John 6:45 in Panjabi 45 ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ । ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ ।
Other Translations King James Version (KJV) It is written in the prophets, And they shall be all taught of God. Every man therefore that hath heard, and hath learned of the Father, cometh unto me.
American Standard Version (ASV) It is written in the prophets, And they shall all be taught of God. Every one that hath heard from the Father, and hath learned, cometh unto me.
Bible in Basic English (BBE) The writings of the prophets say, And they will all have teaching from God. Everyone whose ears have been open to the teaching of the Father comes to me.
Darby English Bible (DBY) It is written in the prophets, And they shall be all taught of God. Every one that has heard from the Father [himself], and has learned [of him], comes to me;
World English Bible (WEB) It is written in the prophets, 'They will all be taught by God.' Therefore everyone who hears from the Father, and has learned, comes to me.
Young's Literal Translation (YLT) it is having been written in the prophets, And they shall be all taught of God; every one therefore who heard from the Father, and learned, cometh to me;
Cross Reference Isaiah 2:3 in Panjabi 3 ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ।
Isaiah 54:13 in Panjabi 13 ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Micah 4:2 in Panjabi 2 ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ”, ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ ।
Matthew 11:27 in Panjabi 27 ਸਭ ਕੁੱਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ ।
Matthew 17:5 in Panjabi 5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ । ਉਹ ਦੀ ਸੁਣੋ !
Mark 1:2 in Panjabi 2 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਸੰਦੇਸ਼ਵਾਹਕ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਸਤਾ ਤਿਆਰ ਕਰੇਗਾ,
Luke 1:70 in Panjabi 70 ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ ।
Luke 18:31 in Panjabi 31 ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁੱਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ ।
John 5:38 in Panjabi 38 ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ ।
John 6:37 in Panjabi 37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ ।
John 6:65 in Panjabi 65 ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ ।”
John 10:27 in Panjabi 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ ।
John 16:14 in Panjabi 14 ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ । ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ ।
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 4:21 in Panjabi 21 ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ !
1 Thessalonians 4:9 in Panjabi 9 ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁੱਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ ।
Hebrews 8:10 in Panjabi 10 ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Hebrews 10:16 in Panjabi 16 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਤੋਂ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਦਿਲਾਂ ਉੱਤੇ ਪਾਵਾਂਗਾ, ਅਤੇ ਉਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
1 John 4:1 in Panjabi 1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ।