessalonians 2:12 in Panjabi 12 ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ ।
1 Timothy 4:1 in Panjabi 1 ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ ।
2 Timothy 3:1 in Panjabi 1 ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ ।
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
1 John 2:20 in Panjabi 20 ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁੱਝ ਜਾਣਦੇ ਹੋ ।
1 John 2:27 in Panjabi 27 ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁੱਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ ।
1 John 4:6 in Panjabi 6 ਅਸੀਂ ਪਰਮੇਸ਼ੁਰ ਤੋਂ ਹਾਂ । ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ । ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ । ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ ।
Revelation 1:1 in Panjabi 1 ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ ।
Revelation 1:19 in Panjabi 19 ਇਸ ਲਈ ਜੋ ਕੁੱਝ ਤੂੰ ਵੇਖਿਆ, ਜੋ ਕੁੱਝ ਹੈ ਅਤੇ ਜੋ ਕੁੱਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ ।
Revelation 6:1 in Panjabi 1 ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ !
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।