John 17:8 in Panjabi 8 ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ । ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ । ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ ।
Other Translations King James Version (KJV) For I have given unto them the words which thou gavest me; and they have received them, and have known surely that I came out from thee, and they have believed that thou didst send me.
American Standard Version (ASV) for the words which thou gavest me I have given unto them; and they received `them', and knew of a truth that I came forth from thee, and they believed that thou didst send me.
Bible in Basic English (BBE) Because I have given them the words which you gave to me; and they have taken them to heart, and have certain knowledge that I came from you, and they have faith that you sent me.
Darby English Bible (DBY) for the words which thou hast given me I have given them, and they have received [them], and have known truly that I came out from thee, and have believed that thou sentest me.
World English Bible (WEB) for the words which you have given me I have given to them, and they received them, and knew for sure that I came forth from you, and they have believed that you sent me.
Young's Literal Translation (YLT) because the sayings that Thou hast given to me, I have given to them, and they themselves received, and have known truly, that from Thee I came forth, and they did believe that Thou didst send me.
Cross Reference Proverbs 1:3 in Panjabi 3 ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,
Proverbs 1:23 in Panjabi 23 ਮੇਰੀ ਝਿੜਕ ਸੁਣ ਕੇ ਮੁੜੋ ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ ।
Proverbs 2:1 in Panjabi 1 ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
Proverbs 4:10 in Panjabi 10 ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ ।
Proverbs 8:10 in Panjabi 10 ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
Matthew 13:11 in Panjabi 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ ।
John 3:17 in Panjabi 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ ।
John 3:33 in Panjabi 33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ ।
John 6:68 in Panjabi 68 ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ ! ਅਸੀਂ ਕਿਸ ਦੇ ਕੋਲ ਜਾਈਏ ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ ।
John 8:42 in Panjabi 42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ । ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ ।
John 12:49 in Panjabi 49 ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ ।
John 14:10 in Panjabi 10 ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ ।
John 15:15 in Panjabi 15 ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ । ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ । ਕਿਉਂਕਿ ਜੋ ਕੁੱਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁੱਝ ਦੱਸ ਦਿੱਤਾ ਹੈ ।
John 16:27 in Panjabi 27 ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ । ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ ।
John 16:30 in Panjabi 30 ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁੱਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁੱਝ ਪੁੱਛੇ । ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ ।”
John 17:6 in Panjabi 6 ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ । ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ ।
John 17:14 in Panjabi 14 ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ । ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ ।
John 17:18 in Panjabi 18 ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ ।
John 17:21 in Panjabi 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
John 17:23 in Panjabi 23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ । ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ । ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ । ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ ।
John 17:25 in Panjabi 25 ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ । ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ ।
1 Corinthians 11:23 in Panjabi 23 ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ ।
1 Corinthians 15:1 in Panjabi 1 ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ ।
Ephesians 3:2 in Panjabi 2 ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ !
Ephesians 4:11 in Panjabi 11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ !
1 Thessalonians 2:13 in Panjabi 13 ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
1 John 4:14 in Panjabi 14 ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ ।