John 20:31 in Panjabi 31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ ।
Other Translations King James Version (KJV) But these are written, that ye might believe that Jesus is the Christ, the Son of God; and that believing ye might have life through his name.
American Standard Version (ASV) but these are written, that ye may believe that Jesus is the Christ, the Son of God; and that believing ye may have life in his name.
Bible in Basic English (BBE) But these are recorded, so that you may have faith that Jesus is the Christ, the Son of God, and so that, having this faith you may have life in his name.
Darby English Bible (DBY) but these are written that ye may believe that Jesus is the Christ, the Son of God, and that believing ye might have life in his name.
World English Bible (WEB) but these are written, that you may believe that Jesus is the Christ, the Son of God, and that believing you may have life in his name.
Young's Literal Translation (YLT) and these have been written that ye may believe that Jesus is the Christ, the Son of God, and that believing ye may have life in his name.'
Cross Reference Psalm 2:7 in Panjabi 7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਂਨੂੰ ਜਨਮ ਦਿੱਤਾ ਹੈ ।
Psalm 2:12 in Panjabi 12 ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ । ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ ।
Matthew 4:3 in Panjabi 3 ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ ।
Matthew 16:16 in Panjabi 16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ ।
Matthew 27:54 in Panjabi 54 ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ !
Mark 16:16 in Panjabi 16 ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ ।
Luke 1:4 in Panjabi 4 ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ ।
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
John 1:49 in Panjabi 49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ । ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ ।”
John 3:15 in Panjabi 15 ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ ।”
John 3:18 in Panjabi 18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ । ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ । ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ ।
John 3:36 in Panjabi 36 ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ ।”
John 5:24 in Panjabi 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
John 5:39 in Panjabi 39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ । ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ !
John 6:40 in Panjabi 40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ । ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ ।”
John 6:69 in Panjabi 69 ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
John 9:35 in Panjabi 35 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ ? ”
John 10:10 in Panjabi 10 ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ ।
John 19:35 in Panjabi 35 (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ । ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ । )
John 20:28 in Panjabi 28 ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ ।”
Acts 3:16 in Panjabi 16 ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ । ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ ।
Acts 8:36 in Panjabi 36 ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ । ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ । ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ ?
Acts 9:20 in Panjabi 20 ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ ।
Acts 10:43 in Panjabi 43 ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ ।
Acts 13:38 in Panjabi 38 ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ ।
Romans 1:3 in Panjabi 3 ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ ।
1 Peter 1:9 in Panjabi 9 ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ ।
1 John 2:23 in Panjabi 23 ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ । ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ ।
1 John 4:15 in Panjabi 15 ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ ।
1 John 5:1 in Panjabi 1 ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ ।
1 John 5:10 in Panjabi 10 ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ । ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।
2 John 1:9 in Panjabi 9 ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ ।
Revelation 2:18 in Panjabi 18 ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,