John 3:36 in Panjabi 36 ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ ।”
Other Translations King James Version (KJV) He that believeth on the Son hath everlasting life: and he that believeth not the Son shall not see life; but the wrath of God abideth on him.
American Standard Version (ASV) He that believeth on the Son hath eternal life; but he that obeyeth not the Son shall not see life, but the wrath of God abideth on him.
Bible in Basic English (BBE) He who has faith in the Son has eternal life; but he who has not faith in the Son will not see life; God's wrath is resting on him.
Darby English Bible (DBY) He that believes on the Son has life eternal, and he that is not subject to the Son shall not see life, but the wrath of God abides upon him.
World English Bible (WEB) One who believes in the Son has eternal life, but one who disobeys{The same word can be translated "disobeys" or "disbelieves" in this context.} the Son won't see life, but the wrath of God remains on him."
Young's Literal Translation (YLT) he who is believing in the Son, hath life age-during; and he who is not believing the Son, shall not see life, but the wrath of God doth remain upon him.'
Cross Reference Numbers 32:11 in Panjabi 11 ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ ।
Job 33:28 in Panjabi 28 ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ !
Psalm 2:12 in Panjabi 12 ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ । ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ ।
Psalm 36:9 in Panjabi 9 ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ ।
Psalm 49:19 in Panjabi 19 ਤਦ ਵੀ ਉਹ ਆਪਣੇ ਪਿਉ-ਦਾਦਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ ।
Psalm 106:4 in Panjabi 4 ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,
Habakkuk 2:4 in Panjabi 4 ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ ।
Luke 2:30 in Panjabi 30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
Luke 3:6 in Panjabi 6 ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ ।
John 1:12 in Panjabi 12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ ।
John 3:3 in Panjabi 3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ । ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ ।”
John 3:15 in Panjabi 15 ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ ।”
John 5:24 in Panjabi 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
John 6:47 in Panjabi 47 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ ।
John 8:51 in Panjabi 51 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ ।”
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
Romans 1:17 in Panjabi 17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਹੀ ਤੋਂ ਜਿਉਂਦਾ ਰਹੇਗਾ ।
Romans 4:15 in Panjabi 15 ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ ।
Romans 5:9 in Panjabi 9 ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ ।
Romans 8:1 in Panjabi 1 ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ ।
Romans 8:24 in Panjabi 24 ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ ?
Galatians 3:10 in Panjabi 10 ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਪਾਲਣਾ ਨਹੀਂ ਕਰਦਾ ।
Ephesians 5:6 in Panjabi 6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
1 Thessalonians 1:10 in Panjabi 10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ ।
1 Thessalonians 5:9 in Panjabi 9 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ ।
Hebrews 2:3 in Panjabi 3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
Hebrews 10:29 in Panjabi 29 ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ ।
1 John 3:14 in Panjabi 14 ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ । ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ ।
1 John 5:10 in Panjabi 10 ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ । ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ ।
Revelation 6:16 in Panjabi 16 ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ !
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।