John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
Other Translations King James Version (KJV) In the last day, that great day of the feast, Jesus stood and cried, saying, If any man thirst, let him come unto me, and drink.
American Standard Version (ASV) Now on the last day, the great `day' of the feast, Jesus stood and cried, saying, If any man thirst, let him come unto me and drink.
Bible in Basic English (BBE) On the last day, the great day of the feast, Jesus got up and said in a loud voice, If any man is in need of drink let him come to me and I will give it to him.
Darby English Bible (DBY) In the last, the great day of the feast, Jesus stood and cried saying, If any one thirst, let him come to me and drink.
World English Bible (WEB) Now on the last and greatest day of the feast, Jesus stood and cried out, "If anyone is thirsty, let him come to me and drink!
Young's Literal Translation (YLT) And in the last, the great day of the feast, Jesus stood and cried, saying, `If any one doth thirst, let him come unto me and drink;
Cross Reference Leviticus 23:36 in Panjabi 36 ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ, ਅੱਠਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ, ਅਤੇ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ । ਇਹ ਇੱਕ ਖ਼ਾਸ ਸਭਾ ਦਾ ਦਿਨ ਹੈ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ । “
Numbers 29:35 in Panjabi 35 ਅੱਠਵੇਂ ਦਿਨ ਤੁਹਾਡੀ ਮਹਾਂ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ ।
1 Kings 8:65 in Panjabi 65 ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਸ਼ਹਿਰ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ ।
Nehemiah 8:18 in Panjabi 18 ਫਿਰ ਪਹਿਲੇ ਦਿਨ ਤੋਂ ਲੈ ਕੇ ਆਖਰੀ ਦਿਨ ਤੱਕ ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਵਿੱਚੋਂ ਹਰ ਰੋਜ਼ ਪੜ੍ਹਿਆ ਅਤੇ ਉਨ੍ਹਾਂ ਨੇ ਸੱਤ ਦਿਨਾਂ ਤੱਕ ਪਰਬ ਮਨਾਇਆ ਅਤੇ ਅੱਠਵੇਂ ਦਿਨ ਨਿਯਮ ਦੇ ਅਨੁਸਾਰ ਮਹਾਸਭਾ ਹੋਈ ।
Psalm 36:8 in Panjabi 8 ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
Psalm 42:2 in Panjabi 2 ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁੱਖ ਹਾਜ਼ਰ ਹੋਵਾਂ ?
Psalm 63:1 in Panjabi 1 ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ ।
Psalm 143:6 in Panjabi 6 ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ । ਸਲਹ ।
Proverbs 8:3 in Panjabi 3 ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ,
Song of Solomon 5:1 in Panjabi 1 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ । ਸਹੇਲੀਆਂ ਸਾਥੀਓ, ਖਾਓ ! ਪਿਆਰਿਓ, ਪੀਓ, ਰੱਜ ਕੇ ਪੀਓ !
Isaiah 12:3 in Panjabi 3 ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ ।
Isaiah 40:6 in Panjabi 6 ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ ।
Isaiah 41:17 in Panjabi 17 ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ ।
Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Isaiah 55:1 in Panjabi 1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ !
Isaiah 58:1 in Panjabi 1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ !
Jeremiah 2:2 in Panjabi 2 ਕਿ ਜਾ ਅਤੇ ਯਰੂਸ਼ਲਮ ਦੇ ਕੰਨਾਂ ਵਿੱਚ ਪੁਕਾਰ ਭਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਭਈ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ ।
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Amos 8:11 in Panjabi 11 ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ ।
Micah 6:9 in Panjabi 9 ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈ ਮੰਨੇਗੀ, ਰਾਜ-ਡੰਡੇ ਦੀ ਅਤੇ ਉਹ ਦੀ ਜਿਸ ਨੇ ਉਸ ਨੂੰ ਠਹਿਰਾਇਆ, ਸੁਣੋ !
Zechariah 9:15 in Panjabi 15 ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆ ਵਾਂਗੂੰ ਭਰ ਜਾਣਗੇ ।
Matthew 3:3 in Panjabi 3 ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ ।
Matthew 11:28 in Panjabi 28 ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ ।
John 1:23 in Panjabi 23 ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ ।”
John 4:10 in Panjabi 10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ । ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ ।”
John 4:14 in Panjabi 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ । ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ ।”
John 5:40 in Panjabi 40 ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ ।
John 6:35 in Panjabi 35 ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ । ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ ।
John 6:37 in Panjabi 37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ ।
John 6:55 in Panjabi 55 ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ ।
John 7:28 in Panjabi 28 ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ । ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ । ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ । ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
1 Corinthians 10:4 in Panjabi 4 ਅਤੇ ਸਭਨਾਂ ਨੇ ਇੱਕੋ ਆਤਮਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ ।
1 Corinthians 10:21 in Panjabi 21 ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ । ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ ।
1 Corinthians 11:25 in Panjabi 25 ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ । ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ ।
1 Corinthians 12:13 in Panjabi 13 ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ ।
Ephesians 5:18 in Panjabi 18 ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ ।
Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।