John 5:19 in Panjabi 19 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁੱਝ ਨਹੀਂ ਕਰ ਸਕਦਾ । ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ । ਜੋ ਕੁੱਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ ।
Other Translations King James Version (KJV) Then answered Jesus and said unto them, Verily, verily, I say unto you, The Son can do nothing of himself, but what he seeth the Father do: for what things soever he doeth, these also doeth the Son likewise.
American Standard Version (ASV) Jesus therefore answered and said unto them, Verily, verily, I say unto you, The Son can do nothing of himself, but what he seeth the Father doing: for what things soever he doeth, these the Son also doeth in like manner.
Bible in Basic English (BBE) So Jesus made answer and said, Truly I say to you, The Son is not able to do anything himself; he is able to do only what he sees the Father doing; whatever the Father does the Son does it in the same way.
Darby English Bible (DBY) Jesus therefore answered and said to them, Verily, verily, I say to you, The Son can do nothing of himself save whatever he sees the Father doing: for whatever things *he* does, these things also the Son does in like manner.
World English Bible (WEB) Jesus therefore answered them, "Most assuredly, I tell you, the Son can do nothing of himself, but what he sees the Father doing. For whatever things he does, these the Son also does likewise.
Young's Literal Translation (YLT) Jesus therefore responded and said to them, `Verily, verily, I say to you, The Son is not able to do anything of himself, if he may not see the Father doing anything; for whatever things He may do, these also the Son in like manner doth;
Cross Reference Genesis 1:1 in Panjabi 1 ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ ।
Genesis 1:26 in Panjabi 26 ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ ।
Exodus 4:11 in Panjabi 11 ਤਦ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ ? ਭਲਾ, ਮੈਂ ਯਹੋਵਾਹ ਹੀ ਨਹੀਂ ?
Psalm 27:14 in Panjabi 14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ !
Psalm 50:6 in Panjabi 6 ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ । ਸਲਹ ।
Psalm 138:3 in Panjabi 3 ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ ।
Proverbs 2:6 in Panjabi 6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ ।
Isaiah 44:24 in Panjabi 24 ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ ।
Isaiah 45:24 in Panjabi 24 ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ ।
Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Luke 21:15 in Panjabi 15 ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ ।
John 2:19 in Panjabi 19 ਯਿਸੂ ਨੇ ਉੱਤਰ ਦਿੱਤਾ, “ਇਸ ਪ੍ਰਾਰਥਨਾ ਘਰ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ ।”
John 3:3 in Panjabi 3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ । ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ ।”
John 5:21 in Panjabi 21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ । ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ ।
John 5:24 in Panjabi 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
John 5:28 in Panjabi 28 ਇਸ ਗੱਲ ਬਾਰੇ ਹੈਰਾਨ ਨਾ ਹੋਵੋ । ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ ।
John 8:28 in Panjabi 28 ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹ ਹਾਂ । ਅਤੇ ਮੈਂ ਕੁੱਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ । ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁੱਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ ।
John 9:4 in Panjabi 4 ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ । ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ ।
John 10:18 in Panjabi 18 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ । ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ ।”
John 11:25 in Panjabi 25 ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ । ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ ।
John 12:49 in Panjabi 49 ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ ।
John 14:10 in Panjabi 10 ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ ।
John 14:16 in Panjabi 16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ ।
Acts 2:24 in Panjabi 24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ ।
Romans 6:4 in Panjabi 4 ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ ।
Romans 8:11 in Panjabi 11 ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ ।
1 Corinthians 15:12 in Panjabi 12 ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ ।
2 Corinthians 4:14 in Panjabi 14 ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ ।
2 Corinthians 5:10 in Panjabi 10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁੱਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ ।
2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।
Ephesians 1:18 in Panjabi 18 ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ !
Ephesians 2:5 in Panjabi 5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ !
Ephesians 3:16 in Panjabi 16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ !
Philippians 3:21 in Panjabi 21 ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ ।
Philippians 4:13 in Panjabi 13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁੱਝ ਕਰ ਸਕਦਾ ਹਾਂ ।
Colossians 1:11 in Panjabi 11 ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ ।
Colossians 1:16 in Panjabi 16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁੱਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ ।
1 Thessalonians 4:14 in Panjabi 14 ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ ।
1 Peter 3:18 in Panjabi 18 ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।