Cross Reference Psalm 2:7 in Panjabi 7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਂਨੂੰ ਜਨਮ ਦਿੱਤਾ ਹੈ ।
Psalm 40:7 in Panjabi 7 ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ ! ਪੁਸਤਕ ਦੀ ਪੱਤਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
Proverbs 2:2 in Panjabi 2 ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
Ecclesiastes 5:11 in Panjabi 11 ਜਦ ਮਾਲ-ਧਨ ਦਾ ਵਾਧਾ ਹੁੰਦਾ ਹੈ ਤਾਂ ਉਹ ਦੇ ਖਾਣ ਵਾਲੇ ਵੀ ਵੱਧ ਜਾਂਦੇ ਹਨ ਅਤੇ ਉਸ ਦੇ ਮਾਲਕ ਨੂੰ ਇਸ ਨਾਲੋਂ ਹੋਰ ਕੀ ਲਾਭ ਹੈ ਕਿ ਉਹ ਨੂੰ ਆਪਣੀਆਂ ਅੱਖਾਂ ਨਾਲ ਵੇਖੇ ?
Ecclesiastes 6:7 in Panjabi 7 ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ ।
Isaiah 11:1 in Panjabi 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 55:2 in Panjabi 2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Jeremiah 15:16 in Panjabi 16 ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ ।
Habakkuk 2:13 in Panjabi 13 ਵੇਖੋ, ਕੀ ਇਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੁੰਦਾ ਹੈ ਕਿ ਲੋਕ ਮਿਹਨਤ ਤਾਂ ਕਰਦੇ ਹਨ,ਪਰ ਉਹ ਅੱਗ ਦਾ ਬਾਲਣ ਹੀ ਹੁੰਦੀ ਹੈ ਅਤੇ ਉੱਮਤਾਂ ਵਿਅਰਥ ਲਈ ਮਿਹਨਤ ਕਰਕੇ ਥੱਕ ਜਾਂਦੀਆਂ ਹਨ ?
Matthew 3:17 in Panjabi 17 ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ ।
Matthew 6:19 in Panjabi 19 ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ ।
Matthew 6:31 in Panjabi 31 ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ ? ਜਾਂ ਕੀ ਪੀਵਾਂਗੇ ? ਜਾਂ ਕੀ ਪਹਿਨਾਂਗੇ ?
Matthew 8:20 in Panjabi 20 ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ ।
Matthew 17:5 in Panjabi 5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ । ਉਹ ਦੀ ਸੁਣੋ !
Mark 1:11 in Panjabi 11 ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ ।
Mark 9:7 in Panjabi 7 ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ ।
Luke 3:22 in Panjabi 22 ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ ।
Luke 4:18 in Panjabi 18 ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ । ਉਸ ਨੇ ਮੈਨੂੰ ਭੇਜਿਆ ਹੈ ਕਿ ਬੰਧੂਆਂ ਨੂੰ ਛੁਟਕਾਰੇ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ - ਕੁਚਲੇ ਹੋਇਆਂ ਨੂੰ ਛੁਡਾਵਾਂ ।
Luke 9:35 in Panjabi 35 ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਚੁਣਿਆ ਹੋਇਆ ਪੁੱਤਰ ਹੈ, ਉਹ ਦੀ ਸੁਣੋ ।
Luke 10:40 in Panjabi 40 ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ ? ਮੇਰੀ ਸਹਾਇਤਾ ਲਈ ਉਸ ਨੂੰ ਕਹੋ ।
John 1:33 in Panjabi 33 “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
John 3:33 in Panjabi 33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ ।
John 4:13 in Panjabi 13 ਯਿਸੂ ਨੇ ਜ਼ਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ ।
John 5:36 in Panjabi 36 ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ । ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ ।
John 6:28 in Panjabi 28 ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ ? ”
John 6:40 in Panjabi 40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ । ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ ।”
John 6:51 in Panjabi 51 ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ । ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ । ਇਹ ਰੋਟੀ ਮੇਰਾ ਸਰੀਰ ਹੈ । ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ ।”
John 6:54 in Panjabi 54 ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਅਖੀਰਲੇ ਦਿਨ ਪ੍ਰਗਟ ਕਰਾਂਗਾ ।
John 6:58 in Panjabi 58 ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ । ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ ।”
John 6:68 in Panjabi 68 ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ ! ਅਸੀਂ ਕਿਸ ਦੇ ਕੋਲ ਜਾਈਏ ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ ।
John 8:18 in Panjabi 18 ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ ।”
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
John 10:37 in Panjabi 37 ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ ।
John 11:25 in Panjabi 25 ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ । ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ ।
John 11:42 in Panjabi 42 ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ ।”
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
John 15:24 in Panjabi 24 ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ । ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ । ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ ।
John 17:2 in Panjabi 2 ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ ।
Acts 2:22 in Panjabi 22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ ।
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Romans 4:11 in Panjabi 11 ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ ।
Romans 6:23 in Panjabi 23 ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਸਦੀਪਕ ਜੀਵਨ ਹੈ ।
1 Corinthians 6:13 in Panjabi 13 ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ ।
1 Corinthians 7:29 in Panjabi 29 ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ ।
1 Corinthians 9:2 in Panjabi 2 ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ ।
1 Corinthians 9:24 in Panjabi 24 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ ।
2 Corinthians 4:18 in Panjabi 18 ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ ।
Galatians 5:6 in Panjabi 6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁੱਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ ।
Philippians 2:13 in Panjabi 13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ ।
Colossians 1:29 in Panjabi 29 ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ ।
Colossians 2:22 in Panjabi 22 ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ ।
Colossians 3:2 in Panjabi 2 ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ ।
1 Thessalonians 1:3 in Panjabi 3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ ।
2 Timothy 2:19 in Panjabi 19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ ।
Hebrews 4:11 in Panjabi 11 ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ ।
Hebrews 12:16 in Panjabi 16 ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ ।
James 1:11 in Panjabi 11 ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ । ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ ।
1 Peter 1:24 in Panjabi 24 ਕਿਉਂਕਿ ਹਰ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ । ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਮੁਰਝਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ ।
2 Peter 1:17 in Panjabi 17 ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l
2 Peter 3:11 in Panjabi 11 ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ ?