John 17:21 in Panjabi 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
Other Translations King James Version (KJV) That they all may be one; as thou, Father, art in me, and I in thee, that they also may be one in us: that the world may believe that thou hast sent me.
American Standard Version (ASV) that they may all be one; even as thou, Father, `art' in me, and I in thee, that they also may be in us: that the world may believe that thou didst send me.
Bible in Basic English (BBE) May they all be one! Even as you, Father, are in me and I am in you, so let them be in us, so that all men may come to have faith that you sent me.
Darby English Bible (DBY) that they may be all one, as thou, Father, [art] in me, and I in thee, that they also may be one in us, that the world may believe that thou hast sent me.
World English Bible (WEB) that they may all be one; even as you, Father, are in me, and I in you, that they also may be one in us; that the world may believe that you sent me.
Young's Literal Translation (YLT) that they all may be one, as Thou Father `art' in me, and I in Thee; that they also in us may be one, that the world may believe that Thou didst send me.
Cross Reference Jeremiah 32:39 in Panjabi 39 ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
Ezekiel 37:16 in Panjabi 16 ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ ।” ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਅਫ਼ਰਾਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ ।”
Ezekiel 37:22 in Panjabi 22 ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ ।
Zephaniah 3:9 in Panjabi 9 ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ ।
Zechariah 14:9 in Panjabi 9 ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ ।
John 3:17 in Panjabi 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ ।
John 5:23 in Panjabi 23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ । ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ ।
John 10:16 in Panjabi 16 ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ । ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ ।
John 10:30 in Panjabi 30 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ । ਮੈਂ ਅਤੇ ਪਿਤਾ ਇੱਕ ਹਾਂ ।”
John 10:38 in Panjabi 38 ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ । ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ । ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ ।”
John 13:35 in Panjabi 35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ ।”
John 14:9 in Panjabi 9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ । ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ । ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ ? ’
John 17:3 in Panjabi 3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ ।
John 17:8 in Panjabi 8 ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ । ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ । ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ ।
John 17:11 in Panjabi 11 ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ । ਪਵਿੱਤਰ ਪਿਤਾ ! ਇਨ੍ਹਾਂ ਦੀ ਰੱਖਿਆ ਕਰੀਂ । ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ । ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ ।
John 17:18 in Panjabi 18 ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ ।
John 17:22 in Panjabi 22 ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ । ਜਿਵੇਂ ਕਿ ਅਸੀਂ ਇੱਕ ਹਾਂ ।
John 17:25 in Panjabi 25 ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ । ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ ।
Acts 2:46 in Panjabi 46 ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ ।
Acts 4:32 in Panjabi 32 ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ ।
Romans 12:5 in Panjabi 5 ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ ।
1 Corinthians 1:10 in Panjabi 10 ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ ।
1 Corinthians 12:12 in Panjabi 12 ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ ।
1 Corinthians 12:25 in Panjabi 25 ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ ।
Galatians 3:28 in Panjabi 28 ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗ਼ੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ ।
Ephesians 4:3 in Panjabi 3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ !
Philippians 1:27 in Panjabi 27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ ।
Philippians 2:1 in Panjabi 1 ਸੋ ਜੇ ਮਸੀਹ ਵਿੱਚ ਕੁੱਝ ਦਿਲਾਸਾ, ਜੇ ਪਿਆਰ ਦੀ ਕੁੱਝ ਤਸੱਲੀ, ਜੇ ਆਤਮਾ ਦੀ ਕੁੱਝ ਸਾਂਝ, ਜੇ ਕੁੱਝ ਦਿਆਲਗੀ ਅਤੇ ਦਰਦਮੰਦੀ ਹੈ ।
Colossians 3:11 in Panjabi 11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁੱਝ ਅਤੇ ਸਾਰਿਆਂ ਵਿੱਚ ਹੈ ।
1 Peter 3:8 in Panjabi 8 ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
1 John 5:7 in Panjabi 7 ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ ।