John 18:28 in Panjabi 28 ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ । ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ । ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ ।
Other Translations King James Version (KJV) Then led they Jesus from Caiaphas unto the hall of judgment: and it was early; and they themselves went not into the judgment hall, lest they should be defiled; but that they might eat the passover.
American Standard Version (ASV) They lead Jesus therefore from Caiaphas into the Praetorium: and it was early; and they themselves entered not into the Praetorium, that they might not be defiled, but might eat the passover.
Bible in Basic English (BBE) So they took Jesus from the house of Caiaphas to the Praetorium. It was early. They themselves did not go into the Praetorium, so that they might not become unclean, but might take the Passover.
Darby English Bible (DBY) They lead therefore Jesus from Caiaphas to the praetorium; and it was early morn. And *they* entered not into the praetorium, that they might not be defiled, but eat the passover.
World English Bible (WEB) They led Jesus therefore from Caiaphas into the Praetorium. It was early, and they themselves didn't enter into the Praetorium, that they might not be defiled, but might eat the Passover.
Young's Literal Translation (YLT) They led, therefore, Jesus from Caiaphas to the praetorium, and it was early, and they themselves did not enter into the praetorium, that they might not be defiled, but that they might eat the passover;
Cross Reference Deuteronomy 16:2 in Panjabi 2 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ ।
2 Chronicles 30:21 in Panjabi 21 ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ
2 Chronicles 35:8 in Panjabi 8 ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਤੇ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਤੇ ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ
2 Chronicles 35:17 in Panjabi 17 ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਾਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ ।
Psalm 35:16 in Panjabi 16 ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ ।
Proverbs 1:16 in Panjabi 16 ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ !
Proverbs 4:16 in Panjabi 16 ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ ।
Isaiah 1:10 in Panjabi 10 ਹੇ ਸਦੂਮ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ !
Jeremiah 7:8 in Panjabi 8 ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ
Ezekiel 45:21 in Panjabi 21 ਤੁਸੀਂ ਪਹਿਲੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਪਸਹ ਦਾ ਪਰਬ ਮਨਾਉਣਾ, ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਬੇਖ਼ਮੀਰੀ ਰੋਟੀ ਖਾਧੀ ਜਾਵੇਗੀ ।
Amos 5:21 in Panjabi 21 “ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ !
Micah 2:1 in Panjabi 1 ਹਾਇ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ ।
Micah 3:10 in Panjabi 10 ਤੁਸੀਂ ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ ।
Matthew 23:23 in Panjabi 23 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ । ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ ।
Matthew 27:1 in Panjabi 1 ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ ।
Matthew 27:27 in Panjabi 27 ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ ।
Mark 15:1 in Panjabi 1 ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ ।
Mark 15:16 in Panjabi 16 ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ ।
Luke 22:66 in Panjabi 66 ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ,
Luke 23:1 in Panjabi 1 ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਯਿਸੂ ਨੂੰ ਪਿਲਾਤੁਸ ਦੇ ਕੋਲ ਲੈ ਗਈ ।
John 11:55 in Panjabi 55 ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ । ਇਸ ਲਈ ਬਹੁਤ ਸਾਰੇ ਲੋਕ ਕਈ ਦੇਸਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਆਏ ।
John 18:33 in Panjabi 33 ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ ? ”
John 18:39 in Panjabi 39 ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡ ਕਰ ਸਕਦਾ ਹਾਂ । ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ ? ”
John 19:9 in Panjabi 9 ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ ? ” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ ।
John 19:14 in Panjabi 14 ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ । ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ ।”
Acts 3:13 in Panjabi 13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।
Acts 10:28 in Panjabi 28 ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ ।
Acts 11:3 in Panjabi 3 ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ !