John 16:33 in Panjabi 33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”
Other Translations King James Version (KJV) These things I have spoken unto you, that in me ye might have peace. In the world ye shall have tribulation: but be of good cheer; I have overcome the world.
American Standard Version (ASV) These things have I spoken unto you, that in me ye may have peace. In the world ye have tribulation: but be of good cheer; I have overcome the world.
Bible in Basic English (BBE) I have said all these things to you so that in me you may have peace. In the world you have trouble: but take heart! I have overcome the world.
Darby English Bible (DBY) These things have I spoken to you that in me ye might have peace. In the world ye have tribulation; but be of good courage: I have overcome the world.
World English Bible (WEB) I have told you these things, that in me you may have peace. In the world you have oppression; but cheer up! I have overcome the world."
Young's Literal Translation (YLT) these things I have spoken to you, that in me ye may have peace, in the world ye shall have tribulation, but take courage -- I have overcome the world.'
Cross Reference 1 Samuel 17:51 in Panjabi 51 ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ ।
Psalm 68:18 in Panjabi 18 ਤੂੰ ਉਤਾਹਾਂ ਨੂੰ ਚੜ੍ਹਿਆ, ਤੂੰ ਬੰਧੂਆਂ ਨੂੰ ਬੰਨ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ ।
Psalm 85:8 in Panjabi 8 ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Micah 5:5 in Panjabi 5 ਉਹ ਸਾਡੀ ਸ਼ਾਂਤੀ ਹੋਵੇਗਾ । ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ ।
Luke 2:14 in Panjabi 14 ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ ।
Luke 19:38 in Panjabi 38 ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ !
John 12:31 in Panjabi 31 ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ । ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ ।
John 14:1 in Panjabi 1 ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ ।
John 14:27 in Panjabi 27 “ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ । ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ । ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ ।”
John 15:18 in Panjabi 18 ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ ।
John 16:11 in Panjabi 11 ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ ।
Acts 9:31 in Panjabi 31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ ।
Acts 14:22 in Panjabi 22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ ।
Acts 23:11 in Panjabi 11 ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ ।
Acts 27:22 in Panjabi 22 ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਂਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ !
Acts 27:25 in Panjabi 25 ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ !
Romans 5:1 in Panjabi 1 ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ ।
Romans 8:36 in Panjabi 36 ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਨਾਸ ਹੋਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ ।
2 Corinthians 1:3 in Panjabi 3 ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ ।
2 Corinthians 7:4 in Panjabi 4 ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿਖੇ ਮੇਰਾ ਬਹੁਤ ਮਾਣ ਹੈ । ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ । ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆ ਨਹੀਂ ਸਮਾਉਦਾ ।
2 Corinthians 13:11 in Panjabi 11 ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ ।
Galatians 1:4 in Panjabi 4 ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ ।
Galatians 6:14 in Panjabi 14 ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ ।
Ephesians 2:14 in Panjabi 14 ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ !
Philippians 4:7 in Panjabi 7 ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ ।
Colossians 1:20 in Panjabi 20 ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ ।
1 Thessalonians 3:4 in Panjabi 4 ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ ।
1 Thessalonians 3:7 in Panjabi 7 ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ ।
2 Thessalonians 3:16 in Panjabi 16 ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ । ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ ।
2 Timothy 3:12 in Panjabi 12 ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ ।
Hebrews 7:2 in Panjabi 2 ਜਿਸ ਨੂੰ ਅਬਰਾਹਾਮ ਨੇ ਸਭਨਾਂ ਵਸਤਾਂ ਦਾ ਦਸਵੰਧ ਵੀ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ ।
Hebrews 11:25 in Panjabi 25 ਕਿਉਂ ਜੋ ਉਹ ਨੇ ਪਾਪ ਦੇ ਭੋਗ - ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
1 Peter 5:9 in Panjabi 9 ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ
1 John 4:4 in Panjabi 4 ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ ।
1 John 5:4 in Panjabi 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ ।
Revelation 3:21 in Panjabi 21 ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ ।
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 12:11 in Panjabi 11 ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ ।