John 20:17 in Panjabi 17 ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ । ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ । ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ ।”
Other Translations King James Version (KJV) Jesus saith unto her, Touch me not; for I am not yet ascended to my Father: but go to my brethren, and say unto them, I ascend unto my Father, and your Father; and to my God, and your God.
American Standard Version (ASV) Jesus saith to her, Touch me not; for I am not yet ascended unto the Father: but go unto my brethren, and say to them, I ascend unto my Father and your Father, and my God and your God.
Bible in Basic English (BBE) Jesus said to her, Do not put your hand on me, for I have not gone up to the Father: but go to my brothers and say to them, I go up to my Father and your Father, to my God and your God.
Darby English Bible (DBY) Jesus says to her, Touch me not, for I have not yet ascended to my Father; but go to my brethren and say to them, I ascend to my Father and your Father, and [to] my God and your God.
World English Bible (WEB) Jesus said to her, "Don't touch me, for I haven't yet ascended to my Father; but go to my brothers, and tell them, 'I am ascending to my Father and your Father, to my God and your God.'"
Young's Literal Translation (YLT) Jesus saith to her, `Be not touching me, for I have not yet ascended unto my Father; and be going on to my brethren, and say to them, I ascend unto my Father, and your Father, and to my God, and to your God.'
Cross Reference Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
2 Kings 4:29 in Panjabi 29 ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ । ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ । ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ ।”
2 Kings 7:9 in Panjabi 9 ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, ਜੋ ਅਸੀਂ ਕਰ ਰਹੇ ਹਾਂ ਉਹ ਚੰਗੀ ਗੱਲ ਨਹੀਂ ਹੈ । ਅੱਜ ਦਾ ਦਿਨ ਖੁਸ਼ੀ ਦੇ ਸਮਾਚਾਰ ਦਾ ਦਿਨ ਹੈ ਅਤੇ ਅਸੀਂ ਚੁੱਪ-ਚਾਪ ਹਾਂ । ਜੇ ਅਸੀਂ ਸਵੇਰ ਹੋਣ ਤੱਕ ਠਹਿਰੇ ਰਹੀਏ ਤਦ ਸਾਡੇ ਉੱਤੇ ਕੋਈ ਸਜ਼ਾ ਆਵੇਗੀ, ਹੁਣ ਆਓ, ਅਸੀਂ ਜਾ ਕੇ ਰਾਜੇ ਦੇ ਘਰਾਣੇ ਨੂੰ ਖ਼ਬਰ ਦੱਸੀਏ ।
Psalm 22:22 in Panjabi 22 ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ ।
Psalm 43:4 in Panjabi 4 ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ !
Psalm 48:14 in Panjabi 14 ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ !
Psalm 68:18 in Panjabi 18 ਤੂੰ ਉਤਾਹਾਂ ਨੂੰ ਚੜ੍ਹਿਆ, ਤੂੰ ਬੰਧੂਆਂ ਨੂੰ ਬੰਨ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ ।
Psalm 89:26 in Panjabi 26 ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ !
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Ezekiel 36:28 in Panjabi 28 ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ।
Ezekiel 37:27 in Panjabi 27 ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
Matthew 12:50 in Panjabi 50 ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Matthew 28:7 in Panjabi 7 ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ । ਲਓ ਮੈਂ ਤੁਹਾਨੂੰ ਦੱਸ ਦਿੱਤਾ ।
Matthew 28:9 in Panjabi 9 ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ ।
Mark 16:19 in Panjabi 19 ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ ।
Luke 10:4 in Panjabi 4 ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ ।
Luke 24:49 in Panjabi 49 ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ ।
John 1:12 in Panjabi 12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ ।
John 7:33 in Panjabi 33 ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ ।
John 13:1 in Panjabi 1 ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ । ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ ।
John 13:3 in Panjabi 3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ । ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ ।
John 14:2 in Panjabi 2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ । ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ । ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
John 14:28 in Panjabi 28 ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ ।
John 16:28 in Panjabi 28 ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ ।”
John 17:5 in Panjabi 5 ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ । ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ ।”
John 17:11 in Panjabi 11 ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ । ਪਵਿੱਤਰ ਪਿਤਾ ! ਇਨ੍ਹਾਂ ਦੀ ਰੱਖਿਆ ਕਰੀਂ । ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ । ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ ।
John 17:25 in Panjabi 25 ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ । ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ ।
John 20:27 in Panjabi 27 ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ । ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ । ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ ।”
Romans 8:14 in Panjabi 14 ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ ।
Romans 8:29 in Panjabi 29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ ।
2 Corinthians 6:18 in Panjabi 18 ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ । ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ ।
Galatians 3:26 in Panjabi 26 ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ ।
Galatians 4:6 in Panjabi 6 ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ ।
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 4:8 in Panjabi 8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉੱਠਾਇਆ ਗਿਆ, ਉਸ ਨੇ ਬੰਧਨ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
Hebrews 2:11 in Panjabi 11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ । ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ ।
Hebrews 8:10 in Panjabi 10 ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Hebrews 11:16 in Panjabi 16 ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ । ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ ।
1 Peter 1:3 in Panjabi 3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।
1 John 3:2 in Panjabi 2 ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁੱਝ ਹੋਵਾਂਗੇ ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ ।
Revelation 21:3 in Panjabi 3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ ।
Revelation 21:7 in Panjabi 7 ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ।