John 7:28 in Panjabi 28 ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ । ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ । ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ । ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ।
Other Translations King James Version (KJV) Then cried Jesus in the temple as he taught, saying, Ye both know me, and ye know whence I am: and I am not come of myself, but he that sent me is true, whom ye know not.
American Standard Version (ASV) Jesus therefore cried in the temple, teaching and saying, Ye both know me, and know whence I am; and I am not come of myself, but he that sent me is true, whom ye know not.
Bible in Basic English (BBE) Then, when he was teaching in the Temple, Jesus said with a loud voice, You have knowledge of me and you have knowledge of where I come from; and I have not come of myself; but there is One who has sent me; he is true, but you have no knowledge of him.
Darby English Bible (DBY) Jesus therefore cried out in the temple, teaching and saying, Ye both know me and ye know whence I am; and I am not come of myself, but he that sent me is true, whom ye do not know.
World English Bible (WEB) Jesus therefore cried out in the temple, teaching and saying, "You both know me, and know where I am from. I have not come of myself, but he who sent me is true, whom you don't know.
Young's Literal Translation (YLT) Jesus cried, therefore, in the temple, teaching and saying, `Ye have both known me, and ye have known whence I am; and I have not come of myself, but He who sent me is true, whom ye have not known;
Cross Reference 1 Samuel 2:12 in Panjabi 12 ਹੁਣ ਏਲੀ ਦੇ ਪੁੱਤਰ ਦੁਸ਼ਟ ਸਨ । ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ ।
Psalm 9:10 in Panjabi 10 ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ ।
Proverbs 2:3 in Panjabi 3 ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
Jeremiah 9:6 in Panjabi 6 ਧੋਖੇ ਦੇ ਕਾਰਨ ਉਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ ।
Jeremiah 31:34 in Panjabi 34 ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪ ਫਿਰ ਚੇਤੇ ਨਾ ਕਰਾਂਗਾ ।
Hosea 4:1 in Panjabi 1 ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ !
Hosea 5:4 in Panjabi 4 ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਉਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਵਿਭਚਾਰ ਦੀ ਰੂਹ ਉਹਨਾਂ ਦੇ ਅੰਦਰ ਹੈ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ ।
Hosea 6:3 in Panjabi 3 ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ ।
Matthew 2:23 in Panjabi 23 ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ ।
Matthew 11:27 in Panjabi 27 ਸਭ ਕੁੱਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ ।
Luke 2:4 in Panjabi 4 ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ ।
Luke 2:11 in Panjabi 11 ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ ।
Luke 2:39 in Panjabi 39 ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁੱਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ ।
Luke 2:51 in Panjabi 51 ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ ।
Luke 10:22 in Panjabi 22 ਮੇਰੇ ਪਿਤਾ ਨੇ ਸਭ ਕੁੱਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ ।
John 1:46 in Panjabi 46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ ? ” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
John 3:2 in Panjabi 2 ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ । ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ ।”
John 3:33 in Panjabi 33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ ।
John 5:32 in Panjabi 32 ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ ।
John 5:43 in Panjabi 43 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ । ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ । ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ ।
John 7:14 in Panjabi 14 ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ।
John 8:14 in Panjabi 14 ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ । ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ ।
John 8:16 in Panjabi 16 ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ ।
John 8:19 in Panjabi 19 ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ । ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ ।”
John 8:26 in Panjabi 26 ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ । ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ ।”
John 8:42 in Panjabi 42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ । ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ ।
John 8:54 in Panjabi 54 ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ । ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ ।
John 10:36 in Panjabi 36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ । ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ ।
John 12:49 in Panjabi 49 ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ ।
John 14:10 in Panjabi 10 ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ ।
John 14:31 in Panjabi 31 ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ । ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ । ਉੱਠੋ, ਅਸੀਂ ਹੁਣ ਇਥੋਂ ਚੱਲੀਏ ।”
John 16:3 in Panjabi 3 ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ ।
John 17:3 in Panjabi 3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ ।
John 17:25 in Panjabi 25 ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ । ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ ।
Acts 17:23 in Panjabi 23 ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ” । ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ ।
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
Romans 3:4 in Panjabi 4 ਕਦੇ ਨਹੀਂ ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ । ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ ।
2 Corinthians 1:18 in Panjabi 18 ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ ।
2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।
Titus 1:2 in Panjabi 2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ ।
Hebrews 6:18 in Panjabi 18 ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ ।
1 John 2:3 in Panjabi 3 ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ ।
1 John 5:10 in Panjabi 10 ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ । ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ ।