John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Other Translations King James Version (KJV) So when they had dined, Jesus saith to Simon Peter, Simon, son of Jonas, lovest thou me more than these? He saith unto him, Yea, Lord; thou knowest that I love thee. He saith unto him, Feed my lambs.
American Standard Version (ASV) So when they had broken their fast, Jesus saith to Simon Peter, Simon, `son' of John, lovest thou me more than these? He saith unto him, Yea, Lord; thou knowest that I love thee. He saith unto him, Feed my lambs.
Bible in Basic English (BBE) Then when they had taken food, Jesus said to Simon Peter, Simon, son of John, is your love for me greater than the love of these others? He said to him, Yes, Lord; you are certain of my love for you. He said to him, Then give my lambs food.
Darby English Bible (DBY) When therefore they had dined, Jesus says to Simon Peter, Simon, [son] of Jonas, lovest thou me more than these? He says to him, Yea, Lord; thou knowest that I am attached to thee. He says to him, Feed my lambs.
World English Bible (WEB) So when they had eaten their breakfast, Jesus said to Simon Peter, "Simon, son of Jonah, do you love me more than these?" He said to him, "Yes, Lord; you know that I have affection for you." He said to him, "Feed my lambs."
Young's Literal Translation (YLT) When, therefore, they dined, Jesus saith to Simon Peter, `Simon, `son' of Jonas, dost thou love me more than these?' he saith to him, `Yes, Lord; thou hast known that I dearly love thee;' he saith to him, `Feed my lambs.'
Cross Reference Genesis 33:13 in Panjabi 13 ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸਵਾਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ ।
2 Samuel 7:20 in Panjabi 20 ਅਤੇ ਦਾਊਦ ਤੈਨੂੰ ਹੋਰ ਕੀ ਆਖ ਸਕਦਾ ਹੈ ? ਹੇ ਪ੍ਰਭੂ ਯਹੋਵਾਹ, ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ !
2 Kings 20:3 in Panjabi 3 ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਚੇਤੇ ਕਰ ਕਿ ਮੈਂ ਕਿਵੇਂ ਵਫਾਦਾਰੀ ਨਾਲ ਤੇ ਪੂਰੇ ਦਿਲ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਓਹੋ ਮੈਂ ਕੀਤਾ ਹੈ, ਤਾਂ ਹਿਜ਼ਕੀਯਾਹ ਭੁੱਬਾਂ ਮਾਰ ਕੇ ਰੋਇਆ ।
Psalm 78:70 in Panjabi 70 ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵੜਿਆਂ ਵਿਚੋਂ ਉਹ ਨੂੰ ਲੈ ਲਿਆ ।
Isaiah 40:11 in Panjabi 11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ ।
Jeremiah 3:15 in Panjabi 15 ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ
Jeremiah 23:4 in Panjabi 4 ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ । ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ ।
Ezekiel 34:2 in Panjabi 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ ?
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Matthew 10:37 in Panjabi 37 ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ ।
Matthew 16:17 in Panjabi 17 ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ ।
Matthew 18:10 in Panjabi 10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Matthew 26:33 in Panjabi 33 ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ ।
Matthew 26:35 in Panjabi 35 ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ ।
Mark 14:29 in Panjabi 29 ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ !
Luke 12:32 in Panjabi 32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ ।
Luke 22:32 in Panjabi 32 ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ ।
John 1:42 in Panjabi 42 ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ । ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ” ।
John 8:42 in Panjabi 42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ । ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ ।
John 13:37 in Panjabi 37 ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ ।”
John 14:15 in Panjabi 15 “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ।
John 16:27 in Panjabi 27 ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ । ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ ।
John 21:7 in Panjabi 7 ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ ।” ਜਦ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ
John 21:12 in Panjabi 12 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ ? ” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ ।
John 21:16 in Panjabi 16 ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ ।”
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
Romans 14:1 in Panjabi 1 ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ ।
Romans 15:1 in Panjabi 1 ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ ।
1 Corinthians 3:1 in Panjabi 1 ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ । ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ ।
1 Corinthians 8:11 in Panjabi 11 ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ ।
1 Corinthians 16:21 in Panjabi 21 ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ ।
2 Corinthians 5:14 in Panjabi 14 ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ ।
Galatians 5:6 in Panjabi 6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁੱਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ ।
Ephesians 4:14 in Panjabi 14 ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ !
Ephesians 6:24 in Panjabi 24 ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ । ਆਮੀਨ ।
1 Timothy 4:15 in Panjabi 15 ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ ।
Hebrews 4:13 in Panjabi 13 ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ ।
Hebrews 12:12 in Panjabi 12 ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
1 Peter 1:8 in Panjabi 8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ ।
1 Peter 2:2 in Panjabi 2 ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
1 Peter 2:25 in Panjabi 25 ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।
1 Peter 5:1 in Panjabi 1 ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,
1 John 4:19 in Panjabi 19 ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ ।
1 John 5:1 in Panjabi 1 ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ ।
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।