John 21:17 in Panjabi 17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ? ” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁੱਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ ।
Other Translations King James Version (KJV) He saith unto him the third time, Simon, son of Jonas, lovest thou me? Peter was grieved because he said unto him the third time, Lovest thou me? And he said unto him, Lord, thou knowest all things; thou knowest that I love thee. Jesus saith unto him, Feed my sheep.
American Standard Version (ASV) He saith unto him the third time, Simon, `son' of John, lovest thou me? Peter was grieved because he said unto him the third time, Lovest thou me? And he said unto him, Lord, thou knowest all things; thou knowest that I love thee. Jesus saith unto him, Feed my sheep.
Bible in Basic English (BBE) He said to him a third time, Simon, son of John, am I dear to you? Now Peter was troubled in his heart because he put the question a third time, Am I dear to you? And he said to him, Lord, you have knowledge of all things; you see that you are dear to me. Jesus said to him, Then give my sheep food.
Darby English Bible (DBY) He says to him the third time, Simon, [son] of Jonas, art thou attached to me? Peter was grieved because he said to him the third time, Art thou attached to me? and said to him, Lord, thou knowest all things; thou knowest that I am attached to thee. Jesus says to him, Feed my sheep.
World English Bible (WEB) He said to him the third time, "Simon, son of Jonah, do you have affection for me?" Peter was grieved because he asked him the third time, "Do you have affection for me?" He said to him, "Lord, you know everything. You know that I have affection for you." Jesus said to him, "Feed my sheep.
Young's Literal Translation (YLT) He saith to him the third time, `Simon, `son' of Jonas, dost thou dearly love me?' Peter was grieved that he said to him the third time, `Dost thou dearly love me?' and he said to him, `Lord, thou hast known all things; thou dost know that I dearly love thee.' Jesus saith to him, `Feed my sheep;
Cross Reference Joshua 22:22 in Panjabi 22 ਯਹੋਵਾਹ ਸਮਰਥ ਪਰਮੇਸ਼ੁਰ, ਹਾਂ, ਯਹੋਵਾਹ ਸਮਰਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ ।
1 Kings 17:18 in Panjabi 18 ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ ?
1 Chronicles 29:17 in Panjabi 17 ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ ।
Job 31:4 in Panjabi 4 ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ ?
Psalm 7:8 in Panjabi 8 ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ ।
Psalm 17:3 in Panjabi 3 ਤੂੰ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁੱਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ ।
Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Lamentations 3:33 in Panjabi 33 ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Matthew 26:73 in Panjabi 73 ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ ।
Mark 14:72 in Panjabi 72 ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ ।
Luke 22:61 in Panjabi 61 ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ । ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ।
John 2:24 in Panjabi 24 ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ ।
John 12:8 in Panjabi 8 ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ ।”
John 13:38 in Panjabi 38 ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ ।”
John 14:15 in Panjabi 15 “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ।
John 15:10 in Panjabi 10 ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ । ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ ।
John 16:30 in Panjabi 30 ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁੱਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁੱਝ ਪੁੱਛੇ । ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ ।”
John 18:4 in Panjabi 4 ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ । ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ ? ”
John 18:27 in Panjabi 27 ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ !” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 1:24 in Panjabi 24 ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ ।
Acts 15:8 in Panjabi 8 ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ ।
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
2 Corinthians 2:4 in Panjabi 4 ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਹੰਝੂ ਬਹਾ ਕੇ ਤੁਹਾਨੂੰ ਲਿਖਿਆ, ਸੋ ਇਸ ਲਈ ਨਹੀਂ ਜੋ ਤੁਸੀਂ ਦੁੱਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪਿਆਰ ਨੂੰ ਜਾਣੋ ਜਿਹੜਾ ਮੈਂ ਤੁਹਾਡੇ ਨਾਲ ਬਹੁਤ ਕਰਦਾ ਹਾਂ ।
2 Corinthians 7:8 in Panjabi 8 ਕਿਉਂ ਜੋ ਭਾਵੇਂ ਮੈਂ ਆਪਣੀ ਪੱਤ੍ਰੀ ਨਾਲ ਤੁਹਾਨੂੰ ਉਦਾਸ ਕੀਤਾ ਤਾਂ ਵੀ ਮੈਂ ਪਛਤਾਉਂਦਾ ਨਹੀਂ ਭਾਵੇਂ ਮੈਂ ਪਹਿਲਾਂ ਪਛਤਾਉਂਦਾ ਸੀ ਕਿਉਂਕਿ ਮੈਂ ਵੇਖਦਾ ਹਾਂ ਜੋ ਉਸ ਪੱਤ੍ਰੀ ਨੇ ਤੁਹਾਨੂੰ ਉਦਾਸ ਕੀਤਾ ਸੀ ਭਾਵੇਂ ਥੋੜ੍ਹੇ ਸਮੇਂ ਤੱਕ ।
2 Corinthians 8:8 in Panjabi 8 ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ ।
Ephesians 4:30 in Panjabi 30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ !
1 Peter 1:6 in Panjabi 6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁੱਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ ।
2 Peter 1:12 in Panjabi 12 ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l
2 Peter 3:1 in Panjabi 1 ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,
1 John 3:16 in Panjabi 16 ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ ।
3 John 1:7 in Panjabi 7 ਕਿਉਂ ਜੋ ਉਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁੱਝ ਨਹੀਂ ਲੈਂਦੇ ।
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।
Revelation 3:19 in Panjabi 19 ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ ।