John 16:20 in Panjabi 20 ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ ।
Other Translations King James Version (KJV) Verily, verily, I say unto you, That ye shall weep and lament, but the world shall rejoice: and ye shall be sorrowful, but your sorrow shall be turned into joy.
American Standard Version (ASV) Verily, verily, I say unto you, that ye shall weep and lament, but the world shall rejoice: ye shall be sorrowful, but your sorrow shall be turned into joy.
Bible in Basic English (BBE) Truly I say to you, You will be weeping and sorrowing, but the world will be glad: you will be sad, but your sorrow will be turned into joy.
Darby English Bible (DBY) Verily, verily, I say to you, that ye shall weep and lament, ye, but the world shall rejoice; and ye will be grieved, but your grief shall be turned to joy.
World English Bible (WEB) Most assuredly I tell you, that you will weep and lament, but the world will rejoice. You will be sorrowful, but your sorrow will be turned into joy.
Young's Literal Translation (YLT) verily, verily, I say to you, that ye shall weep and lament, and the world will rejoice; and ye shall be sorrowful, but your sorrow joy will become.
Cross Reference Job 20:5 in Panjabi 5 ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ ?
Psalm 30:5 in Panjabi 5 ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ । ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈ ਕਾਰ ਹੋਵੇਗੀ ।
Psalm 30:11 in Panjabi 11 ਤੂੰ ਮੇਰੇ ਪਿੱਟਣ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰ-ਕੱਸਾ ਬੱਧਾ ।
Psalm 40:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੈਂ ਦਲੇਰੀ ਕਰਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ ।
Psalm 97:11 in Panjabi 11 ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ ।
Psalm 126:5 in Panjabi 5 ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ ।
Isaiah 12:1 in Panjabi 1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ ।
Isaiah 25:8 in Panjabi 8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ ।
Isaiah 61:3 in Panjabi 3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ ।
Isaiah 66:5 in Panjabi 5 ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ ।
Jeremiah 31:9 in Panjabi 9 ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ ।
Jeremiah 31:25 in Panjabi 25 ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ
Matthew 5:4 in Panjabi 4 ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ ।
Matthew 21:38 in Panjabi 38 ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ ।
Matthew 27:39 in Panjabi 39 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
Matthew 27:62 in Panjabi 62 ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ,
Mark 14:72 in Panjabi 72 ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ ।
Mark 15:29 in Panjabi 29 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
Mark 16:10 in Panjabi 10 ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ ।
Luke 6:21 in Panjabi 21 ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ । ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ ।
Luke 22:45 in Panjabi 45 ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ ।
Luke 22:62 in Panjabi 62 ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ ।
Luke 23:27 in Panjabi 27 ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ ।
Luke 23:47 in Panjabi 47 ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ !
Luke 24:17 in Panjabi 17 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ ।
Luke 24:21 in Panjabi 21 ਪਰ ਸਾਨੂੰ ਇਹ ਆਸ ਸੀ ਜੋ ਇਹ ਉਹ ਹੀ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇਗਾ ਅਤੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਅਦ ਇਸ ਘਟਨਾ ਨੂੰ ਬੀਤਿਆਂ ਅੱਜ ਤਿੰਨ ਦਿਨ ਹੋ ਗਏ ਹਨ ।
John 16:6 in Panjabi 6 ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ ।
John 16:33 in Panjabi 33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”
John 19:25 in Panjabi 25 ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ । ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ ।
John 20:20 in Panjabi 20 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ । ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ ।
Acts 2:46 in Panjabi 46 ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ ।
Acts 5:41 in Panjabi 41 ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ ।
Romans 5:2 in Panjabi 2 ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ ।
Romans 5:11 in Panjabi 11 ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ ।
2 Corinthians 6:10 in Panjabi 10 ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁੱਝ ਦੇ ਮਾਲਕ ਹਾਂ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
1 Thessalonians 1:6 in Panjabi 6 ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ ।
2 Thessalonians 2:16 in Panjabi 16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ ।
James 1:2 in Panjabi 2 ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ ।
1 Peter 1:6 in Panjabi 6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁੱਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ ।
Jude 1:24 in Panjabi 24 ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ ।
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 11:10 in Panjabi 10 ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ ।
Revelation 18:7 in Panjabi 7 ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ !